04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

‘ ਆਪ’ ਆਗੂਆਂ ਨੇ ਕਣਕ ਦੇ ਖ਼ਰੀਦ ਮੁੱਲ ਵਿੱਚ 25 ਰੁਪਏ ਦੇ ਵਾਧੇ ਨੂੰ ਕਿਸਾਨਾਂ ਨਾਲ ਮਜ਼ਾਕ ਦੱਸਿਆ

ਸੰਗਰੂਰ, 3 ਅਕਤੂਬਰ (ਧੀਰਜ ਪਸ਼ੌਰੀਆ) - ਕੇਂਦਰ ਸਰਕਾਰ ਵੱਲੋਂ ਅਗਲੇ ਸਾਲ ਆਉਣ ਵਾਲੀ ਹਾੜੀ ਦੀ ਫ਼ਸਲ ਲਈ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਮਹਿਜ਼ 25 ਰੁਪਏ ਦੇ ਨਿਗੂਣੇ ਵਾਧੇ ਨੂੰ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਦੇ ਆਗੂਆਂ ਅਵਤਾਰ ਸਿੰਘ ਈਲਵਾਲ, ਆਮ ਆਦਮੀ ਪਾਰਟੀ ਦੇ ਜ਼ੋਨਲ ਮੀਡੀਆ ਇੰਚਾਰਜ ਅਬਜਿੰਦਰ ਸਿੰਘ ਸੰਘਾ ਅਤੇ ਸੀਨੀਅਰ ਆਗੂ ਸੁਖਦੇਵ ਸਿੰਘ ਕੋਹਰੀਆਂ ਨੇ ਕਿਹਾ ਹੈ ਕਿ ਖੇਤੀ ਲਾਗਤਾਂ ਦੇ ਵਧਦੇ ਬੋਝ ਦਰਮਿਆਨ ਕਿਸਾਨਾਂ ਨੂੰ ਰਾਹਤ ਦੇਣ ਦੀ ਥਾਂ ਕੇਂਦਰ ਸਰਕਾਰ ਨੇ ਕਣਕ ਦੇ ਖ਼ਰੀਦ ਮੁੱਲ ਵਿੱਚ ਮਾਤਰ 25 ਪੈਸੇ ਕਿਲੋ ਦਾ ਵਾ ਧਾ ਕਰ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੀਜਾਂ ਤੋਂ ਲੈ ਕੇ ਖਾਦਾਂ, ਕੀਟਨਾਸ਼ਕ ਦਵਾਈਆਂ, ਡੀਜ਼ਲ, ਮਸ਼ੀਨਰੀ ਅਤੇ ਮਜ਼ਦੂਰੀ, ਗੱਲ ਕੀ ਖੇਤੀ ਲਾਗਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਅਜਿਹੇ ਸਮੇਂ ਵਿੱਚ ਕਿਸਾਨਾਂ ਨੂੰ ਪੂਰੀ ਆਸ ਸੀ ਕਿ ਕਣਕ ਦੇ ਸਮਰਥਨ ਮੁੱਲ ਵਿੱਚ ਘੱਟੋ ਘੱਟ 250 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਜਾਵੇਗਾ ਪਰ ਕੇਂਦਰ ਦੀ ਮੋਦੀ ਸਰਕਾਰ ਨੇ ਨਿਗੂਣਾ ਜਿਹਾ ਵਾਧਾ ਕਰ ਕੇ ਕਿਸਾਨਾਂ ਦੀਆਂ ਆਸਾਂ ਉੱਤੇ ਪਾਣੀ ਫੇਰ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 04-10-2026
ਸੰਗਰੂਰ, 3 ਅਕਤੂਬਰ (ਧੀਰਜ ਪਸ਼ੌਰੀਆ) - ਕੇਂਦਰ ਸਰਕਾਰ ਵੱਲੋਂ ਅਗਲੇ ਸਾਲ ਆਉਣ ਵਾਲੀ ਹਾੜੀ ਦੀ ਫ਼ਸਲ ਲਈ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਮਹਿਜ਼ 25 ਰੁਪਏ ਦੇ ਨਿਗੂਣੇ ਵਾਧੇ ਨੂੰ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਦੇ ਆਗੂਆਂ ਅਵਤਾਰ ਸਿੰਘ ਈਲਵਾਲ, ਆਮ ਆਦਮੀ ਪਾਰਟੀ ਦੇ ਜ਼ੋਨਲ ਮੀਡੀਆ ਇੰਚਾਰਜ ਅਬਜਿੰਦਰ ਸਿੰਘ ਸੰਘਾ ਅਤੇ ਸੀਨੀਅਰ ਆਗੂ ਸੁਖਦੇਵ ਸਿੰਘ ਕੋਹਰੀਆਂ ਨੇ ਕਿਹਾ ਹੈ ਕਿ ਖੇਤੀ ਲਾਗਤਾਂ ਦੇ ਵਧਦੇ ਬੋਝ ਦਰਮਿਆਨ ਕਿਸਾਨਾਂ ਨੂੰ ਰਾਹਤ ਦੇਣ ਦੀ ਥਾਂ ਕੇਂਦਰ ਸਰਕਾਰ ਨੇ ਕਣਕ ਦੇ ਖ਼ਰੀਦ ਮੁੱਲ ਵਿੱਚ ਮਾਤਰ 25 ਪੈਸੇ ਕਿਲੋ ਦਾ ਵਾ ਧਾ ਕਰ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੀਜਾਂ ਤੋਂ ਲੈ ਕੇ ਖਾਦਾਂ, ਕੀਟਨਾਸ਼ਕ ਦਵਾਈਆਂ, ਡੀਜ਼ਲ, ਮਸ਼ੀਨਰੀ ਅਤੇ ਮਜ਼ਦੂਰੀ, ਗੱਲ ਕੀ ਖੇਤੀ ਲਾਗਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਅਜਿਹੇ ਸਮੇਂ ਵਿੱਚ ਕਿਸਾਨਾਂ ਨੂੰ ਪੂਰੀ ਆਸ ਸੀ ਕਿ ਕਣਕ ਦੇ ਸਮਰਥਨ ਮੁੱਲ ਵਿੱਚ ਘੱਟੋ ਘੱਟ 250 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਜਾਵੇਗਾ ਪਰ ਕੇਂਦਰ ਦੀ ਮੋਦੀ ਸਰਕਾਰ ਨੇ ਨਿਗੂਣਾ ਜਿਹਾ ਵਾਧਾ ਕਰ ਕੇ ਕਿਸਾਨਾਂ ਦੀਆਂ ਆਸਾਂ ਉੱਤੇ ਪਾਣੀ ਫੇਰ ਦਿੱਤਾ ਹੈ। ਆਪ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਅਗਲੇ ਸਾਲ ਮੰਡੀਆਂ ਵਿੱਚ ਆਉਣ ਵਾਲੀ ਕਣਕ ਲਈ 250 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਤੁਰੰਤ ਐਲਾਨ ਕਰੇ।
Ad Position 22
No active advertisement
ਪਿਛਲੀ ਖ਼ਬਰ ਕਹਾਣੀ ਸੁਣਾਉਣ ਦਾ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਦੀ ਔਰਤ ਇਕਾਈ ਦੀ ਚੋਣ
Ad Position 24