04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕਿਸਾਨ ਅੱਜ ਜ਼ਿਲ੍ਹਾ ਭਰ ’ਚ ਫੂਕਣਗੇ ਪੰਜਾਬ ਸਰਕਾਰ ਦੀਆਂ ਅਰਥੀਆਂ

ਸੁਨਾਮ ਊਧਮ ਸਿੰਘ ਵਾਲਾ,3 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਥੇਬੰਦ ਦੇ ਜ਼ਿਲ੍ਹਾ ਪ੍ਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ। ਜਿਸ ਵਿਚ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭਟਾਲ ਕਲ੍ਹਾਂ ਅਤੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

Ad Position 21
No active advertisement
ਪਿੰਡ ਜਹਾਂਗੀਰ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ ਜਾਣ ਦਾ ਦ੍ਰਿਸ਼। ਤਸਵੀਰ : ਲਖਵੀਰ ਸਿੰਘ ਧਾਂਦਰਾ 04-10-2026
ਸੁਨਾਮ ਊਧਮ ਸਿੰਘ ਵਾਲਾ,3 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਥੇਬੰਦ ਦੇ ਜ਼ਿਲ੍ਹਾ ਪ੍ਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ। ਜਿਸ ਵਿਚ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭਟਾਲ ਕਲ੍ਹਾਂ ਅਤੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਕਿਸਾਨ ਆਗੂਆਂ ਨੇ ਕਿਹਾ ਕਿ ਸੂਬਾ ਕਮੇਟੀ ਦੇ ਸੱਦੇ ਅਨੁਸਾਰ ਪੰਜਾਬ ਭਰ ਵਿਚ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਲਾਏ ਜਾ ਰਹੇ ਪੱਕੇ ਮੋਰਚੇ ਦੀ ਕੜੀ ਤਹਿਤ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਬੀਬੀਆਂ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਦਫਤਰ ਸੰਗਰੂਰ ਅੱਗੇ 5 ਅਕਤੂਬਰ ਭਲਕੇ ਤੋਂ ਲਗਾਤਾਰ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਨਾਂ ਲਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਘੋਲ ਹੋਰ ਤੇਜ਼ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਪਿੰਡ ਕਨੋਈ ਦੇ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ ਸੁਮਨਦੀਪ ਸਿੰਘ ਦੀ ਲਾਸ਼ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਸ਼ਰੇਆਮ ਧੱਕਾ ਕੀਤਾ ਗਿਆ। ਜਿਸ ਨੂੰ ਲੈ ਕੇ ਅੱਜ 4 ਅਕਤੂਬਰ ਨੂੰ ਜ਼ਿਲ੍ਹੇ ਭਰ ਵਿਚ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਕਵੀ ਪਾਸ਼ ਅਤੇ ਹੰਸ ਰਾਜ ਦੀ ਯਾਦਗਾਰ ਦੀ ਪਿੰਡ ਦੇ ਸਰਪੰਚ ਵਲੋਂ ਕੀਤੀ ਭੰਨਤੋੜ ਦੀ ਕੋਸ਼ਿਸ਼ ਅਤੇ ਮਜ਼ਦੂਰ ਕਿਸਾਨ ਆਗੂਆਂ ਨਾਲ ਕੀਤੀ ਗਈ ਘਟੀਆ ਸ਼ਬਦਾਂਬਲੀ ਨੂੰ ਲੈ ਕੇ 9 ਅਕਤੂਬਰ ਨੂੰ ਡੀ ਐਸ ਪੀ ਨਕੋਦਰ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਦਰਸ਼ਨ ਸਿੰਘ ਚੰਗਾਲੀਵਾਲਾ, ਅਮਨਦੀਪ ਸਿੰਘ ਮਹਿਲਾਂ, ਜਸਵੀਰ ਸਿੰਘ ਗੱਗੜਪੁਰ, ਸੁਖਪਾਲ ਸਿੰਘ ਮਾਣਕ ਕਣਕਵਾਲ, ਜਸਵੰਤ ਸਿੰਘ ਤੋਲਾਵਾਲ, ਗੁਰਪ੍ਰੀਤ ਸਿੰਘ ਸੰਗਤਪੁਰਾ, ਸੁਖਦੇਵ ਸਿੰਘ ਕੜੈਲ, ਹਰਜੀਤ ਸਿੰਘ ਮਹਿਲਾਂ, ਰਣਜੀਤ ਸਿੰਘ ਲੌਂਗੋਵਾਲ, ਚਮਕੌਰ ਸਿੰਘ ਲੱਡੀ ਅਤੇ ਹਰਬੰਸ ਸਿੰਘ ਲੱਡਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਬਲਵਿੰਦਰ ਕੌਰ ਅਕਾਲੀ ਦਲ (ਬਾਦਲ) ’ਚ ਸ਼ਾਮਿਲ ਦੋ ਮਹੀਨੇ ਪਹਿਲਾਂ ਕਾਂਗਰਸ ਵਿੱਚ ਹੋਏ ਸਨ... ਅਗਲੀ ਖ਼ਬਰ ਸਿੱਖਿਆ ਵਿਭਾਗ ਦੀ ਪ੍ਰਬੰਧਕੀ ਸਕੱਤਰ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵਿਚਲੇ ਮਸਲੇ ਦਾ ਪੰਜਾਬ ਸਰਕਾਰ ਤੁਰੰਤ ਹੱਲ ਕਰੇ...
Ad Position 24