03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

10 ਦੀ ਸੂਬਾ ਪੱਧਰੀ ਰੈਲੀ ’ਚ ਵੱਡੀ ਗਿਣਤੀ ਮੁਲਾਜ਼ਮ ਅਤੇ ਪੈਨਸ਼ਨਰ ਕਰਨਗੇ ਸ਼ਮੂਲੀਅਤ- ਰਾਜ ਕੁਮਾਰ ਅਰੋੜਾ

ਸੰਗਰੂਰ, 3 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਤੋਂ ਟਾਲ ਮਟੋਲ ਕਰ ਰਹੀ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਭਗਵੰਤ ਮਾਨ ਵਲੋਂ ਵਾਅਦਾ ਕੀਤਾ ਗਿਆ ਸੀ ਕਿ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਸੀਨੀਅਰ ਸਿਟੀਜਨਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਪੂਰਾ ਕਰਾਂਗੇ ਅਤੇ ਕਿਸੇ ਨੂੰ ਵੀ ਸੜਕਾਂ ਤੇ ਦਰੀਆਂ ਵਿਛਾ ਕੇ ਬੈਠਣ ਦੀ ਲੋੜ ਨਹੀਂ ਪਵੇਗੀ।

Ad Position 21
No active advertisement
ਅਜੀਤ ਡੈਸਕ 04-10-2026
ਸੰਗਰੂਰ, 3 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਤੋਂ ਟਾਲ ਮਟੋਲ ਕਰ ਰਹੀ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਭਗਵੰਤ ਮਾਨ ਵਲੋਂ ਵਾਅਦਾ ਕੀਤਾ ਗਿਆ ਸੀ ਕਿ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਸੀਨੀਅਰ ਸਿਟੀਜਨਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਪੂਰਾ ਕਰਾਂਗੇ ਅਤੇ ਕਿਸੇ ਨੂੰ ਵੀ ਸੜਕਾਂ ਤੇ ਦਰੀਆਂ ਵਿਛਾ ਕੇ ਬੈਠਣ ਦੀ ਲੋੜ ਨਹੀਂ ਪਵੇਗੀ। ਇਹ ਵਿਚਾਰ ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਨਾਲ ਸੰਬੰਧਿਤ 9 ਯੂਨਿਟਾਂ ਦੇ ਪ੍ਰਧਾਨ, ਜਨਰਲ ਸਕੱਤਰ ਅਤੇ ਅਹੁਦੇਦਾਰਾਂ ਦੀ ਅਹਿਮ ਇਕੱਤਰਤਾ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਨੇ ਪ੍ਰਗਟ ਕੀਤੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਜੁਆਇੰਟ ਫ਼ਰੰਟ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਉਲੀਕੇ ਗਏ ਸੂਬਾ ਪੱਧਰੀ ਸੰਘਰਸ਼ ਦੌਰਾਨ 10 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਵਿਸ਼ਾਲ ਹੱਲਾ ਬੋਲ ਰੋਸ ਰੈਲੀ ਅਤੇ ਧਰਨੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਸ਼ਮੂਲੀਅਤ ਕਰਕੇ ਸਰਕਾਰ ਦੀ ਨੀਂਦ ਹਰਾਮ ਕਰ ਦੇਣਗੇ। ਇਸ ਮੌਕੇ ਜ਼ਿਲ੍ਹਾ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ, ਸੀਨੀਅਰ ਮੀਤ ਪ੍ਰਧਾਨ ਆਰ ਐਲ ਪਾਂਧੀ, ਭਵਾਨੀਗੜ੍ਹ, ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਸੁਨਾਮ ਦੇ ਪ੍ਰਧਾਨ ਚੇਤ ਰਾਮ ਢਿੱਲੋਂ, ਦਿੜ੍ਹਬਾ ਦੇ ਪ੍ਰਧਾਨ ਦਰਸ਼ਨ ਸਿੰਘ ਰੋਗਲਾ, ਭਵਾਨੀਗੜ੍ਹ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ, ਧੂਰੀ ਦੇ ਪ੍ਰਧਾਨ ਸੁਖਦੇਵ ਸ਼ਰਮਾ ਕਾਰਜਕਾਰੀ ਪ੍ਰਧਾਨ ਜਸਦੇਵ ਸਿੰਘ ਧੂਰੀ, ਜਨਰਲ ਸਕੱਤਰ ਡਾ. ਅਮਰਜੀਤ ਸਿੰਘ, ਮੂਨਕ ਦੇ ਪ੍ਰਧਾਨ ਮੇਘ ਸਿੰਘ, ਜਨਰਲ ਸਕੱਤਰ ਤੇਜਾ ਸਿੰਘ,ਲਹਿਰਾਗਾਗਾ ਦੇ ਪ੍ਰਧਾਨ ਜਰਨੈਲ ਸਿੰਘ, ਸ਼ੇਰਪੁਰ ਦੇ ਪ੍ਰਧਾਨ ਵੇਦ ਸਿੰਘ ਸਿੱਧੂ, ਨੇ ਵੀ ਪੰਜਾਬ ਸਰਕਾਰ ਦੀ ਮੁਲਾਜ਼ਮ ਅਤੇ ਪੈਨਸ਼ਨਰ ਮਾਰੂ ਨੀਤੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ, ਅਵਿਨਾਸ਼ ਸ਼ਰਮਾ ਜਨਰਲ ਸਕੱਤਰ ਸੰਗਰੂਰ, ਮਦਨ ਲਾਲ ਸੁਨਾਮ , ਕੇਵਲ ਸਿੰਘ ਸਿੱਧੂ ਜਨਰਲ ਸਕੱਤਰ ਭਵਾਨੀਗੜ੍ਹ, ਜਨਰਲ ਸਕੱਤਰ ਸਵਿੰਦਰ ਸਿੰਘ ਚੱਠਾ ਸੁਨਾਮ, ਗੁਰਮੇਲ ਸਿੰਘ ਦਿੜ੍ਹਬਾ, ਤੇਜਾ ਸਿੰਘ ਮੂਨਕ ਵਲੋਂ ਆਪਣੇ ਸੰਬੋਧਨ ਵਿੱਚ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਮਤਰੇਈ ਮਾਂ ਵਰਗਾ ਸਲੂਕ ਕਰ ਰਹੀ ਹੈ। ਇਸ ਮੌਕੇ ਸੁਰਿੰਦਰ ਸਿੰਘ ਸੋਢੀ, ਰਜਿੰਦਰ ਸਿੰਘ ਚੰਗਾਲ, ਲਾਲ ਚੰਦ ਸੈਣੀ, ਪ੍ਰਿੰਸੀਪਲ ਹਰਵਿੰਦਰ ਸਿੰਘ ਭੱਠਲ, ਜੰਟ ਸਿੰਘ ਭੁੱਲਰ (ਸੋਹੀਆਂ), ਰਾਜ ਕੁਮਾਰ ਬਾਂਸਲ, ਕੰਵਲਜੀਤ ਸਿੰਘ, ਸੁਰਜੀਤ ਸਿੰਘ, ਓਮ ਪ੍ਰਕਾਸ਼ ਖੀਪਲ, ਸੱਤਪਾਲ ਸਿੰਗਲਾ, ਦਵਿੰਦਰ ਕੁਮਾਰ ਜਿੰਦਲ, ਲਾਭ ਸਿੰਘ, ਕਰਮ ਸਿੰਘ ਦਿੜ੍ਹਬਾ, ਡਾਕਟਰ ਬਿਹਾਰੀ ਮੰਡੇਰ, ਬਲਕਾਰ ਸਿੰਘ ਭਵਾਨੀਗੜ੍ਹ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਲੇਰਕੋਟਲਾ-ਪਟਿਆਲਾ ਹਾਈਵੇ ’ਤੇ ਪਿੰਡ ਤੋਲੇਵਾਲ ਨੇੜੇ ਭਿਆਨਕ ਸੜਕ ਹਾਦਸਾ ਅਗਲੀ ਖ਼ਬਰ ਬੈਂਕ ’ਚ ਕਿਸਾਨਾਂ ਨਾਲ ਧੋਖਾ-ਧੜੀ ਦੇ ਕਥਿਤ ਦੋਸ਼ਾਂ ਹੇਠ ਡਾਇਰੈਕਟਰ ਵਿਜੀਲੈਂਸ ਨੂੰ ਭੇਜੀ ਸ਼ਿਕਾਇਤ ਬੈਂਕ ਦੇ ਚੇਅਰਮੈਨ...
Ad Position 24