03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਲਾਈਫ ਗਾਰਡ ਨਰਸਿੰਗ ਇੰਸਟੀਚਿਊਟ ਦਾ ਬੀ.ਐੱਸ.ਸੀ. ਨਰਸਿੰਗ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਸੰਗਰੂਰ, 3 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਲਾਈਫ ਗਾਰਡ ਨਰਸਿੰਗ ਇੰਸਟੀਚਿਊਟ ਸੰਗਰੂਰ ਦੇ ਬੀ. ਐੱਸ.

Ad Position 21
No active advertisement
ਸ਼ਾਨਦਾਰ ਨਤੀਜੇ ਨਾਲ ਪਾਸ ਹੋਣ ਵਾਲੀ ਵਿਦਿਆਰਥਣ। ਤਸਵੀਰ- ਮੁਕੇਸ਼ ਕੁਮਾਰ 04-10-2026
ਸੰਗਰੂਰ, 3 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਲਾਈਫ ਗਾਰਡ ਨਰਸਿੰਗ ਇੰਸਟੀਚਿਊਟ ਸੰਗਰੂਰ ਦੇ ਬੀ.ਐੱਸ.ਸੀ. ਨਰਸਿੰਗ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਸੰਸਥਾ ਦੀਆਂ ਵਿਦਿਆਰਥਣਾਂ ਨੇ ਆਪਣੀ ਮਿਹਨਤ, ਲਗਨ ਅਤੇ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਧੀਆ ਅੰਕ ਹਾਸਲ ਕੀਤੇ। ਨਤੀਜੇ ਵਿੱਚ ਜਸਲੀਨ ਕੌਰ ਨੇ 80% ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ। ਪਰਨੀਤ ਕੌਰ, ਮੁਨਤਹਾ ਅਤੇ ਕੁਸ਼ਪਿੰਦਰ ਕੌਰ ਨੇ 75% ਅੰਕ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਅਰਸ਼ਪ੍ਰੀਤ ਕੌਰ, ਗੁਰਪ੍ਰੀਤ ਕੌਰ, ਹਰਸ਼ਵੀਰ ਕੌਰ, ਖੁਸ਼ਪ੍ਰੀਤ ਕੌਰ, ਮਨਜੀਤ ਕੌਰ, ਮਹਿਕਦੀਪ ਕੌਰ, ਗਗਨਦੀਪ ਕੌਰ, ਨਵਜੋਤ ਕੌਰ, ਨੇਹਾ, ਤਨਵੀਰ ਕੌਰ ਅਤੇ ਅਵਨੀਤ ਕੌਰ ਨੇ 70% ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਇੰਸਟੀਚਿਊਟ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ। ਇਸ ਮੌਕੇ ਇੰਸਟੀਚਿਊਟ ਦੇ ਕਾਨੂੰਨੀ ਸਲਾਹਕਾਰ ਡਾ. ਸੁਖਵਿੰਦਰ ਸਿੰਘਨੇ ਸਫਲ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਇੰਸਟੀਚਿਊਟ ਦੀ ਡਾਇਰੈਕਟਰਡਾ. ਪਰਵਿੰਦਰ ਕੌਰ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥਣਾਂ ਦੀ ਮਿਹਨਤ ਦੇ ਨਾਲ-ਨਾਲ ਸੰਸਥਾ ਦੇ ਸਮੂਹ ਸਟਾਫ਼ ਅਤੇ ਅਧਿਆਪਕਾਂ ਦੀ ਲਗਨ ਦਾ ਨਤੀਜਾ ਹੈ। ਇਸ ਮੌਕੇ ਇੰਸਟੀਚਿਊਟ ਦੀ ਪ੍ਰਿੰਸੀਪਲ ਪ੍ਰੋ. ਰਿੰਟੂ ਚਤੁਰਵੇਦੀਨੇ ਵੀ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸੱਪ ਦੇ ਡੰਗ ਨਾਲ ਮਜ਼ਦੂਰ ਔਰਤ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ - ਅਮਨ ਅਰੋੜਾ ਸੁਨਾਮ ’ਚ ਡਰੋਨ ਸ਼ੋਅ...
Ad Position 24