ਪੰਜਾਬ ਦੇ ਮਸਲੇ ਹੱਲ ਕਰਨ ਲਈ ਗੰਭੀਰਤਾ ਦਿਖਾਵੇ ਕੇਂਦਰ ਸਰਕਾਰ- ਢੀਂਡਸਾ
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) - ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਭਾਜਪਾ ਇਕ ਪਾਸੇ ਪੰਜਾਬ ਦੇ ਮਸਲੇ ਹੱਲ ਕਰਨ ਦੇ ਦਾਅਵੇ ਕਰਦੀ ਹੈ, ਜਦਕਿ ਦੂਜੇ ਪਾਸੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਪ੍ਰਤੀ ਕੁਇੰਟਲ ਮਹਿਜ਼ 25 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜੋ ਇੱਕ ਫ਼ੀਸਦੀ ਤੋਂ ਵੀ ਘੱਟ ਬਣਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਮਹਿੰਗਾਈ ਦੀ ਦਰ ਲਗਭਗ ਪੰਜ ਫ਼ੀਸਦੀ ਹੈ ਤਾਂ ਕਿਸਾਨਾਂ ਨੂੰ ਦਿੱਤਾ ਗਿਆ ਇਹ ਵਾਧਾ ਨਾਕਾਫ਼ੀ ਹੈ।
ਗ
ਗੱਲਬਾਤ ਕਰਦੇ ਹੋਏ ਪਰਮਿੰਦਰ ਸਿੰਘ ਢੀਂਡਸਾ, ਨਾਲ ਬੈਠੇ ਰਾਮਪਾਲ ਸਿੰਘ ਬਹਿਣੀਵਾਲ ਅਤੇ ਪ੍ਰਧਾਨ ਸੰਜੀਤ ਸਿੰਗਲਾ। ਤਸਵੀਰ- ਅਸ਼ੋਕ ਗਰਗ
05-10-2026
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) - ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਭਾਜਪਾ ਇਕ ਪਾਸੇ ਪੰਜਾਬ ਦੇ ਮਸਲੇ ਹੱਲ ਕਰਨ ਦੇ ਦਾਅਵੇ ਕਰਦੀ ਹੈ, ਜਦਕਿ ਦੂਜੇ ਪਾਸੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਪ੍ਰਤੀ ਕੁਇੰਟਲ ਮਹਿਜ਼ 25 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜੋ ਇੱਕ ਫ਼ੀਸਦੀ ਤੋਂ ਵੀ ਘੱਟ ਬਣਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਮਹਿੰਗਾਈ ਦੀ ਦਰ ਲਗਭਗ ਪੰਜ ਫ਼ੀਸਦੀ ਹੈ ਤਾਂ ਕਿਸਾਨਾਂ ਨੂੰ ਦਿੱਤਾ ਗਿਆ ਇਹ ਵਾਧਾ ਨਾਕਾਫ਼ੀ ਹੈ। ਕੇਂਦਰ ਸਰਕਾਰ ਨੂੰ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰਦਿਆਂ ਕਣਕ ਦਾ ਭਾਅ ਵਧਾਉਣਾ ਚਾਹੀਦਾ ਹੈ। ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਸਿੰਗਲਾ ਦੇ ਘਰ ਪਾਰਟੀ ਵਰਕਰ ਨੂੰ ਨਾਲ ਰੱਖੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਅੰਦਰੂਨੀ ਢਾਂਚਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕਾ ਹੈ ਅਤੇ ਆਗੂਆਂ ਵਿਚਕਾਰ ਚੱਲ ਰਹੀ ਆਪਸੀ ਖਿੱਚੋਤਾਣ ਤੇ ਅਹੁਦਿਆਂ ਦੀ ਦੌੜ ਕਾਰਨ ਪਾਰਟੀ ਨੂੰ ਆਉਣ ਵਾਲੇ ਸਮੇਂ ਵਿੱਚ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸ. ਢੀਂਡਸਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਦਾਅਵੇ ਕਰ ਰਹੀ ਹੈ, ਪਰ ਜ਼ਮੀਨੀ ਪੱਧਰ ’ਤੇ ਹਾਲਾਤ ਬਾਰੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ । ਉਨ੍ਹਾਂ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਾਏ । ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਕਾਰਜਕਾਲ ਦੌਰਾਨ ਕੋਈ ਨਵਾਂ ਸਕੂਲ ਜਾਂ ਕਾਲਜ ਬਣਾਉਣ ਅਤੇ ਸਿਹਤ ਸਹੂਲਤਾਂ ’ਚ ਵੱਡਾ ਸੁਧਾਰ ਕਰਨ ਬਾਰੇ ਠੋਸ ਪ੍ਰਾਪਤੀਆਂ ਦੱਸੇ। ਭਾਜਪਾ ਨਾਲ ਸੰਭਾਵੀ ਸਮਝੌਤੇ ਬਾਰੇ ਗੱਲ ਕਰਦਿਆਂ ਢੀਂਡਸਾ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਸਿਆਸੀ ਗੱਠਜੋੜ ਦਾ ਨਹੀਂ, ਸਗੋਂ ਸਿਧਾਂਤਾਂ ਅਤੇ ਪੰਜਾਬ ਦੇ ਹਿੱਤਾਂ ਨਾਲ ਜੁੜਿਆ ਹੋਇਆ ਹੈ। ਜਦੋਂ ਤੱਕ ਭਾਜਪਾ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਨ ਪ੍ਰਤੀ ਆਪਣੀ ਗੰਭੀਰਤਾ ਸਾਬਤ ਨਹੀਂ ਕਰਦੀ, ਉਦੋਂ ਤੱਕ ਉਸ ਨਾਲ ਸਮਝੌਤਾ ਕਰਨਾ ਮੁਸ਼ਕਿਲ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਜਨਰਲ ਕੌਂਸਲ ਮੈਂਬਰ ਨੇ ਮਹੇਸ਼ ਸ਼ਰਮਾ ਨੀਟੂ, ਕੌਂਸਲਰ ਕਿਰਪਾਲ ਸਿੰਘ ਨਾਥਾ, ਜਗਦੀਸ਼ ਰਾਏ ਠੇਕੇਦਾਰ, ਛੱਜੂ ਸਿੰਘ ਧਾਲੀਵਾਲ, ਜਸਵੰਤ ਸਿੰਘ ਹੈਪੀ, ਅਰੁਣ ਸਿੰਗਲਾ ਮਲਿਕ, ਸੰਜੇ ਗਰਗ ਭੱਠੇ ਵਾਲੇ, ਮਨੋਹਰ ਲਾਲ ਸਿੰਗਲਾ, ਜਗਨ ਨਾਥ ਜੱਗਾ, ਰਵਿੰਦਰ ਬਾਬੂ ਮੌਜੂਦ ਸਨ।