05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕਨੋਈ ਦੇ ਨੌਜਵਾਨ ਸੰਨੀ ਦਾ ਲਾਵਾਰਿਸ ਵਾਂਗ ਸਸਕਾਰ ਕਰਨ ਖ਼ਿਲਾਫ਼ ਜਥੇਬੰਦੀਆਂ ਨੇ ਫੂਕੀ ਸਰਕਾਰ ਦੀ ਅਰਥੀ

ਲੌਂਗੋਵਾਲ, 4 ਅਕਤੂਬਰ ( ਸ. ਸ.

Ad Position 21
No active advertisement
ਮੀਟਿੰਗ ਦੌਰਾਨ ਇਕੱਠੇ ਹੋਏ ਪੈਨਸ਼ਨਰ ਯੂਨੀਅਨ ਦੇ ਆਗੂ। ਤਸਵੀਰ - ਔਜਲਾ 05-10-2026
ਲੌਂਗੋਵਾਲ, 4 ਅਕਤੂਬਰ ( ਸ.ਸ.ਖੰਨਾ, ਵਿਨੋਦ)-ਨੌਜਵਾਨ ਸਮਨਦੀਪ ਸਿੰਘ ਸੰਨੀ ਦੀ ਮੌਤ ਤੋਂ ਬਾਅਦ ਉਸ ਦਾ ਕਥਿਤ ਤੌਰ ’ਤੇ ਲਾਵਾਰਿਸ ਵਾਂਗ ਸੰਸਕਾਰ ਕਰਨ ਦੇ ਮਾਮਲੇ ਨੂੰ ਲੈ ਕੇ ਮਜ਼ਦੂਰ, ਕਿਸਾਨ, ਜਨਤਕ, ਜਮਹੂਰੀ ਅਤੇ ਇਨਸਾਫ਼ ਪਸੰਦ ਜਥੇਬੰਦੀਆਂ ਵਲੋਂ ਅੱਜ ਲੌਂਗੋਵਾਲ ਦੇ ਪੱਤੀ ਸੁਨਾਮੀ ਸਥਿਤ ਪੁਰਾਣੇ ਖੂਹ ਕੋਲ ਸਰਕਾਰ, ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਰਥੀ ਫੂਕ ਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪ੍ਰਸ਼ਾਸਨ ਦੀ ਕਾਰਵਾਈ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕੀਤਾ ਗਿਆ। ਇਸ ਮੌਕੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਲਖਵੀਰ ਸਿੰਘ , ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਰਣਜੀਤ ਸਿੰਘ, ਬੂਟਾ ਸਿੰਘ ਤੇ ਚਮਕੌਰ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਇੱਕ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਪਰਿਵਾਰ ਨੂੰ ਇਨਸਾਫ਼ ਦੇਣ ਅਤੇ ਮੌਤ ਦੇ ਅਸਲ ਕਾਰਨਾਂ ਨੂੰ ਸਾਹਮਣੇ ਲਿਆਉਣ ਦੀ ਬਜਾਏ ਲਾਸ਼ ਦਾ ਲਾਵਾਰਿਸ ਵਾਂਗ ਸੰਸਕਾਰ ਕਰ ਦੇਣਾ ਬੇਹੱਦ ਗੰਭੀਰ ਅਤੇ ਗੈਰ-ਮਨੁੱਖੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮ੍ਰਿਤਕ ਦੇ ਪਰਿਵਾਰ ਨੂੰ ਉਸ ਦੇ ਅੰਤਿਮ ਸੰਸਕਾਰ ਅਤੇ ਮੌਤ ਦੇ ਕਾਰਨਾਂ ਬਾਰੇ ਜਾਣਨ ਦਾ ਹੱਕ ਹੈ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਇਸ ਕਾਰਵਾਈ ਰਾਹੀਂ ਮਨੁੱਖੀ ਹੱਕਾਂ, ਜਮਹੂਰੀ ਕਦਰਾਂ-ਕੀਮਤਾਂ ਅਤੇ ਸੰਵਿਧਾਨਕ ਹੱਕਾਂ ਦੀ ਅਣਦੇਖੀ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਸਮਨਦੀਪ ਸਿੰਘ ਸੰਨੀ ਦੀ ਮੌਤ ਦੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਮੌਤ ਦੇ ਅਸਲ ਕਾਰਨਾਂ ਨੂੰ ਜਨਤਕ ਕੀਤਾ ਜਾਵੇ। ਆਗੂਆਂ ਨੇ ਮੰਗ ਕੀਤੀ ਕਿ ਨੌਜਵਾਨ ਦਾ ਲਾਵਾਰਿਸ ਵਾਂਗ ਸੰਸਕਾਰ ਕਰਨ ਲਈ ਜ਼ਿੰਮੇਵਾਰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਪੀੜਤ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਨੂੰ ਪੂਰਾ ਇਨਸਾਫ਼ ਯਕੀਨੀ ਬਣਾਇਆ ਜਾਵੇ। ਉਨ੍ਹਾਂ ਐਲਾਨ ਕੀਤਾ ਕਿ 7 ਅਕਤੂਬਰ ਨੂੰ ਸੰਗਰੂਰ ਦੇ ਡੀ.ਸੀ. ਦਫ਼ਤਰ ਅੱਗੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਥਾਣੇਦਾਰ ਰਾਜ ਕੁਮਾਰ ਬਣੇ ਥਾਣਾ ਮੁਖੀ ਚੀਮਾ ਅਗਲੀ ਖ਼ਬਰ ਜ਼ਿਲ੍ਹਾ ਐਸੋਸੀਏਸ਼ਨ ਨੇ ਫੁੱਟਬਾਲ ਦੀ ਖੇਡ ਨੂੰ ਉਤਸ਼ਾਹਿਤ ਕਰਨ ਦਾ ਚੁੱਕਿਆ ਬੀੜਾ
Ad Position 24