ਆਸ਼ੂ ਜਿੰਦਲ ਨੂੰ ਅਕਾਲੀ ਦਲ ਦੇ ਉਦਯੋਗ ਤੇ ਵਪਾਰ ਵਿੰਗ ਦਾ ਸੂਬਾ ਜਨਰਲ ਸਕੱਤਰ ਬਣਾਇਆ
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) - ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਉਦਯੋਗ ਅਤੇ ਵਪਾਰ ਵਿੰਗ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਲਹਿਰਾਗਾਗਾ ਦੇ ਸੀਨੀਅਰ ਅਕਾਲੀ ਆਗੂ ਆਸ਼ੂ ਜਿੰਦਲ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਉਦਯੋਗ ਅਤੇ ਵਪਾਰ ਵਿੰਗ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ । ਉਨ੍ਹਾਂ ਦੀ ਇਸ ਨਿਯੁਕਤੀ ਨਾਲ ਲਹਿਰਾਗਾਗਾ ਦੇ ਅਕਾਲੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ।
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) - ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਉਦਯੋਗ ਅਤੇ ਵਪਾਰ ਵਿੰਗ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਲਹਿਰਾਗਾਗਾ ਦੇ ਸੀਨੀਅਰ ਅਕਾਲੀ ਆਗੂ ਆਸ਼ੂ ਜਿੰਦਲ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਉਦਯੋਗ ਅਤੇ ਵਪਾਰ ਵਿੰਗ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ । ਉਨ੍ਹਾਂ ਦੀ ਇਸ ਨਿਯੁਕਤੀ ਨਾਲ ਲਹਿਰਾਗਾਗਾ ਦੇ ਅਕਾਲੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਆਸ਼ੂ ਜਿੰਦਲ ਨੂੰ ਇਹ ਅਹਿਮ ਜ਼ਿੰਮੇਵਾਰੀ ਉਦਯੋਗ ਅਤੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਐਨ.ਕੇ. ਸ਼ਰਮਾ ਵਲੋਂ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਦਫ਼ਤਰ ਵਿਖੇ ਆਸ਼ੂ ਜਿੰਦਲ ਨੂੰ ਨਿਯੁਕਤੀ ਪੱਤਰ ਸੌਂਪਿਆ। ਸ਼੍ਰੋਮਣੀ ਅਕਾਲੀ ਦਲ ਹਲਕਾ ਲਹਿਰਾਗਾਗਾ ਦੇ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ ਨੇ ਆਸ਼ੂ ਜਿੰਦਲ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਇਸ ਮੌਕੇ ਨਗਰ ਕੌਂਸਲ ਲਹਿਰਾਗਾਗਾ ਦੇ ਸਾਬਕਾ ਬਲਵਿੰਦਰ ਕੌਰ ਸੰਦੀਪ, ਸਾਬਕਾ ਚੇਅਰਮੈਨ ਨਿਰਮਲ ਸਿੰਘ ਕੜੈਲ, ਸਰਕਲ ਮੂਨਕ ਦੇ ਪ੍ਰਧਾਨ ਜਗਰਾਜ ਸਿੰਘ ਬਾਗੜੀ ਵੀ ਮੌਜੂਦ ਸਨ।