06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਦੋ ਮੋਟਰਸਾਈਕਲਾਂ ਦੀ ਟੱਕਰ ਚ ਇਕ ਦੀ ਮੌਤ, ਦੂਜਾ ਜ਼ਖ਼ਮੀ

ਸੁਨਾਮ ਉਧਮ ਸਿੰਘ ਵਾਲਾ, 5 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਬਾਅਦ ਦੁਪਹਿਰ ਸਥਾਨਕ ਸ਼ੇਰੋਂ ਕੈਂਚੀਆਂ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਤ, ਜਦੋਂ ਕਿ ਦੂਜੇ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਪੁਲਿਸ ਥਾਣਾ ਚੀਮਾ ਦੇ ਐਸ.

Ad Position 21
No active advertisement
ਅਜੀਤ ਡੈਸਕ 06-10-2026
ਸੁਨਾਮ ਉਧਮ ਸਿੰਘ ਵਾਲਾ, 5 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਬਾਅਦ ਦੁਪਹਿਰ ਸਥਾਨਕ ਸ਼ੇਰੋਂ ਕੈਂਚੀਆਂ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਤ, ਜਦੋਂ ਕਿ ਦੂਜੇ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਪੁਲਿਸ ਥਾਣਾ ਚੀਮਾ ਦੇ ਐਸ.ਐਚ.ਓ. ਸਬ-ਇੰਸਪੈਕਟਰ ਰਾਜ ਕੁਮਾਰ ਨੇ ਦੱਸਿਆ ਕਿ ਸੁਖਚੈਨ ਸਿੰਘ ਵਾਸੀ ਪਿੰਡ ਸੇਖੂਵਾਸ ਅਤੇ ਸੰਤੋਖ ਸਿੰਘ ਕੋਟੜਾ ਲਹਿਲ ਜੋ ਕਿ ਅਨਾਜ ਮੰਡੀਆਂ ਵਿਚ ਬਿਜਲੀ ਮਕੈਨਿਕ ਵਜੋਂ ਲਾਇਟਾਂ ਲਾਉਣ ਦਾ ਕੰਮ ਕਰਦੇ ਸਨ ਅਤੇ ਦੋਵੇਂ ਮੋਟਰਸਾਈਕਲ ’ਤੇ ਮੋਗਾ ਵੱਲ ਜਾ ਰਹੇ ਸਨ । ਅੱਜ ਬਾਅਦ ਦੁਪਹਿਰ ਜਿਵੇਂ ਹੀ ਉਹ ਸੁਨਾਮ-ਮਾਨਸਾ ਸੜਕ ਤੋਂ ਕੈਂਚੀਆਂ ਮੁੜ ਕੇ ਥੋੜ੍ਹਾ ਜਿਹਾ ਪਿੰਡ ਸ਼ੇਰੋਂ ਵੱਲ ਗਏ ਤਾਂ ਅੱਗਿਉਂ ਆ ਰਹੇ ਇਕ ਮੋਟਰਸਾਈਕਲ ਨਾਲ ਆਪਸ ਵਿਚ ਟੱਕਰ ਹੋ ਗਈ। ਜਿਸ ਕਾਰਨ ਮੋਟਰਸਾਈਕਲ ਚਾਲਕ ਸੁਖਚੈਨ ਸਿੰਘ (42) ਪੁੱਤਰ ਕਰਨੈਲ ਸਿੰਘ ਪਿੰਡ ਸੇਖੂਵਾਸ ਦੀ ਮੌਤ ਹੋ ਗਈ, ਜਦੋਂ ਕਿ ਮੋਟਰਸਾਈਕਲ ’ਤੇ ਪਿੱਛੇ ਬੈਠਾ ਸੰਤੋਖ ਸਿੰਘ ਪੁੱਤਰ ਸ਼ਿਵਜੀ ਸਿੰਘ ਵਾਸੀ ਪਿੰਡ ਕੋਟੜਾ ਲਹਿਲ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਨਾਮ ਲਿਜਾਇਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਜ਼ਖਮੀ ਸੰਤੋਖ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਮੋਟਰਸਾਈਕਲ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਉਗਰਾਹਾਂ ਨੇ ਧਰਨਾ ਲਾ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਤਿੰਨੇ ਗੇਟ ਕੀਤੇ ਮੁਕੰਮਲ ਬੰਦ ਅਗਲੀ ਖ਼ਬਰ ਸੈਂਟਰ ਪੱਧਰੀ ਖੇਡਾਂ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਠਰੂ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ
Ad Position 24