ਕਣਕ ਦੇ ਸਮਰਥਨ ਮੁੱਲ ’ਚ ਸਿਰਫ਼ 25 ਰੁਪਏ ਦਾ ਵਾਧਾ ਅੰਨਦਾਤੇ ਨਾਲ ਮਜ਼ਾਕ - ਖੰਡੇਬਾਦ
ਲਹਿਰਾਗਾਗਾ, 5 ਅਕਤੂਬਰ (ਅਸ਼ੋਕ ਗਰਗ) - ਕੇਂਦਰ ਸਰਕਾਰ ਵਲੋਂ ਕਣਕ ਦੇ ਸਮਰਥਨ ਮੁੱਲ ’ਚ ਸਿਰਫ਼ 25 ਰੁਪਏ ਦਾ ਵਾਧਾ ਕੀਤੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਲਹਿਰਾਗਾਗਾ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ ਨੇ ਸਖ਼ਤ ਪ੍ਰਤੀਕਰਮ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਕਣਕ ਦੇ ਸਮਰਥਨ ਮੁੱਲ ’ਚ ਕੀਤਾ ਗਿਆ ਇਹ ਮਾਮੂਲੀ ਵਾਧਾ ਖੇਤੀ ਦੀ ਲਾਗਤ ’ਚ ਹੋਏ ਵਾਧੇ ਦੇ ਮੁਕਾਬਲੇ ਕਿਸਾਨਾਂ ਲਈ ਕੋਈ ਰਾਹਤ ਨਹੀਂ ਦਿੰਦਾ।
ਲਹਿਰਾਗਾਗਾ, 5 ਅਕਤੂਬਰ (ਅਸ਼ੋਕ ਗਰਗ) - ਕੇਂਦਰ ਸਰਕਾਰ ਵਲੋਂ ਕਣਕ ਦੇ ਸਮਰਥਨ ਮੁੱਲ ’ਚ ਸਿਰਫ਼ 25 ਰੁਪਏ ਦਾ ਵਾਧਾ ਕੀਤੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਲਹਿਰਾਗਾਗਾ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ ਨੇ ਸਖ਼ਤ ਪ੍ਰਤੀਕਰਮ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਕਣਕ ਦੇ ਸਮਰਥਨ ਮੁੱਲ ’ਚ ਕੀਤਾ ਗਿਆ ਇਹ ਮਾਮੂਲੀ ਵਾਧਾ ਖੇਤੀ ਦੀ ਲਾਗਤ ’ਚ ਹੋਏ ਵਾਧੇ ਦੇ ਮੁਕਾਬਲੇ ਕਿਸਾਨਾਂ ਲਈ ਕੋਈ ਰਾਹਤ ਨਹੀਂ ਦਿੰਦਾ। ਐਡਵੋਕੇਟ ਖੰਡੇਬਾਦ ਨੇ ਕਿਹਾ ਕਿ ਦੇਸ਼ ਦੇ ਔਖੇ ਦੌਰ ’ਚ ਲੋਕਾਂ ਦਾ ਢਿੱਡ ਭਰਨ ਵਾਲਾ ਅੰਨਦਾਤਾ ਅੱਜ ਆਪਣੇ ਹੱਕਾਂ ਲਈ ਸੜਕਾਂ ’ਤੇ ਧਰਨੇ ਲਗਾਉਣ ਲਈ ਮਜਬੂਰ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਵੱਡੇ ਕਾਰੋਬਾਰੀਆਂ ਦੇ ਹਜ਼ਾਰਾਂ ਕਰੋੜ ਰੁਪਏ ਦੇ ਕਰਜ਼ਿਆਂ ਦੀਆਂ ਗੱਲਾਂ ਹੁੰਦੀਆਂ ਹਨ, ਜਦਕਿ ਦੂਜੇ ਪਾਸੇ ਕਿਸਾਨ ਅਤੇ ਮਜ਼ਦੂਰ ਆਪਣੀ ਮਿਹਨਤ ਦਾ ਉਚਿੱਤ ਮੁੱਲ ਲੈਣ ਲਈ ਸੰਘਰਸ਼ ਕਰ ਰਹੇ ਹਨ।