ਸਨਮਦੀਪ ਦੇ ਪਰਿਵਾਰ ਨਾਲ ਦਾਮਨ ਬਾਜਵਾ ਤੇ ਸ਼ੀਤਲ ਅੰਗੁਰਾਲ ਨੇ ਕੀਤਾ ਦੁੱਖ ਸਾਂਝਾ
ਸੁਨਾਮ ਊਧਮ ਸਿੰਘ ਵਾਲਾ, 5 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਭਾਜਪਾ ਐਸ. ਸੀ.
ਸੁਨਾਮ ਊਧਮ ਸਿੰਘ ਵਾਲਾ, 5 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਭਾਜਪਾ ਐਸ.ਸੀ. ਮੋਰਚਾ ਪੰਜਾਬ ਦੇ ਪ੍ਰਧਾਨ ਸ਼ੀਤਲ ਅਨੁਰਾਗ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਪਿੰਡ ਕਨੋਈ ਦੇ ਨੌਜਵਾਨ ਸਨਮਦੀਪ ਸਿੰਘ ਸੰਨੀ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ। ਆਗੂਆਂ ਨੇ ਕਿਹਾ ਕਿ ਪਰਿਵਾਰ ਆਪਣੇ ਪੁੱਤਰ ਦੀ ਮੌਤ ਨਾਲ ਪੂਰੀ ਤਰ੍ਹਾਂ ਟੁੱਟ ਚੁੱਕਿਆ ਹੈ ਕਿਉਂਕਿ ਪਰਿਵਾਰ ਇਨਸਾਫ਼ ਦੀ ਮੰਗ ਨੂੰ ਲੈ ਕੇ ਮੌਰਚਰੀ ਦੇ ਬਾਹਰ ਸ਼ਾਂਤਮਈ ਧਰਨੇ ’ਤੇ ਬੈਠਾ ਸੀ ਕਿ ਪਰਿਵਾਰਕ ਮੈਂਬਰਾਂ ਨੂੰ ਪੁਲਿਸ ਵਲੋਂ ਧੱਕੇ ਨਾਲ ਚੁੱਕਿਆ ਕੇ ਹਿਰਾਸਤ ਵਿਚ ਲਿਆ ਗਿਆ ਅਤੇ ਸਨਮਦੀਪ ਸਿੰਘ ਦਾ ਅੰਤਿਮ ਸੰਸਕਾਰ ਪਰਿਵਾਰਕ ਮੈਂਬਰਾਂ ਦੀ ਬਿਨ੍ਹਾਂ ਸਹਿਮਤੀ ਅਤੇ ਮੌਜੂਦਗੀ ਤੋਂ ਕਰ ਦਿੱਤਾ ਗਿਆ। ਸ਼ੀਤਲ ਅਨੁਰਾਗ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਆਪਣੇ ਮੌਜੂਦਾ ਸਰਪੰਚ ਦੀ ਹਮਾਇਤ ਕਰਦਿਆਂ ਇਸ ਪਰਿਵਾਰ ਨਾਲ ਧੱਕਾ ਕੀਤਾ ਜਾ ਰਿਹਾ ਹੈ। ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਰਾਜਨੀਤੀ ਤੋਂ ਉੱਪਰ ਉੱਠ ਕੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਲੜਾਈ ਆਖ਼ਰੀ ਸਾਹ ਤੱਕ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਿਵਾਰ ਵਲੋਂ ਇਨਸਾਫ਼ ਲਈ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ (ਐਨ.ਸੀ.ਐਸ.ਸੀ.) ਅਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ.) ਦਾ ਬੂਹਾ ਖੜਕਾਇਆ ਗਿਆ ਹੈ।