06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸੁਨਾਮ ਅਤੇ ਪੰਜਾਬ ਦਾ ਵਿਕਾਸ ਮੇਰੀ ਤਰਜੀਹ, ਕ੍ਰੈਡਿਟ ਦੀ ਕੋਈ ਲਾਲਸਾ ਨਹੀਂ- ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 5 ਅਕਤੂਬਰ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਅਤੇ ਪੰਜਾਬ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਦਾ ਸਿਹਰਾ ਲੈਣ ਦੀ ਬਜਾਏ ਉਨ੍ਹਾਂ ਦਾ ਧਿਆਨ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਕੇਂਦਰਿਤ ਹੈ । ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਵਿਕਾਸ ਪ੍ਰਾਜੈਕਟਾਂ ’ਤੇ ਖ਼ਰਚ ਕੀਤਾ ਜਾਣ ਵਾਲਾ ਪੈਸਾ ਲੋਕਾਂ ਦੇ ਟੈਕਸਾਂ ਤੋਂ ਇਕੱਠਾ ਹੁੰਦਾ ਹੈ ਅਤੇ ਇਸ ਨੂੰ ਲੋਕ ਭਲਾਈ ਲਈ ਵਰਤਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ।

Ad Position 21
No active advertisement
ਸੁਨਾਮ ਵਿਖੇ ਨਵੇਂ ਪ੍ਰੋਜੈਕਟ ਸ਼ੁਰੂ ਕਰਨ ਮੌਕੇ ਸਮਾਗਮ ਨੂੰ ਸੰਬੋਧਨ ਕਰਨ ਮੌਕੇ ਮੰਤਰੀ ਅਮਨ ਅਰੋੜਾ। ਤਸਵੀਰ ਰੁਪਿੰਦਰ ਸਿੰਘ ਸੱਗੂ 06-10-2026
ਸੁਨਾਮ ਊਧਮ ਸਿੰਘ ਵਾਲਾ, 5 ਅਕਤੂਬਰ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਅਤੇ ਪੰਜਾਬ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਦਾ ਸਿਹਰਾ ਲੈਣ ਦੀ ਬਜਾਏ ਉਨ੍ਹਾਂ ਦਾ ਧਿਆਨ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਕੇਂਦਰਿਤ ਹੈ । ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਵਿਕਾਸ ਪ੍ਰਾਜੈਕਟਾਂ ’ਤੇ ਖ਼ਰਚ ਕੀਤਾ ਜਾਣ ਵਾਲਾ ਪੈਸਾ ਲੋਕਾਂ ਦੇ ਟੈਕਸਾਂ ਤੋਂ ਇਕੱਠਾ ਹੁੰਦਾ ਹੈ ਅਤੇ ਇਸ ਨੂੰ ਲੋਕ ਭਲਾਈ ਲਈ ਵਰਤਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਸੁਨਾਮ ਵਿੱਚ ਵਿਕਾਸ ਪ੍ਰਾਜੈਕਟ ਦੇ ਫੰਡਾਂ ਸਬੰਧੀ ਭਾਜਪਾ ਆਗੂ ਦਾਮਨ ਬਾਜਵਾ ਵਲੋਂ ਉਠਾਏ ਸਵਾਲਾਂ ਦਾ ਜਵਾਬ ਦਿੰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਸਬੰਧਤ ਪ੍ਰਾਜੈਕਟ ਅੰਮ੍ਰਿਤ 2.0 ਯੋਜਨਾ ਤਹਿਤ ਕਰੀਬ ਢਾਈ ਕਰੋੜ ਰੁਪਏ ਦੀ ਲਾਗਤ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਇਸ ਪ੍ਰਾਜੈਕਟ ’ਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਹਿੱਸੇਦਾਰੀ 50-50 ਫ਼ੀਸਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਵਿਕਾਸ ਕਾਰਜ ਲਈ ਮਿਲਣ ਵਾਲੇ ਫੰਡ ਕਿਸੇ ਆਗੂ ਦੀ ਨਿੱਜੀ ਜੇਬ ’ਚੋਂ ਨਹੀਂ ਆਉਂਦੇ। ਇਹ ਲੋਕਾਂ ਦਾ ਪੈਸਾ ਹੈ, ਜਿਸ ਨੂੰ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ’ਤੇ ਖ਼ਰਚ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਕੇਂਦਰੀ ਯੋਜਨਾਵਾਂ ਤਹਿਤ ਪੰਜਾਬ ਨੂੰ ਮਿਲਣ ਵਾਲੇ ਫੰਡਾਂ ਨੂੰ ਕਿਸੇ ਸਿਆਸੀ ਆਗੂ ਜਾਂ ਪਾਰਟੀ ਦੇ ਅਹਿਸਾਨ ਵਜੋਂ ਪੇਸ਼ ਕਰਨਾ ਉਚਿਤ ਨਹੀਂ ਹੈ। ਅਮਨ ਅਰੋੜਾ ਨੇ ਕਿਹਾ ਕਿ ਦੇਸ਼ ਦੇ ਸੰਘੀ ਢਾਂਚੇ ਵਿੱਚ ਕੇਂਦਰ ਅਤੇ ਸੂਬਿਆਂ ਦੀਆਂ ਆਪੋ-ਆਪਣੀਆਂ ਜ਼ਿੰਮੇਵਾਰੀਆਂ ਹਨ। ਪੰਜਾਬ ਦੇ ਲੋਕ ਵੀ ਟੈਕਸਾਂ ਰਾਹੀਂ ਦੇਸ਼ ਦੇ ਮਾਲੀਏ ਵਿੱਚ ਯੋਗਦਾਨ ਪਾਉਂਦੇ ਹਨ। ਪੰਜਾਬ ਦੇ ਪੇਂਡੂ ਵਿਕਾਸ ਫੰਡ ਦਾ ਮੁੱਦਾ ਉਠਾਉਂਦਿਆਂ ਅਮਨ ਅਰੋੜਾ ਨੇ ਦਾਅਵਾ ਕੀਤਾ ਕਿ ਕੇਂਦਰ ਵਲੋਂ ਪੰਜਾਬ ਦੇ ਕਰੀਬ 10,000 ਕਰੋੜ ਰੁਪਏ ਦੇ ਆਰ.ਡੀ.ਐੱਫ. ਫੰਡ ਰੋਕੇ ਗਏ ਹਨ। ਉਨ੍ਹਾਂ ਦਾਮਨ ਬਾਜਵਾ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਕੋਲ ਇਹ ਮਾਮਲਾ ਉਠਾ ਕੇ ਪੰਜਾਬ ਦੇ ਫੰਡ ਜਾਰੀ ਕਰਵਾਉਣ ਲਈ ਯਤਨ ਕਰਨ।
Ad Position 22
No active advertisement
ਪਿਛਲੀ ਖ਼ਬਰ 14 ਸਾਲਾ ਦਿਵਯਮ ਦੀਆਂ ਅੱਖਾਂ ਦੇਣਗੀਆਂ ਦੋ ਜ਼ਿੰਦਗੀਆਂ ਨੂੰ ਰੌਸ਼ਨੀ ਅਗਲੀ ਖ਼ਬਰ ਸਨਮਦੀਪ ਦੇ ਪਰਿਵਾਰ ਨਾਲ ਦਾਮਨ ਬਾਜਵਾ ਤੇ ਸ਼ੀਤਲ ਅੰਗੁਰਾਲ ਨੇ ਕੀਤਾ ਦੁੱਖ ਸਾਂਝਾ
Ad Position 24