ਬੀਬੀ ਵਿਰਕ ਧੂਰੀ ਵਿਧਾਨ ਸਭਾ ਹਲਕੇ ਦੇ ਆਬਜ਼ਰਵਰ ਨਿਯੁਕਤ
ਸੰਗਰੂਰ, 5 ਅਕਤੂਬਰ (ਅਮਨਦੀਪ ਸਿੰਘ ਬਿੱਟਾ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਵਿਰਕ ਨੂੰ ਧੂਰੀ ਵਿਧਾਨ ਸਭਾ ਹਲਕੇ ਦਾ ਅਬਜ਼ਰਵਰ ਨਿਯੁਕਤ ਕੀਤਾ ਹੈ। ਆਪਣੀ ਨਿਯੁਕਤੀ ਉਪਰੰਤ ਅਜੀਤ ਨਾਲ਼ ਵਿਸ਼ੇਸ਼ ਗੱਲਬਾਤ ਕਰਦਿਆਂ ਬੀਬੀ ਵਿਰਕ ਨੇ ਕਿਹਾ ਕਿ ਉਹ ਧੂਰੀ ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਇਸ ਹਲਕੇ ਦੀ ਨੁਮਾਇੰਦਗੀ ਕਰਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 2027 ਦੀ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਦਿਵਾਉਣ ਲਈ ਜਿੰਦ ਜਾਨ ਨਾਲ਼ ਕੰਮ ਕਰਨਗੇ।
ਸੰਗਰੂਰ, 5 ਅਕਤੂਬਰ (ਅਮਨਦੀਪ ਸਿੰਘ ਬਿੱਟਾ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਵਿਰਕ ਨੂੰ ਧੂਰੀ ਵਿਧਾਨ ਸਭਾ ਹਲਕੇ ਦਾ ਅਬਜ਼ਰਵਰ ਨਿਯੁਕਤ ਕੀਤਾ ਹੈ। ਆਪਣੀ ਨਿਯੁਕਤੀ ਉਪਰੰਤ ਅਜੀਤ ਨਾਲ਼ ਵਿਸ਼ੇਸ਼ ਗੱਲਬਾਤ ਕਰਦਿਆਂ ਬੀਬੀ ਵਿਰਕ ਨੇ ਕਿਹਾ ਕਿ ਉਹ ਧੂਰੀ ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਇਸ ਹਲਕੇ ਦੀ ਨੁਮਾਇੰਦਗੀ ਕਰਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 2027 ਦੀ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਦਿਵਾਉਣ ਲਈ ਜਿੰਦ ਜਾਨ ਨਾਲ਼ ਕੰਮ ਕਰਨਗੇ। ਆਪਣੀ ਨਿਯੁਕਤੀ ਉੱਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਦਾ ਅਭਾਰ ਪ੍ਰਗਟਾਉਂਦਿਆਂ ਬੀਬੀ ਪਰਮਜੀਤ ਕੌਰ ਵਿਰਕ ਨੇ ਕਿਹਾ ਕਿ ਅਕਾਲੀ ਦਲ ਦਾ ਝੰਡਾ ਉੱਚਾ ਰੱਖਣ ਲਈ ਉਹ ਪਿੰਡ ਪੱਧਰ ’ਤੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਵੱਡੀ ਮੁਹਿੰਮ ਸ਼ੁਰੂ ਕਰ ਰਹੇ ਹਨ।