06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਐਮ.ਐਲ.ਜੀ. ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਵਿੱਚ 11 ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ

ਚੀਮਾ ਮੰਡੀ, 5 ਅਕਤੂਬਰ (ਜਗਰਾਜ ਮਾਨ, ਗੁਰਜੀਤ ਸਿੰਘ ਚਹਿਲ) - ਐਮ. ਐਲ.

Ad Position 21
No active advertisement
ਅਜੀਤ ਡੈਸਕ 06-10-2026
ਚੀਮਾ ਮੰਡੀ, 5 ਅਕਤੂਬਰ (ਜਗਰਾਜ ਮਾਨ, ਗੁਰਜੀਤ ਸਿੰਘ ਚਹਿਲ) - ਐਮ.ਐਲ.ਜੀ. ਕਾਨਵੈਂਟ ਸਕੂਲ, ਚੀਮਾ ਦੇ ਅੰਡਰ-14 ਕਿੱਕ ਬਾਕਸਿੰਗ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੇ ਤਹਿਤ ਕਰਵਾਏ ਗਏ ਵਿਭਾਗੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 11 ਮੈਡਲ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ 2 ਗੋਲਡ ਮੈਡਲ, 2 ਸਿਲਵਰ ਮੈਡਲ ਤੇ 7 ਬ੍ਰੋਂਜ਼ ਮੈਡਲ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿੱਚ ਛੇਵੀਂ ਜਮਾਤ ਦੀ ਗੁਰਨੂਰ ਕੌਰ ਤੇ ਯੁਗਰਾਜ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਦਿਆਂ ਗੋਲਡ ਮੈਡਲ ਜਿੱਤੇ। ਸੱਤਵੀਂ ਜਮਾਤ ਦੇ ਕਰਨ ਸ਼ਰਮਾ ਤੇ ਅੱਠਵੀਂ ਜਮਾਤ ਦੀ ਅਮਰਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਆਪਣੇ ਨਾਮ ਕੀਤੇ। ਇਸੇ ਤਰ੍ਹਾਂ ਪੰਜਵੀਂ ਜਮਾਤ ਦੀ ਸੁਖਮਨ ਕੌਰ, ਛੇਵੀਂ ਜਮਾਤ ਦੀ ਅਮਨਪ੍ਰੀਤ ਕੌਰ, ਚੌਥੀ ਜਮਾਤ ਦੇ ਇੰਦਰਜੀਤ ਸਿੰਘ, ਜਸ਼ਨਪ੍ਰੀਤ ਸਿੰਘ ਅਤੇ ਸੀਰਤ ਕੌਰ, ਅੱਠਵੀਂ ਜਮਾਤ ਦੇ ਅਵਿਨੂਰ ਸਿੰਘ ਅਤੇ ਸੱਤਵੀਂ ਜਮਾਤ ਦੇ ਸ਼ਿਵਮ ਨੇ ਤੀਜਾ ਸਥਾਨ ਹਾਸਲ ਕਰਦਿਆਂ ਬ੍ਰੋਂਜ਼ ਮੈਡਲ ਜਿੱਤੇ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਮੈਨੇਜਮੈਂਟ, ਪ੍ਰਿੰਸੀਪਲ ਤੇ ਸਮੂਹ ਸਟਾਫ਼ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਕਲੱਬ ਵਲੋਂ ਲੈਕਚਰਾਰ ਰੇਨੂੰ ਸ਼ਰਮਾ ਸਨਮਾਨਿਤ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਸਭ ਤੋਂ ਤਜਰਬਾਹੀਣ ਸਰਕਾਰ- ਬਨੀ
Ad Position 24