06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

‘ ਆਪ’ ਸਰਕਾਰ ਦਾ ਹੁਣ ਸਮਾਂ ਪੁੱਗ ਚੁੱਕਿਆ ਹੈ-ਡਾ. ਵੇਰਕਾ

ਸੁਨਾਮ ਊਧਮ ਸਿੰਘ ਵਾਲਾ, 5 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਡਾ. ਰਾਜ ਕੁਮਾਰ ਵੇਰਕਾ ਨੇ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 06-10-2026
ਸੁਨਾਮ ਊਧਮ ਸਿੰਘ ਵਾਲਾ, 5 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਡਾ. ਰਾਜ ਕੁਮਾਰ ਵੇਰਕਾ ਨੇ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ।ਉਨ੍ਹਾਂ ਸੂਬਾ ਸਰਕਾਰ ਦੀ ਕਾਰਜਸ਼ੈਲੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਪੂਰੀ ਤਰ੍ਹਾਂ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ ਜਦੋਂ ਕਿ ਇਤਿਹਾਸ ਗਵਾਹ ਹੈ ਕਿ ਹੰਕਾਰ ਕਦੇ ਵੀ ਸਥਾਈ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿਚ ਮਲਜੂਮਾਂ ‘ਤੇ ਤਸੱਦਦ ਦਾ ਇਹ ਤੀਜਾ ਮਾਮਲਾ ਸਾਹਮਣੇ ਆਇਆ ਹੈ।ਉਨ੍ਹਾਂ ਕਿਹਾ ਕਿ ਜਿੱਥੇ ਪ੍ਰਸ਼ਾਸਨ ਵੱਲੋਂ ਪੀੜ੍ਹਤ ਪਰਿਵਾਰ ਦੀ ਸਹਿਮਤੀ ਤੋਂ ਬਿਨ੍ਹਾਂ ਅਤੇ ਧਾਰਮਿਕ ਰਹੁ ਰੀਤਾਂ ਨੂੰ ਅੱਖੋਂ ਪਰੋਖੇ ਕਰਕੇ ਜ਼ਬਰਦਸਤੀ ਮ੍ਰਿਤਕ ਦੇਹ ਦਾ ਸੰਸਕਾਰ ਕਰ ਦਿੱਤਾ ਗਿਆ।ਇੱਥੋਂ ਤੱਕ ਕਿ ਮ੍ਰਿਤਕ ਨੌਜਵਾਨ ਸਨਮਦੀਪ ਸਿੰਘ ਦੀ ਮਾਤਾ ਨੂੰ ਵੀ ਆਖਰੀ ਵਾਰ ਉਸਦੇ ਪੁੱਤਰ ਦਾ ਮੂੰਹ ਨਹੀ ਵੇਖਣ ਦਿੱਤਾ ਗਿਆ।ਇਨ੍ਹਾਂ ਹੀ ਨਹੀ ਪੀੜ੍ਹਤ ਪਰਿਵਾਰ ਦੀ ਬਾਂਹ ਫੜਨ ਵਾਲੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਦੀਪਾ ਖਿਲਾਫ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਪਾਰਟੀ ਜਿੱਥੇ ਪੀੜਤ ਪਰਿਵਾਰ ਨਾਲ ਖੜ੍ਹੀ ਹੈ ਉੱਥੇ ਹੀ ਰਜਿੰਦਰ ਦੀਪਾ ਦੇ ਮਾਮਲੇ ਨੂੰ ਲੈਕੇ ਆਪ ਸਰਕਾਰ ਖਿਲਾਫ ਵੱਡਾ ਸੰਘਰਸ਼ ਵਿੱਢਣ ਲਈ ਵੀ ਤਿਆਰ ਹੈ। ਡਾ. ਵੇਰਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਮਾਂ ਹੁਣ ਪੁੱਗ ਚੁੱਕਿਆ ਹੈ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਇੰਨ੍ਹਾਂ ਨੂੰ ਸੂਬੇ ਦੇ ਲੋਕ ਮੂੰਹ ਨਹੀ ਲਾਉਣਗੇ।
Ad Position 22
No active advertisement
ਪਿਛਲੀ ਖ਼ਬਰ ਧੱਕੇ ਨਾਲ ਮਜ਼ਦੂਰ ਦਾ ਸਸਕਾਰ ਕਰਨਾ ਤਾਨਾਸ਼ਾਹੀ ਦਾ ਸਬੂਤ - ਜਥੇਬੰਦੀਆਂ ਅਗਲੀ ਖ਼ਬਰ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕਰਾਂਗੇ - ਮਹਿਲਾਂ, ਇਸਰਹੇਲ
Ad Position 24