ਦਰਵਾਰਾ ਸਿੰਘ ਨਾਗਰਾ ਜਨਰਲ ਸਕੱਤਰ ਨਿਯੁਕਤ
ਭਵਾਨੀਗੜ੍ਹ, 6 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਬਖ਼ਸੀਸ ਸਿੰਘ ਬਾਲਦ ਕਲ੍ਹਾਂ ਅਤੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਬਾਲਦ ਦੀ ਅਗਵਾਈ ਵਿਚ ਹੋਈ। ਜਿਸ ਵਿਚ ਝੋਨੇ ਦੇ ਸੀਜ਼ਨ ਦੌਰਾਨ ਅਨਾਜ ਮੰਡੀ ਵਿਚ ਵੱਡੀ ਗਿਣਤੀ ਵਿਚ ਘੁੰਮ ਰਹੇ ਆਵਾਰਾ ਪਸ਼ੂਆਂ ਦਾ ਤੁਰੰਤ ਪ੍ਰਬੰਧ ਕਰਨ, ਕਿਸਾਨਾਂ ਦੇ ਝੋਨੇ ਦੀ ਖ਼ਰੀਦ ਕਰਕੇ ਪੈਸੇ ਕਿਸਾਨਾਂ ਦੇ ਖਾਤਿਆਂ ਵਿਚ ਪਾਉਣ ਤੋਂ ਇਲਾਵਾ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ।
ਭਵਾਨੀਗੜ੍ਹ, 6 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਬਖ਼ਸੀਸ ਸਿੰਘ ਬਾਲਦ ਕਲ੍ਹਾਂ ਅਤੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਬਾਲਦ ਦੀ ਅਗਵਾਈ ਵਿਚ ਹੋਈ। ਜਿਸ ਵਿਚ ਝੋਨੇ ਦੇ ਸੀਜ਼ਨ ਦੌਰਾਨ ਅਨਾਜ ਮੰਡੀ ਵਿਚ ਵੱਡੀ ਗਿਣਤੀ ਵਿਚ ਘੁੰਮ ਰਹੇ ਆਵਾਰਾ ਪਸ਼ੂਆਂ ਦਾ ਤੁਰੰਤ ਪ੍ਰਬੰਧ ਕਰਨ, ਕਿਸਾਨਾਂ ਦੇ ਝੋਨੇ ਦੀ ਖ਼ਰੀਦ ਕਰਕੇ ਪੈਸੇ ਕਿਸਾਨਾਂ ਦੇ ਖਾਤਿਆਂ ਵਿਚ ਪਾਉਣ ਤੋਂ ਇਲਾਵਾ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ। ਇਸ ਮੌਕੇ ’ਤੇ ਦਰਵਾਰਾ ਸਿੰਘ ਨਾਗਰਾ ਨੂੰ ਬਲਾਕ ਜਨਰਲ ਸਕੱਤਰ ਬਣਾਉਂਦਿਆਂ ਸਨਮਾਨਿਤ ਕੀਤਾ। ਇਸ ਮੌਕੇ ’ਤੇ ਨਾਇਬ ਸਿੰਘ ਨਦਾਮਪੁਰ, ਗੁਰਤੇਜ ਸਿੰਘ, ਤਰਸੇਮ ਸਿੰਘ ਅਕਬਰਪੁਰ, ਸੇਵਕ ਸਿੰਘ ਤੁਰੀ, ਅਮਰਜੀਤ ਸਿੰਘਕਪਿਆਲ, ਜਗਤਾਰ ਸਿੰਘ ਨਦਾਮਪੁਰ, ਮਲਕੀਤ ਸਿੰਘ ਬਾਲਦ ਕਲ੍ਹਾਂ, ਜਸਪਾਲ ਸਿੰਘ ਨਾਗਰਾ, ਜਗਰੂਪ ਸਿੰਘ ਨਾਗਰਾ, ਕੁਲਦੀਪ ਸਿੰਘ ਬਾਲਦ, ਕਰਨੈਲ ਸਿੰਘ ਨਾਗਰਾ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।