07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਐਸ.ਪੀ.ਸੀ. ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਟੀ-ਸ਼ਰਟਾਂ ਵੰਡੀਆਂ

ਦਿੜ੍ਹਬਾ ਮੰਡੀ, 6 ਸਤੰਬਰ (ਜਸਵੀਰ ਸਿੰਘ ਔਜਲਾ)-ਫਰੀਡਮ ਫਾਈਟਰ ਹਰਨਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਛਾਹੜ ਵਿਖੇ ਸਕੂਲ ਪੁਲਿਸ ਕੈਡੇਟ (ਐਸ. ਪੀ.

Ad Position 21
No active advertisement
ਅਜੀਤ ਡੈਸਕ 07-10-2026
ਦਿੜ੍ਹਬਾ ਮੰਡੀ, 6 ਸਤੰਬਰ (ਜਸਵੀਰ ਸਿੰਘ ਔਜਲਾ)-ਫਰੀਡਮ ਫਾਈਟਰ ਹਰਨਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਛਾਹੜ ਵਿਖੇ ਸਕੂਲ ਪੁਲਿਸ ਕੈਡੇਟ (ਐਸ.ਪੀ.ਸੀ.) ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਟੀ-ਸ਼ਰਟਾਂ ਵੰਡੀਆਂ ਗਈਆਂ। ਇਹ ਟੀ-ਸ਼ਰਟਾਂ ਸਕੂਲ ਦੇ ਪ੍ਰਿੰਸੀਪਲ ਸ੍ਰੀ ਦਰਸ਼ਨ ਪਾਲ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਦਿੱਤੀਆਂ ਗਈਆਂ। ਇਸ ਮੌਕੇ ਐਸ.ਪੀ.ਸੀ. ਇੰਚਾਰਜ ਸ੍ਰੀ ਰਾਕੇਸ਼ ਗੁਪਤਾ, 9ਵੀਂ ਜਮਾਤ ਦੇ ਇੰਚਾਰਜ ਮੈਡਮ ਹਰਜਿੰਦਰ ਕੌਰ ਅਤੇ ਅੰਗਰੇਜ਼ੀ ਅਧਿਆਪਕਾ ਮੈਡਮ ਰਾਜਵੀਰ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਟੀ-ਸ਼ਰਟਾਂ ਪ੍ਰਾਪਤ ਕਰਕੇ ਐਸ.ਪੀ.ਸੀ. ਕੈਡੇਟਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਸਕੂਲ ਪੁਲਿਸ ਕੈਡੇਟ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਜ਼ਿੰਮੇਵਾਰੀ, ਆਤਮ-ਵਿਸ਼ਵਾਸ, ਦੇਸ਼ ਭਗਤੀ ਅਤੇ ਸਮਾਜ ਪ੍ਰਤੀ ਫ਼ਰਜ਼ ਦੀ ਭਾਵਨਾ ਪੈਦਾ ਕਰਨਾ ਹੈ। ਪ੍ਰਿੰਸੀਪਲ ਸ੍ਰੀ ਦਰਸ਼ਨ ਪਾਲ ਨੇ ਵਿਦਿਆਰਥੀਆਂ ਨੂੰ ਐਸ.ਪੀ.ਸੀ. ਪ੍ਰੋਗਰਾਮ ਦੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਅਨੁਸ਼ਾਸਨ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ‘ਆਪ’ ’ਚ ਸ਼ਾਮਿਲ ਹਰਪਾਲ ਸਿੰਘ ਚੀਮਾ ਨੇ ਸ਼ਾਮਿਲ ਕਰਵਾਇਆ ਅਗਲੀ ਖ਼ਬਰ ਮਲੇਰਕੋਟਲਾ ਪੁਲਿਸ ਵਲੋਂ ਲੁੱਟ-ਖੋਹ ਤੇ ਵਾਹਨ ਚੋਰੀ ਕਰਨ ਵਾਲਾ ਵਿਅਕਤੀ ਕਾਬੂ ਨਕਦੀ ਤੇ 3 ਚੋਰੀ ਦੇ ਮੋਟਰਸਾਈਕਲ ਬਰਾਮਦ
Ad Position 24