ਪੰਜਾਬ ਅੰਦਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣੇਗੀ- ਚੌਧਰੀ ਸ਼ਮਸੂਦੀਨ
ਸੰਦੌੜ, 6 ਅਕਤੂਬਰ (ਜਸਵੀਰ ਸਿੰਘ ਜੱਸੀ)-ਹਲਕਾ ਮਲੇਰਕੋਟਲਾ ਤੋਂ ਸੰਭਾਵੀ ਉਮੀਦਵਾਰ ਚੌਧਰੀ ਸ਼ਮਸੂਦੀਨ ਵਲੋਂ ਸਰਕਲ ਸੰਦੌੜ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਵਲੋਂ ਜਿੱਥੇ ਪਾਰਟੀ ਦੀਆਂ ਨੀਤੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ, ਉੱਥੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ।
ਸੰਦੌੜ, 6 ਅਕਤੂਬਰ (ਜਸਵੀਰ ਸਿੰਘ ਜੱਸੀ)-ਹਲਕਾ ਮਲੇਰਕੋਟਲਾ ਤੋਂ ਸੰਭਾਵੀ ਉਮੀਦਵਾਰ ਚੌਧਰੀ ਸ਼ਮਸੂਦੀਨ ਵਲੋਂ ਸਰਕਲ ਸੰਦੌੜ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਵਲੋਂ ਜਿੱਥੇ ਪਾਰਟੀ ਦੀਆਂ ਨੀਤੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ, ਉੱਥੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਚੌਧਰੀ ਸ਼ਮਸੂਦੀਨ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਸਿਆਸੀ ਸਰਕਾਰ ਦੀ ਲੋੜ ਹੈ ਜੋ ਪੰਜਾਬ ਦੇ ਹੱਕਾਂ, ਹਿਤਾਂ ਅਤੇ ਨੌਜਵਾਨਾਂ ਦੇ ਭਵਿੱਖ ਲਈ ਦ੍ਰਿੜ੍ਹਤਾ ਨਾਲ਼ ਆਵਾਜ਼ ਬੁਲੰਦ ਕਰੇ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਅੰਦਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣੇਗੀ ਅਤੇ ਲੋਕ ਇਸ ਨੂੰ ਵੱਡਾ ਸਮਰਥਨ ਦੇਣਗੇ।