ਸ਼ੇਰਗੜ੍ਹ ਚੀਮਾ ਪੰਚਾਇਤ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ
ਸੰਦੌੜ, 6 ਅਕਤੂਬਰ (ਜਸਵੀਰ ਸਿੰਘ ਜੱਸੀ)- ਪਿੰਡ ਸ਼ੇਰਗੜ੍ਹ ਚੀਮਾ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਵ ਨਾਲ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸ ਮੁਹਿੰਮ ਤਹਿਤ ਪੰਚਾਇਤ ਵਲੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕਈ ਅਹਿਮ ਫ਼ੈਸਲੇ ਲਏ ਗਏ ਹਨ ।
ਸੰਦੌੜ, 6 ਅਕਤੂਬਰ (ਜਸਵੀਰ ਸਿੰਘ ਜੱਸੀ)- ਪਿੰਡ ਸ਼ੇਰਗੜ੍ਹ ਚੀਮਾ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਵ ਨਾਲ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸ ਮੁਹਿੰਮ ਤਹਿਤ ਪੰਚਾਇਤ ਵਲੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕਈ ਅਹਿਮ ਫ਼ੈਸਲੇ ਲਏ ਗਏ ਹਨ । ਪੰਚਾਇਤ ਨੇ ਪਿੰਡ ’ਚ ਸਟਰਿੰਗ ਡਰਿੰਕ ਅਤੇ ਜੂਪ ਡਰਿੰਕ ਦੀ ਵਿਕਰੀ ਅਤੇ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਇਸ ਮੌਕੇ ਪੰਚ ਜਗਦੀਪ ਸਿੰਘ ਕਾਲਾ, ਪੰਚ ਜਗਦੀਪ ਸਿੰਘ, ਇਦੂ ਖਾਂ, ਰਾਮ ਸਿੰਘ ਫੌਜੀ, ਗੁਰਮੀਤ ਸਿੰਘ, ਪਾਲ ਕਰਿਆਨਾ ਸਟੋਰ, ਸਤਿਨਾਮ, ਸੁਖਦੇਵ ਸਿੰਘ ਆਸਟ੍ਰੇਲੀਆ, ਕਾਲਾ ਹੇਅਰ ਡਰੈਸਰ, ਬਲਜਿੰਦਰ ਸਿੰਘ ਜਵੰਦਾ, ਸਾਬਕਾ ਸਰਪੰਚ ਨੌਦ ਸਿੰਘ ਚੌਹਾਣੇ ਅਤੇ ਜੱਗੀ ਚੀਮਾ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।