06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

27.63 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਇਨਡੋਰ ਸਪੋਰਟਸ ਹਾਲ ਦਾ ਹੋਇਆ ਉਦਘਾਟਨ

ਧੂਰੀ, 6 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਧੂਰੀ ਸ਼ਹਿਰ ਵਿੱਚ ਖੇਡ ਸਹੂਲਤਾਂ ਦੇ ਵਿਸਥਾਰ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਸਬਜ਼ੀ ਮੰਡੀ ਧੂਰੀ ਵਿਖੇ ਐੱਮ. ਸੀ.

Ad Position 21
No active advertisement
ਅਜੀਤ ਡੈਸਕ 07-10-2026
ਧੂਰੀ, 6 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਧੂਰੀ ਸ਼ਹਿਰ ਵਿੱਚ ਖੇਡ ਸਹੂਲਤਾਂ ਦੇ ਵਿਸਥਾਰ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਸਬਜ਼ੀ ਮੰਡੀ ਧੂਰੀ ਵਿਖੇ ਐੱਮ.ਸੀ. ਪਾਰਕ ਨਾਲ ਲੱਗਦੇ ਇਨਡੋਰ ਸਪੋਰਟਸ ਹਾਲ ਦਾ 27.63 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡੇਸ਼ਨ ਕਰਕੇ ਬੈਡਮਿੰਟਨ ਕੋਰਟ ਤਿਆਰ ਕੀਤੇ ਗਏ ਹਨ। ਇਨ੍ਹਾਂ ਦਾ ਉਦਘਾਟਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖਿਡਾਰੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਧੂਰੀ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲੋੜੀਂਦਾ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾ ਰਿਹਾ ਹੈ, ਤਾਂ ਜੋ ਸਥਾਨਕ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਵਧੀਆ ਮਾਹੌਲ ਮਿਲ ਸਕੇ। ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ, ਮੈਂਬਰ ਫੂਡ ਕਮਿਸ਼ਨ ਜਸਵੀਰ ਸਿੰਘ ਸੇਖੋਂ,ਮੈਂਬਰ ਵਕਫ ਬੋਰਡ ਡਾ. ਅਨਵਰ ਭਸੌੜ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ, ਰੂਬਲ ਬਾਜਵਾ, ਗਗਨ ਜਵੰਧਾ , ਨਰੇਸ਼ ਸਿੰਗਲਾ ਸਮੇਤ ਵੱਡੀ ਗਿਣਤੀ ਨਗਰ ਕੌਂਸਲ ਧੂਰੀ ਦੇ ਮੈਂਬਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਾਲੇਰਕੋਟਲਾ ਪੁਲਿਸ ਵਲੋਂ ਸਮਾਧਾਨ ਕੈਂਪ ਦੇ ਪਹਿਲੇ ਦਿਨ 150 ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਅਗਲੀ ਖ਼ਬਰ ਮਸਤੂਆਣਾ ਸਾਹਿਬ ਵਿਖੇ ਅੰਡਰ-14 ਕਬੱਡੀ ਚੈਂਪੀਅਨਸ਼ਿਪ ਸ਼ੁਰੂ
Ad Position 24