06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਹਾੜ੍ਹੀ-2026 ਦੀਆਂ ਫ਼ਸਲਾਂ, ਫ਼ਸਲੀ ਵਿਭਿੰਨਤਾ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਾਇਆ

ਧੂਰੀ, 6 ਅਕਤੂਬਰ (ਸੰਜੇ ਲਹਿਰੀ)-ਹਾੜ੍ਹੀ 2026 ਦੀਆਂ ਫਸਲਾਂ, ਫਸਲੀ ਵਿਭਿੰਨਤਾ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਧੂਰੀ ਵਿਖੇ ਆਯੋਜਿਤ ਕੀਤਾ ਗਿਆ। ਕੈਂਪ ਦੇ ਮੁੱਖ ਮਹਿਮਾਨ ਸ੍ਰੀ ਸੁਖਵੀਰ ਸਿੰਘ, ਓ ਐਸ ਡੀ ਉਚੇਚੇ ਤੌਰ ’ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 07-10-2026
ਧੂਰੀ, 6 ਅਕਤੂਬਰ (ਸੰਜੇ ਲਹਿਰੀ)-ਹਾੜ੍ਹੀ 2026 ਦੀਆਂ ਫਸਲਾਂ, ਫਸਲੀ ਵਿਭਿੰਨਤਾ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਧੂਰੀ ਵਿਖੇ ਆਯੋਜਿਤ ਕੀਤਾ ਗਿਆ। ਕੈਂਪ ਦੇ ਮੁੱਖ ਮਹਿਮਾਨ ਸ੍ਰੀ ਸੁਖਵੀਰ ਸਿੰਘ, ਓ ਐਸ ਡੀ ਉਚੇਚੇ ਤੌਰ ’ਤੇ ਪਹੁੰਚੇ। ਇਸ ਮੌਕੇ ਡਾ. ਕਰਨਜੀਤ ਸਿੰਘ ਗਿੱਲ, ਸੰਯੁਕਤ ਡਾਇਰੈਕਟਰ ਖੇਤੀਬਾੜੀ, ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕੈਂਪ ਦੀ ਪ੍ਰਧਾਨਗੀ ਕੀਤੀ ਗਈ। ਵਿਸ਼ੇਸ਼ ਮਹਿਮਾਨਾਂ ਵਜੋਂ ਸ੍ਰ. ਦਲਵੀਰ ਸਿੰਘ ਢਿੱਲੋਂ, ਚੇਅਰਮੈਨ ਸ੍ਰ. ਜਸਵੀਰ ਸਿੰਘ ਸੇਖੋਂ, ਸ੍ਰ. ਮਹਿੰਦਰ ਸਿੰਘ ਸਿੱਧੂ, ਅਤੇ ਸ੍ਰ. ਰਸ਼ਪਾਲ ਸਿੰਘ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਕੈਂਪ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ, ਸੰਗਰੂਰ ਡਾ. ਹਰਬੰਸ ਸਿੰਘ ਸਿੱਧੂ ਵੱਲੋਂ ਵਿਭਾਗ ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਗਤੀਵਿਧੀਆਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀਬਾੜੀ ਨੂੰ ਹੋਰ ਲਾਹੇਵੰਦ ਅਤੇ ਟਿਕਾਊ ਬਣਾਉਣ ਲਈ ਖੇਤੀ ਮਾਹਿਰਾਂ ਵੱਲੋਂ ਦਿੱਤੀਆਂ ਸਿਫ਼ਾਰਸ਼ਾਂ ਨੂੰ ਅਪਣਾਉਣਾ ਅਤੇ ਖੇਤੀ ਦੇ ਨਾਲ-ਨਾਲ ਸਹਾਇਕ ਧੰਦਿਆਂ ਜਿਵੇਂ ਮਧੂ ਮੱਖੀ ਪਾਲਣ, ਪਸ਼ੂ ਪਾਲਣ, ਮੱਛੀ ਪਾਲਣ, ਮੁਰਗੀ ਪਾਲਣ, ਡੇਅਰੀ, ਬਾਗਬਾਨੀ ਅਤੇ ਫੁੱਲਾਂ ਦੀ ਕਾਸ਼ਤ ਆਦਿ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਇਨਪੁੱਟ ਜਿਵੇਂ ਬੀਜ, ਖਾਦ ਅਤੇ ਕੀਟਨਾਸ਼ਕ ਦਵਾਈਆਂ ਦੀ ਖਰੀਦ ਸਮੇਂ ਵਿਕਰੇਤਾ ਪਾਸੋਂ ਪੱਕਾ ਬਿੱਲ ਜ਼ਰੂਰ ਲਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਦੇ ਦੋਸ਼ਾਂ ’ਚੋਂ ਟੈਂਕਰ ਚਾਲਕ ਬਰੀ ਅਗਲੀ ਖ਼ਬਰ 61 ਸਾਲਾ ਮੰਜੂਲਾ ਸ਼ਰਮਾ ਨੇ ਬੈਡਮਿੰਟਨ ’ਚ ਜਿੱਤਿਆ ਸੋਨ ਤਗਮਾ
Ad Position 24