ਯਾਦਗਾਰੀ ਹੋ ਨਿੱਬੜੀਆਂ ਪ੍ਰਾਇਮਰੀ ਸਕੂਲਾਂ ਦੀਆਂ ਬਲਾਕ ਪੱਧਰੀ ਖੇਡਾਂ
ਦਿੜ੍ਹਬਾ, 7 ਅਕਤੂਬਰ (ਜਸਵੀਰ ਸਿੰਘ ਔਜਲਾ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਦੀਵਾਨਗੜ੍ਹ ਉਰਫ਼ ਕਾਇਮਪੁਰ ਵਿਖੇ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ 194 ਯੋਗ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਕੀਮ ਤਹਿਤ ਹਲਕਾ ਦਿੜ੍ਹਬਾ ਵਿੱਚ ਕੁੱਲ 25,122 ਪ੍ਰਾਪਰਟੀ ਕਾਰਡ ਵੰਡੇ ਜਾਣੇ ਹਨ।
ਦਿੜ੍ਹਬਾ, 7 ਅਕਤੂਬਰ (ਜਸਵੀਰ ਸਿੰਘ ਔਜਲਾ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਦੀਵਾਨਗੜ੍ਹ ਉਰਫ਼ ਕਾਇਮਪੁਰ ਵਿਖੇ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ 194 ਯੋਗ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਕੀਮ ਤਹਿਤ ਹਲਕਾ ਦਿੜ੍ਹਬਾ ਵਿੱਚ ਕੁੱਲ 25,122 ਪ੍ਰਾਪਰਟੀ ਕਾਰਡ ਵੰਡੇ ਜਾਣੇ ਹਨ। ਸ੍ਰੀ ਚੀਮਾ ਨੇ ਕਿਹਾ ਕਿ ਪਿੰਡਾਂ ਵਿੱਚ ਬਹੁਤ ਸਾਰੇ ਪਰਿਵਾਰ ਪੀੜ੍ਹੀਆਂ ਤੋਂ ਲਾਲ ਡੋਰੇ ਅੰਦਰ ਆਪਣੇ ਘਰਾਂ ਵਿੱਚ ਰਹਿ ਰਹੇ ਹਨ, ਪਰ ਮਾਲਕੀ ਦਾ ਰਸਮੀ ਰਿਕਾਰਡ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਕੀਮ ਰਾਹੀਂ ਅਜਿਹੇ ਯੋਗ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੀ ਦਸਤਾਵੇਜ਼ੀ ਪਛਾਣ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡਰੋਨ ਸਰਵੇ ਅਤੇ ਆਧੁਨਿਕ ਤਕਨੀਕ ਰਾਹੀਂ ਜਾਇਦਾਦਾਂ ਦੀ ਹੱਦਬੰਦੀ ਤੇ ਮੈਪਿੰਗ ਕਰਕੇ ਮਾਲਕੀ ਸਬੰਧੀ ਰਿਕਾਰਡ ਤਿਆਰ ਕੀਤਾ ਜਾਂਦਾ ਹੈ। ਇਸ ਨਾਲ ਜਾਇਦਾਦ ਦੀ ਪਛਾਣ ਸਪੱਸ਼ਟ ਹੋਣ ਦੇ ਨਾਲ ਆਪਸੀ ਗਲਤਫ਼ਹਿਮੀਆਂ ਅਤੇ ਜਾਇਦਾਦੀ ਵਿਵਾਦ ਘਟਾਉਣ ਵਿੱਚ ਵੀ ਮਦਦ ਮਿਲੇਗੀ।