ਐਡ . ਧਾਮੀ ਦੇ ਵਿੱਦਿਅਕ ਸੰਸਥਾਵਾਂ ਦੇ ਵਿਕਾਸ ਲਈ ਯਤਨ ਸ਼ਲਾਘਾਯੋਗ - ਪ੍ਰਿੰ . ਡਾ . ਧਾਲੀਵਾਲ
ਲੌਂਗੋਵਾਲ, 7 ਅਕਤੂਬਰ (ਵਿਨੋਦ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਦੇ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਵਿਦਿਅਕ ਸੰਸਥਾਵਾਂ ਦੀ ਬਿਹਤਰੀ ਅਤੇ ਵਿਕਾਸ ਲਈ ਕੀਤੇ ਜਾ ਰਹੇ ਯਤਨ ਸ਼ਾਲਾਘਾਯੋਗ ਹਨ।
ਲੌਂਗੋਵਾਲ, 7 ਅਕਤੂਬਰ (ਵਿਨੋਦ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਦੇ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਵਿਦਿਅਕ ਸੰਸਥਾਵਾਂ ਦੀ ਬਿਹਤਰੀ ਅਤੇ ਵਿਕਾਸ ਲਈ ਕੀਤੇ ਜਾ ਰਹੇ ਯਤਨ ਸ਼ਾਲਾਘਾਯੋਗ ਹਨ। ਉਨ੍ਹਾਂ ਵਲੋਂ ਕਾਲਜਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨਾ ਤੇ ਸੰਸਥਾਵਾਂ ਦੇ ਵਿਕਾਸ ਲਈ ਸਹਿਯੋਗ ਦੇਣਾ ਉਨ੍ਹਾਂ ਦੀ ਵਿਦਿਆ ਪ੍ਰਤੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਡਾ. ਧਾਲੀਵਾਲ ਨੇ ਕਿਹਾ ਕਿ ਆਪਣੇ ਪ੍ਰਬੰਧਕੀ ਤਜਰਬੇ ਦੌਰਾਨ ਉਨ੍ਹਾਂ ਨੇ ਐਡ. ਧਾਮੀ ਨੂੰ ਇਕ ਨਿਮਰ, ਸੁਹਿਰਦ, ਸਾਊ ਅਤੇ ਸੰਸਥਾਵਾਂ ਦੀਆਂ ਲੋੜਾਂ ਨੂੰ ਸਮਝਣ ਵਾਲੇ ਵਿਅਕਤੀ ਵਜੋਂ ਦੇਖਿਆ ਹੈ। ਉਨ੍ਹਾਂ ਕਿਹਾ ਕਿ ਸ: ਧਾਮੀ ਨਾਲ ਸੰਸਥਾਗਤ ਮਸਲਿਆਂ ਬਾਰੇ ਹੋਈ ਗੱਲਬਾਤ ਦੌਰਾਨ ਉਨ੍ਹਾਂ ਦਾ ਰਵੱਈਆ ਹਮੇਸ਼ਾ ਸੁਣਨ, ਵਿਚਾਰ ਕਰਨ ਅਤੇ ਯੋਗ ਸਹਿਯੋਗ ਦੇਣ ਵਾਲਾ ਰਿਹਾ ਹੈ। 07ਐਸਐਨਜੀ88 ਡਾ. ਜਸਪ੍ਰੀਤ ਸਿੰਘ ਧਾਲੀਵਾਲ।