08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

‘ਆਪ’ ਸਰਕਾਰ ਦਾ ਹਾਈਕੋਰਟ ਨੇ ਅਸਲੀ ਚਿਹਰਾ ਨੰਗਾ ਕੀਤਾ - ਐਡਵੋਕੇਟ ਝੂੰਦਾਂ

ਸ਼ੇਰਪੁਰ, 7 ਅਕਤੂਬਰ (ਦਰਸ਼ਨ ਸਿੰਘ ਖੇੜੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਈਮਾਨਦਾਰੀ ਦਾ ਮਖੌਟਾ ਪਹਿਨਣ ਵਾਲੀ ‘ਆਪ’ ਸਰਕਾਰ ਦਾ ਅਸਲੀ ਚਿਹਰਾ ਨੰਗਾ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਈ ਡੀ ਦੀਆਂ ਚਿੱਠੀਆਂ ਦੇ ਬਾਵਜੂਦ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦਫ਼ਤਰ ਅਤੇ ਉਨ੍ਹਾਂ ਦੇ ਓ.

Ad Position 21
No active advertisement
ਅਜੀਤ ਡੈਸਕ 08-10-2026
ਸ਼ੇਰਪੁਰ, 7 ਅਕਤੂਬਰ (ਦਰਸ਼ਨ ਸਿੰਘ ਖੇੜੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਈਮਾਨਦਾਰੀ ਦਾ ਮਖੌਟਾ ਪਹਿਨਣ ਵਾਲੀ ‘ਆਪ’ ਸਰਕਾਰ ਦਾ ਅਸਲੀ ਚਿਹਰਾ ਨੰਗਾ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਈ ਡੀ ਦੀਆਂ ਚਿੱਠੀਆਂ ਦੇ ਬਾਵਜੂਦ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦਫ਼ਤਰ ਅਤੇ ਉਨ੍ਹਾਂ ਦੇ ਓ.ਐਸ.ਡੀ. ਖ਼ਿਲਾਫ਼ ਐਫ ਆਰ ਆਈ ਦਰਜ ਨਹੀਂ ਕੀਤੀ ਸੀ ਪਰੰਤੂ ਅੱਜ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਸਬੰਧਾਂ ਬਾਰੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੀ.ਬੀ .ਆਈ. ਦੀ ਜਾਂਚ ਦੇ ਹੁਕਮ ਦਿੱਤੇ ਹਨ। ਹਾਈਕੋਰਟ ਵਲੋਂ ਮੁੱਖ ਮੰਤਰੀ ਦੇ ਓ.ਐਸ.ਡੀ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਅਤੇ ਦੋ ਮਹੀਨਿਆਂ ਵਿੱਚ ਸੀ.ਬੀ.ਆਈ. ਨੂੰ ਜਾਂਚ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ। ਐਡਵੋਕੇਟ ਝੂੰਦਾਂ ਨੇ ਪੁਰਜ਼ੋਰ ਆਵਾਜ਼ ਉਠਾਉਂਦਿਆਂ ਮੰਗ ਕੀਤੀ ਕਿ ਜਿਨ੍ਹਾਂ ਜਿਨ੍ਹਾਂ ਆਗੂਆਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਸਬੰਧੀ ਵਿਭਾਗੀ ਕਾਰਵਾਈ, ਵਿਜੀਲੈਂਸ ਬਿਊਰੋ ਵਲੋਂ ਮੁਕੱਦਮੇ, ਸੀ ਬੀ ਆਈ, ਈ ਡੀ ਵਿਚ ਮੁਕੱਦਮੇ ਚਲ ਰਹੇ ਹਨ, ਉਨ੍ਹਾਂ ਪ੍ਰਤੀ ਵੀ ਅਦਾਲਤਾਂ ਵਲੋਂ ਤੁਰੰਤ ਨੋਟਿਸ ਜਾਰੀ ਕਰਕੇ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦੇਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਅਮਰਗੜ੍ਹ ਪੁਲਿਸ ਨੇ ਸਮਾਧਾਨ ਕੈਂਪ ’ਚ ਵੱਡੀ ਗਿਣਤੀ ਸ਼ਿਕਾਇਤਾਂ ਦਾ ਮੌਕੇ ’ਤੇ ਕੀਤਾ ਨਿਪਟਾਰਾ ਅਗਲੀ ਖ਼ਬਰ ਦੋ ਵਾਰ ਸਾਂਸਦ ਰਤਨ ਨਾਲ ਸਨਮਾਨਿਤ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਤੀਜੀ ਵਾਰ ਖੇਤੀਬਾੜੀ ਸੰਸਦੀ ਸਥਾਈ ਕਮੇਟੀ ਚੇਅਰਮੈਨ ਲਗ...
Ad Position 24