ਅੱਖਾਂ ਦੀ ਜਾਂਚ ਲਈ ਮੁਫਤ ਕੈਂਪ ਲਗਾਇਆ
ਧੂਰੀ, 7 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਪਿੰਡ ਭੁੱਲਰਹੇੜੀ ਵਿਖੇ ਲੋਕਾਂ ਨੂੰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਨੇੜੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁਫ਼ਤ ਅੱਖਾਂ ਦੀ ਜਾਂਚ ਸਬੰਧੀ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਦੇ ਓ.
ਧੂਰੀ, 7 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਪਿੰਡ ਭੁੱਲਰਹੇੜੀ ਵਿਖੇ ਲੋਕਾਂ ਨੂੰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਨੇੜੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁਫ਼ਤ ਅੱਖਾਂ ਦੀ ਜਾਂਚ ਸਬੰਧੀ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਮੁਢਲੀਆਂ ਸਿਹਤ ਸੇਵਾਵਾਂ, ਜਾਂਚ ਅਤੇ ਮੁਫ਼ਤ ਦਵਾਈਆਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਰਣਜੋਧ ਸਿੰਘ ਸਮੇਤ, ਸਰਪੰਚ ਕਰਮਜੀਤ ਸਿੰਘ ਭੁੱਲਰਹੇੜੀ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।