07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮਸਤੂਆਣਾ ਸਾਹਿਬ ਵਿਖੇ ਪੀ . ਟੀ . ਯੂ . ਅੰਤਰ - ਕਾਲਜ ਬਾਸਕਟਬਾਲ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼

ਮਸਤੂਆਣਾ ਸਾਹਿਬ, 7 ਅਕਤੂਬਰ (ਦਮਦਮੀ)-ਅਕਾਲ ਕਾਲਜ ਆਫ਼ ਫਾਰਮੇਸੀ ਐਂਡ ਟੈਕਨੀਕਲ ਐਜੂਕੇਸ਼ਨ ਦੀ ਮੇਜ਼ਬਾਨੀ ਹੇਠ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਦੋ-ਰੋਜ਼ਾ ਅੰਤਰ-ਕਾਲਜ ਬਾਸਕਟਬਾਲ ਚੈਂਪੀਅਨਸ਼ਿਪ ਦਾ ਅੱਜ ਮਸਤੂਆਣਾ ਸਾਹਿਬ ਵਿਖੇ ਸ਼ਾਨਦਾਰ ਆਗਾਜ਼ ਹੋਇਆ। ਮੁਕਾਬਲਿਆਂ ਵਿੱਚ ਲੜਕਿਆਂ ਦੀਆਂ 12 ਅਤੇ ਲੜਕੀਆਂ ਦੀਆਂ 8 ਟੀਮਾਂ ਹਿੱਸਾ ਲੈ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 08-10-2026
ਮਸਤੂਆਣਾ ਸਾਹਿਬ, 7 ਅਕਤੂਬਰ (ਦਮਦਮੀ)-ਅਕਾਲ ਕਾਲਜ ਆਫ਼ ਫਾਰਮੇਸੀ ਐਂਡ ਟੈਕਨੀਕਲ ਐਜੂਕੇਸ਼ਨ ਦੀ ਮੇਜ਼ਬਾਨੀ ਹੇਠ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਦੋ-ਰੋਜ਼ਾ ਅੰਤਰ-ਕਾਲਜ ਬਾਸਕਟਬਾਲ ਚੈਂਪੀਅਨਸ਼ਿਪ ਦਾ ਅੱਜ ਮਸਤੂਆਣਾ ਸਾਹਿਬ ਵਿਖੇ ਸ਼ਾਨਦਾਰ ਆਗਾਜ਼ ਹੋਇਆ। ਮੁਕਾਬਲਿਆਂ ਵਿੱਚ ਲੜਕਿਆਂ ਦੀਆਂ 12 ਅਤੇ ਲੜਕੀਆਂ ਦੀਆਂ 8 ਟੀਮਾਂ ਹਿੱਸਾ ਲੈ ਰਹੀਆਂ ਹਨ। ਚੈਂਪੀਅਨਸ਼ਿਪ ਦਾ ਉਦਘਾਟਨ ਅਕਾਲ ਕਾਲਜ ਕੌਂਸਲ ਦੇ ਮੁੱਖ ਪ੍ਰਬੰਧਕ ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆ ਨੇ ਕੀਤਾ। ਇਸ ਮੌਕੇ ਡੀ.ਐੱਸ.ਪੀ. ਸੰਗਰੂਰ ਹਰਸਿਮਰਨ ਸਿੰਘ ਮੁੱਖ ਮਹਿਮਾਨ ਅਤੇ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਹੋਏ ਲੜਕਿਆਂ ਦੇ ਮੁਕਾਬਲਿਆਂ ਵਿੱਚ ਸੀ.ਜੀ.ਸੀ. ਲਾਂਡਰਾਂ ਨੇ ਬੀ.ਜੀ.ਏ. ਮੈਨੇਜਮੈਂਟ ਕਾਲਜ ਸੰਗਰੂਰ ਨੂੰ 42-6, ਸੀ.ਟੀ. ਸ਼ਾਹਪੁਰ ਨੇ ਜੀ.ਜੀ.ਟੀ. ਖੰਨਾ ਨੂੰ 40-32 ਅਤੇ ਜੀ.ਐੱਨ.ਈ. ਲੁਧਿਆਣਾ ਨੇ ਕੁਐਸਟ ਮੁਹਾਲੀ ਨੂੰ 32-18 ਅੰਕਾਂ ਨਾਲ ਹਰਾਇਆ। ਲੜਕੀਆਂ ਦੇ ਵਰਗ ਵਿੱਚ ਮਿਮਿਟ ਮਲੋਟ ਨੇ ਜੀ.ਐੱਨ.ਈ. ਲੁਧਿਆਣਾ ਨੂੰ 31-12 ਅਤੇ ਸੀ.ਟੀ. ਸ਼ਾਹਪੁਰ ਨੇ ਜੀ.ਜੀ.ਟੀ. ਖੰਨਾ ਨੂੰ 10-0 ਅੰਕਾਂ ਨਾਲ ਮਾਤ ਦਿੱਤੀ। ਇਸ ਮੌਕੇ ਡਾ. ਭੁਪਿੰਦਰ ਸਿੰਘ ਪੂਨੀਆ ਅਤੇ ਡੀ.ਐੱਸ.ਪੀ. ਹਰਸਿਮਰਨ ਸਿੰਘ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ। ਸਕੱਤਰ ਜਸਵੰਤ ਸਿੰਘ ਖਹਿਰਾ ਨੇ ਕਿਹਾ ਕਿ ਮਸਤੂਆਣਾ ਸਾਹਿਬ ਵਿਦਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਨਵੇਂ ਮਾਪਦੰਡ ਸਥਾਪਤ ਕਰ ਰਿਹਾ ਹੈ। ਕੌਂਸਲ ਵੱਲੋਂ ਖਿਡਾਰੀਆਂ ਨੂੰ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਖੇਡ ਭਾਵਨਾ ਨਾਲ ਖੇਡਣ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਬਲਦੇਵ ਸਿੰਘ ਭੰਮਾਂਬੱਦੀ, ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆ, ਹਰਿੰਦਰਵੀਰ ਸਿੰਘ ਫਤਹਿਗੜ੍ਹ, ਡਾ ਨਿਰਪਜੀਤ ਸਿੰਘ, ਪ੍ਰਿੰਸੀਪਲ ਡਾ. ਗੁਰਪ੍ਰੀਤ ਕੌਰ, ਪ੍ਰਿੰਸੀਪਲ ਡਾ. ਗੀਤਾ ਠਾਕੁਰ, ਡਾ. ਜਸਪਾਲ ਸਿੰਘ, ਪ੍ਰੋ. ਜਤਿੰਦਰ ਦੇਵ, ਡਾ. ਹਰਜਿੰਦਰ ਸਿੰਘ ਗਿੱਲ, ਪ੍ਰੋ ਮਨਪ੍ਰੀਤ ਸਿੰਘ ਗਿੱਲ, ਪ੍ਰੋ ਗੁਰਪ੍ਰੀਤ ਸਿੰਘ ਸੰਧੂ, ਪ੍ਰੋ. ਸੁਖਜੀਤ ਸਿੰਘ ਸੁੱਖੀ, ਪ੍ਰੋ. ਰਣਧੀਰ ਸ਼ਰਮਾ ਅਤੇ ਡਾਕਟਰ ਰੂਪ ਸਿੰਘ ਸੇ਼ੇਰੋਂ ਸਮੇਤ ਹੋਰ ਸਖ਼ਸ਼ੀਅਤਾਂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਰਿੰਦਰ ਕੁਮਾਰ ਗੋਇਲ ਵੱਲੋਂ ਖਨੌਰੀ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਮੂਨਕ ਦੇ ਖਿਡਾਰੀਆਂ ਨੇ ਖੇਡਾਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24