ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡ ਕਮਿਸ਼ਨ ਤੇ ਪੁਲਿਸ ਵੱਲੋਂ ਸਾਂਝੀ ਰਣਨੀਤੀ ਤਿਆਰ
ਧੂਰੀ, 8 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਧੂਰੀ ਸ਼ਹਿਰ ਦੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਟਰੇਡ ਕਮਿਸ਼ਨ, ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਐਸ. ਐਚ.
ਧੂਰੀ, 8 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਧੂਰੀ ਸ਼ਹਿਰ ਦੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਟਰੇਡ ਕਮਿਸ਼ਨ, ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਐਸ.ਐਚ.ਓ. ਸਿਟੀ ਧੂਰੀ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼ਹਿਰ ਦੇ ਵਪਾਰੀਆਂ ਵੱਲੋਂ ਚੋਰੀਆਂ ਸਮੇਤ ਸੁਰੱਖਿਆ ਨਾਲ ਸਬੰਧਤ ਦਰਪੇਸ਼ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਨ੍ਹਾਂ ਘਟਨਾਵਾਂ ’ਤੇ ਕਾਬੂ ਪਾਉਣ ਅਤੇ ਵਪਾਰੀਆਂ ਤੇ ਸ਼ਹਿਰ ਵਾਸੀਆਂ ਵਿੱਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਕਰਨ ਲਈ ਟਰੇਡ ਕਮਿਸ਼ਨ ਅਤੇ ਪੁਲਿਸ ਦੀ ਸਾਂਝੀ ਨਾਈਟ ਪੈਟਰੋਲਿੰਗ ਪਾਰਟੀ ਗਠਿਤ ਕਰਨ ਦੀ ਯੋਜਨਾ ’ਤੇ ਵਿਚਾਰ ਕੀਤਾ ਗਿਆ। ਇਸ ਮੌਕੇ ਜਸਵੀਰ ਸਿੰਘ, ਬਿਲਾਲ ਖਾਨ, ਦੀਪਕ ਵਰਮਾ ਸਮੇਤ ਟਰੇਡ ਕਮਿਸ਼ਨ ਦੇ ਮੈਂਬਰ, ਵਪਾਰੀ ਅਤੇ ਸ਼ਹਿਰ ਵਾਸੀ ਵੀ ਹਾਜ਼ਰ ਸਨ।