ਝੋਨੇ ਦੀ ਆਖਰੀ ਸਿੰਚਾਈ ਲਈ ਪੂਰੀ ਬਿਜਲੀ ਦੇਣ ਦੀ ਮੰਗ
ਦਿੜ੍ਹਬਾ ਮੰਡੀ, 8 ਸਤੰਬਰ (ਜਸਵੀਰ ਸਿੰਘ ਔਜਲਾ)-ਭਾਕਿਯੂ ਏਕਤਾ ਸਿੱਧੂਪੁਰ ਵਲੋਂ ਕਿਸਾਨਾਂ ਨੂੰ ਲੋੜ ਅਨੁਸਾਰ ਬਿਜਲੀ ਨਾ ਮਿਲਣ ਦੇ ਰੋਸ ਵਜੋਂ ਦਿੜ੍ਹਬਾ ਦੇ ਬਿਜਲੀ ਗਰਿੱਡ ’ਚ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ 8 ਤੋਂ 10 ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵੇ ਕੀਤੇ ਗਏ ਸਨ, ਪਰ ਅਸਲ ਵਿੱਚ ਕਿਸਾਨਾਂ ਨੂੰ ਮੁਸ਼ਕਿਲ ਨਾਲ 3-4 ਘੰਟੇ ਹੀ ਬਿਜਲੀ ਮਿਲ ਰਹੀ ਹੈ।
ਦਿੜ੍ਹਬਾ ਮੰਡੀ, 8 ਸਤੰਬਰ (ਜਸਵੀਰ ਸਿੰਘ ਔਜਲਾ)-ਭਾਕਿਯੂ ਏਕਤਾ ਸਿੱਧੂਪੁਰ ਵਲੋਂ ਕਿਸਾਨਾਂ ਨੂੰ ਲੋੜ ਅਨੁਸਾਰ ਬਿਜਲੀ ਨਾ ਮਿਲਣ ਦੇ ਰੋਸ ਵਜੋਂ ਦਿੜ੍ਹਬਾ ਦੇ ਬਿਜਲੀ ਗਰਿੱਡ ’ਚ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ 8 ਤੋਂ 10 ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵੇ ਕੀਤੇ ਗਏ ਸਨ, ਪਰ ਅਸਲ ਵਿੱਚ ਕਿਸਾਨਾਂ ਨੂੰ ਮੁਸ਼ਕਿਲ ਨਾਲ 3-4 ਘੰਟੇ ਹੀ ਬਿਜਲੀ ਮਿਲ ਰਹੀ ਹੈ। ਆਗੂਆਂ ਨੇ ਕਿਹਾ ਕਿ ਝੋਨੇ ਦੀ ਫ਼ਸਲ ਲਈ ਆਖਰੀ ਪਾਣੀ ਚੱਲ ਰਹੇ ਹਨ ਅਤੇ ਘੱਟ ਬਿਜਲੀ ਸਪਲਾਈ ਕਾਰਨ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਵਾਰ ਮਿਲਣ ਵਾਲੀ ਥੋੜ੍ਹੀ ਬਿਜਲੀ ਨਾਲ ਇਕ ਏਕੜ ਖੇਤ ਨੂੰ ਵੀ ਪੂਰੀ ਤਰ੍ਹਾਂ ਪਾਣੀ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਨਿਰਵਿਘਨ ਅਤੇ ਪੂਰੇ ਸਮੇਂ ਦੀ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ਬਲਾਕ ਆਗੂ ਕੁਲਵੰਤ ਸਿੰਘ ਉਭਿਆ, ਰੋਹੀ ਸਿੰਘ ਲੜਵਾਣਜਾਰਾ, ਇਕਾਈ ਪ੍ਰਧਾਨ ਗੁਰਵਿੰਦਰ ਸਿੰਘ ਛਾਹੜ੍ਹ, ਗੁਰਤੇਜ ਸਿੰਘ, ਦੁੱਲਾ ਬੰਸਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਮੌਜੂਦ ਸਨ।