09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਡੀ.ਸੀ ਵਿਰਾਜ ਐਸ. ਤਿੜਕੇ ਵਲੋਂ ਅਮਰਗੜ੍ਹ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਅਮਰਗੜ੍ਹ, 8 ਅਕਤੂਬਰ (ਜਤਿੰਦਰ ਮੰਨਵੀ,ਪਵਿੱਤਰ ਸਿੰਘ)-ਝੋਨੇ ਦੇ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੀ. ਸੀ ਮਾਲੇਰਕੋਟਲਾ ਵਿਰਾਜ ਐਸ.

Ad Position 21
No active advertisement
ਅਜੀਤ ਡੈਸਕ 09-10-2026
ਅਮਰਗੜ੍ਹ, 8 ਅਕਤੂਬਰ (ਜਤਿੰਦਰ ਮੰਨਵੀ,ਪਵਿੱਤਰ ਸਿੰਘ)-ਝੋਨੇ ਦੇ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੀ.ਸੀ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਨੇ ਅਮਰਗੜ੍ਹ ਅਨਾਜ ਮੰਡੀ ਦਾ ਦੌਰਾ ਕੀਤਾ। ਉਨ੍ਹਾਂ ਫਸਲ ਦੀ ਆਮਦ, ਖਰੀਦ, ਲਿਫਟਿੰਗ ਅਤੇ ਕਿਸਾਨਾਂ ਲਈ ਉਪਲਬਧ ਸਹੂਲਤਾਂ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। ਡੀ.ਸੀ ਮਾਲੇਰਕੋਟਲਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੂਰੀ ਤਰ੍ਹਾਂ ਪੱਕੀ, ਸੁੱਕੀ ਅਤੇ ਨਿਰਧਾਰਤ ਨਮੀ ਦੇ ਮਾਪਦੰਡਾਂ ਅਨੁਸਾਰ ਝੋਨੇ ਦੀ ਫਸਲ ਹੀ ਮੰਡੀ ‘ਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਸੁੱਕੀ ਫਸਲ ਦੀ ਆਮਦ ਨਾਲ ਖਰੀਦ ਵਿਚ ਤੇਜ਼ੀ ਆਵੇਗੀ ਅਤੇ ਕਿਸਾਨਾਂ ਨੂੰ ਮੰਡੀ ਵਿਚ ਬੇਲੋੜੀ ਉਡੀਕ ਨਹੀਂ ਕਰਨੀ ਪਵੇਗੀ। ਉਨ੍ਹਾਂ ਕਿਸਾਨਾਂ ਨੂੰ ਕੰਬਾਈਨਾਂ ਰਾਹੀਂ ਝੋਨੇ ਦੀ ਕਟਾਈ ਸਬੰਧੀ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਕਟਾਈ ਦਿਨ ਦੇ ਸਮੇਂ ਹੀ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਐਸ.ਡੀ.ਐਮ ਅਮਰਗੜ੍ਹ ਰਾਜੇਸ਼ ਕੁਮਾਰ ਸ਼ਰਮਾਂ, ਚੇਅਰਮੈਨ ਮਾਰਕਿਟ ਕਮੇਟੀ ਅਮਰਗੜ੍ਹ ਹਰਪ੍ਰੀਤ ਸਿੰਘ ਹੈਪੀ,ਪ੍ਰਧਾਨ ਆੜ੍ਵਤੀਆ ਐਸੋਸੀਏਸ਼ਨ ਪ੍ਰਦੀਪ ਸ਼ਰਮਾ, ਤੋਲੇਵਾਲ ਅਨਾਜ ਮੰਡੀ ਦੇ ਪ੍ਰਧਾਨ ਬਲਦੇਵ ਸਿੰਘ ਸੰਘਾ, ਪ੍ਰਧਾਨ ਭੁਪਿੰਦਰ ਸਿੰਘ ਆੜਤੀਆ,ਆੜਤੀਆ ਰਾਜਵਿੰਦਰ ਸਿੰਘ ਰਾਜੂ,ਆੜਤੀਆ ਤੀਰਥ ਸਿੰਘ,ਡੀ.ਐਫ.ਐਸ.ਸੀ ਮੁਨੀਸ ਪਜਨੀ, ਡੀ.ਐਮ ਮਾਰਕਫੈਡ ਹਰਦੀਪ ਸਿੰਘ, ਡੀ.ਐਮ ਪਨਸਪ ਰਮਨ ਗੋਇਲ, ਇੰਸਪੈਕਟਰ ਪਨਗ੍ਰੇਨ ਮਨੋਜ ਕੁਮਾਰ, ਮਨੀਸ਼ ਸਿੰਗਲਾ, ਇੰਸਪੈਕਟਰ ਮਾਰਕਫੈਡ ਰਵਿੰਦਰ ਕੌਰ, ਇੰਸਪੈਕਟਰ ਪਨਸਪ ਰਾਜਿੰਦਰ ਸਿੰਘ ਸੱਗੂ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਕਾਲਜ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ‘ਚ ਮਾਰੀਆਂ ਮੱਲਾਂ ਅਗਲੀ ਖ਼ਬਰ ਵਿਧਾਇਕ ਡਾ . ਰਹਿਮਾਨ ਨੇ ਦਾਣਾ ਮੰਡੀਆਂ ਦਾ ਕੀਤਾ ਦੌਰਾ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਸਮੇਂ ਸਿਰ ਕੀਤੀ ਜਾਵੇਗੀ - ਚੇ...
Ad Position 24