09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ੍ਰੀ ਗੁਰੂ ਤੇਗ਼ ਬਹਾਦਰ ਕਾਲਜ ਸੇਹਕੇ ਵਿਖੇ ਸੈਮੀਨਾਰ ਕਰਵਾਇਆ

ਮਾਲੇਰਕੋਟਲਾ, 8 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਸ਼੍ਰੀ ਗੁਰੂ ਤੇਗ਼ ਬਹਾਦਰ ਕਾਲਜ ਆਫ਼ ਐਜੂਕੇਸ਼ਨ ਸੇਹਕੇ ਮਾਲੇਰਕੋਟਲਾ ਵਿਖੇ ਬੀ. ਐੱਡ.

Ad Position 21
No active advertisement
ਅਜੀਤ ਡੈਸਕ 09-10-2026
ਮਾਲੇਰਕੋਟਲਾ, 8 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਸ਼੍ਰੀ ਗੁਰੂ ਤੇਗ਼ ਬਹਾਦਰ ਕਾਲਜ ਆਫ਼ ਐਜੂਕੇਸ਼ਨ ਸੇਹਕੇ ਮਾਲੇਰਕੋਟਲਾ ਵਿਖੇ ਬੀ.ਐੱਡ. ਸੈਸ਼ਨ 2026-27 ਦੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਡੇ ਮੌਕੇ ਸੈਮੀਨਾਰ ਕਰਵਾਇਆ ਗਿਆ । ਸੈਮੀਨਾਰ ਦੌਰਾਨ ਬੀਬਾ ਜ਼ਾਹਿਦਾ ਸੁਲੇਮਾਨ ਹਲਕਾ ਇੰਚਾਰਜ ਮਾਲੇਰਕੋਟਲਾ ਸ਼੍ਰੋਮਣੀ ਅਕਾਲੀ ਦਲ (ਬ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਸੰਸਥਾ ਦੇ ਚੇਅਰਮੈਨ ਜਥੇਦਾਰ ਹਰਦੇਵ ਸਿੰਘ ਸੇਹਕੇ, ਮੈਨੇਜਿੰਗ ਡਾਇਰੈਕਟਰ ਰਵਿੰਦਰ ਸਿੰਘ ਸਿੱਧੂ ਤੇ ਆਨਰੇਰੀ ਡਾਇਰੈਕਟਰ ਡਾ. ਧਰਮ ਚੰਦ ਵਾਤਿਸ਼ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ । ਕਾਲਜ ਪ੍ਰਬੰਧਕਾਂ ਤੇ ਸਟਾਫ਼ ਵੱਲੋਂ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ । ਸਮਾਗਮ ਦੌਰਾਨ ਨਵੇਂ ਵਿਦਿਆਰਥੀਆਂ ਨੂੰ ਸੰਸਥਾ ਦੀਆਂ ਵੱਖ-ਵੱਖ ਅਕਾਦਮਿਕ, ਸਹਿ-ਅਕਾਦਮਿਕ ਤੇ ਵਿਦਿਆਰਥੀ-ਕੇਂਦਰਿਤ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ । ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਆਪਣੇ ਅਧਿਆਪਕ-ਪੇਸ਼ੇ ਪ੍ਰਤੀ ਸਮਰਪਿਤ ਰਹਿਣ, ਮਿਹਨਤ ਕਰਨ ਤੇ ਸਮਾਜ ਦੀ ਬਿਹਤਰੀ ਲਈ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ । ਸੰਸਥਾ ਦੇ ਚੇਅਰਮੈਨ ਜਥੇਦਾਰ ਹਰਦੇਵ ਸਿੰਘ ਸੇਹਕੇ ਨੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ । ਮੈਨੇਜਿੰਗ ਡਾਇਰੈਕਟਰ ਰਵਿੰਦਰ ਸਿੰਘ ਸਿੱਧੂ ਅਤੇ ਆਨਰੇਰੀ ਡਾਇਰੈਕਟਰ ਡਾ. ਧਰਮ ਚੰਦ ਵਾਤਿਸ਼ ਨੇ ਵੀ ਵਿਦਿਆਰਥੀਆਂ ਨੂੰ ਅਧਿਆਪਨ ਦੇ ਖੇਤਰ ਵਿੱਚ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ । ਸਮਾਗਮ ਦਾ ਮੰਚ ਸੰਚਾਲਨ ਅਸਿਸਟੈਂਟ ਪ੍ਰੋ. ਦਿਲਪ੍ਰੀਤ ਰੇਹਾਨ ਵੱਲੋਂ ਬਾਖੂਬੀ ਕੀਤਾ ਗਿਆ । ਕਾਲਜ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਭੇਂਟ ਕਰਦਿਆਂ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਾਂ ਨੇ 10 ਦੀ ਸੂਬਾ ਪੱਧਰੀ ਰੈਲੀ ਵਿੱਚ ਸ਼ਾਮਲ ਹੋਣ ਦੀ ਉਲੀਕੀ ਵਿਉਤਬੰਦੀ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਕਾਲਜ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ‘ਚ ਮਾਰੀਆਂ ਮੱਲਾਂ
Ad Position 24