08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਅਭੇ ਪ੍ਰਤਾਪ ਨੇ ਹੈਂਡਬਾਲ ਅੰਡਰ-21 ਵਿੱਚ ਜਿੱਤਿਆ ਸੋਨ ਤਗਮਾ

ਸੰਗਰੂਰ, 8 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੰਗਰੂਰ ਦੇ ਹੋਣਹਾਰ ਵਿਦਿਆਰਥੀ ਅਭੇ ਪ੍ਰਤਾਪ ਸਿੰਘ ਨੇ ਹੈਂਡਬਾਲ ਦੇ ਅੰਡਰ-21 ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲਾ ਸਥਾਨ ਰਾਜ ਹਾਈ ਸਕੂਲ, ਸੰਗਰੂਰ ਵਿਖੇ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।

Ad Position 21
No active advertisement
ਅਭੇ ਪ੍ਰਤਾਪ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਬੰਧਕ। ਤਸਵੀਰ - ਮੁਕੇਸ਼ ਕੁਮਾਰ 09-10-2026
ਸੰਗਰੂਰ, 8 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੰਗਰੂਰ ਦੇ ਹੋਣਹਾਰ ਵਿਦਿਆਰਥੀ ਅਭੇ ਪ੍ਰਤਾਪ ਸਿੰਘ ਨੇ ਹੈਂਡਬਾਲ ਦੇ ਅੰਡਰ-21 ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲਾ ਸਥਾਨ ਰਾਜ ਹਾਈ ਸਕੂਲ, ਸੰਗਰੂਰ ਵਿਖੇ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ। ਅਭੇ ਪ੍ਰਤਾਪ ਨੇ ਪੂਰੇ ਮੁਕਾਬਲੇ ਦੌਰਾਨ ਆਪਣੀ ਖੇਡ-ਕੁਸ਼ਲਤਾ, ਮਿਹਨਤ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਦੀ ਇਸ ਪ੍ਰਾਪਤੀ ’ਤੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਨਦੀਪ ਛੰਨਾ ਨੇ ਅਭੇ ਪ੍ਰਤਾਪ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀਆਂ ਖੇਡਾਂ ਵਿੱਚ ਪ੍ਰਾਪਤੀਆਂ ਉਨ੍ਹਾਂ ਦੇ ਸਰਵਪੱਖੀ ਵਿਕਾਸ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਆਪਣੀ ਪ੍ਰਤਿਭਾ ਨਿਖਾਰਨ ਲਈ ਉਚਿਤ ਮੌਕੇ ਅਤੇ ਪ੍ਰੋਤਸਾਹਨ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਅਭੇ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਦੇ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਜਿੱਤ ਲਈ ਦ੍ਰਿੜ੍ਹ ਸੰਕਲਪ ਪੈਦਾ ਕਰਦੀਆਂ ਹਨ। ਉਨ੍ਹਾਂ ਅਭੇ ਪ੍ਰਤਾਪ ਦੀ ਇਸ ਉਪਲਬਧੀ ’ਤੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਉਸ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਸਕੂਲ ਦਾ ਨਾਮ ਉੱਚਾ ਕੀਤਾ ਹੈ। ਸਕੂਲ ਦੀ ਸੀਈਓ ਭਾਵਨਾ ਪੌਲ ਨੇ ਅਭੇ ਪ੍ਰਤਾਪ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੀਆਂ ਖੇਡ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਯਤਨਸ਼ੀਲ ਹੈ।ਇਸੇ ਤਰ੍ਹਾਂ ਸਕੂਲ ਦੀ ਪ੍ਰੈਜ਼ੀਡੈਂਟ ਡਾਕਟਰ ਸੀਮਾ ਅਰੋੜਾ ਨੇ ਵੀ ਅਭੇ ਪ੍ਰਤਾਪ ਅਤੇ ਉਸ ਦੇ ਪਰਿਵਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਂਦੀਆਂ ਹਨ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੱਡੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਸਕੂਲ ਪ੍ਰਬੰਧਨ ਵੱਲੋਂ ਅਭੇ ਪ੍ਰਤਾਪ ਦੀ ਇਸ ਉਪਲਬਧੀ ਨੂੰ ਸਕੂਲ ਲਈ ਮਾਣ ਵਾਲਾ ਪਲ ਦੱਸਦਿਆਂ ਉਸ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ 10 ਅਤੇ 11 ਨੂੰ ਧੂਮਧਾਮ ਨਾਲ ਮਨਾਈ ਜਾਵੇਗੀ ਮਹਾਰਾਜਾ ਅਗਰਸੈਨ ਦੀ ਜੈਅੰਤੀ ਅਗਲੀ ਖ਼ਬਰ ਕੇਂਦਰੀ ਵਿਦਿਆਲਿਆ ਸਲਾਈਟ ’ਚ ਹਿੰਦੀ ਮਹੀਨੇ ਦੀ ਸ਼ਾਨਦਾਰ ਸਮਾਪਤੀ
Ad Position 24