10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਅੱਜ ਸੰਗਰੂਰ ਰੈਲੀ ’ਚ ਪੂਰੀ ਮੈਂਬਰਸ਼ਿਪ ਨਾਲ ਸ਼ਾਮਲ ਹੋਵੇਗੀ ਟੀ.ਐੱਮ.ਈ.ਯੂ. ਪੰਜਾਬ: ਅਕੋਈ ਸਾਹਿਬ, ਚੱਠਾ

ਮਲੇਰਕੋਟਲਾ, 9 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਜੱਥੇਬੰਦੀ ਦੀ ਇਕ ਹੰਗਾਮੀ ਮੀਟਿੰਗ ਡਵੀਜ਼ਨ ਪ੍ਰਧਾਨ ਜਸਵੀਰ ਸਿੰਘ ਦੀ ਪ੍ਰਧਾਨਗੀ ਹੇਠ ਡਵੀਜ਼ਨ ਮਲੇਰਕੋਟਲਾ ਵਿਖੇ ਹੋਈ। ਮੀਟਿੰਗ ਵਿਚ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਜਾਣ ’ਤੇ ਰੋਸ ਪ੍ਰਗਟ ਕੀਤਾ।

Ad Position 21
No active advertisement
ਅਜੀਤ ਡੈਸਕ 10-10-2026
ਮਲੇਰਕੋਟਲਾ, 9 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਜੱਥੇਬੰਦੀ ਦੀ ਇਕ ਹੰਗਾਮੀ ਮੀਟਿੰਗ ਡਵੀਜ਼ਨ ਪ੍ਰਧਾਨ ਜਸਵੀਰ ਸਿੰਘ ਦੀ ਪ੍ਰਧਾਨਗੀ ਹੇਠ ਡਵੀਜ਼ਨ ਮਲੇਰਕੋਟਲਾ ਵਿਖੇ ਹੋਈ। ਮੀਟਿੰਗ ਵਿਚ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਜਾਣ ’ਤੇ ਰੋਸ ਪ੍ਰਗਟ ਕੀਤਾ। ਮੀਟਿੰਗ ਦੌਰਾਨ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮ ਵਰਗ ਨਾਲ ਕਈ ਵਾਅਦੇ ਕੀਤੇ ਸਨ, ਪਰ ਉਨ੍ਹਾਂ ‘ਚੋਂ ਅਨੇਕਾਂ ਵਾਅਦੇ ਅੱਜ ਤੱਕ ਅਮਲ ਵਿਚ ਨਹੀਂ ਲਿਆਂਦੇ ਗਏ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕ ਰਹੀ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕੀਤੀ ਜਾਵੇ। ‘ਬਰਾਬਰ ਕੰਮ, ਬਰਾਬਰ ਤਨਖ਼ਾਹ’ ਦਾ ਸਿਧਾਂਤ ਲਾਗੂ ਕੀਤਾ ਜਾਵੇ। ਮੁਲਾਜ਼ਮ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਮੁਲਾਜ਼ਮਾਂ ਦਾ 10 ਫੀਸਦੀ ਡੀ.ਏ. ਜਲਦ ਤੋਂ ਜਲਦ ਜਾਰੀ ਕੀਤਾ ਜਾਵੇ, ਤਾਂ ਜੋ ਮੁਲਾਜ਼ਮਾਂ ਨੂੰ ਬਣਦੇ ਵਿੱਤੀ ਲਾਭ ਮਿਲ ਸਕਣ। ਮੀਟਿੰਗ ਵਿਚ ਪੀ.ਐਸ.ਪੀ.ਸੀ.ਐਲ. ਦੇ ਮੁਲਾਜ਼ਮਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਸਾਂਝੇ ਥੜੇ ਦੀ ਮਹਾਂ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਲਈ ਇਕਜੁੱਟ ਹੋ ਕੇ ਸਰਕਾਰ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਉਣਗੇ। ਮੁਲਾਜ਼ਮਾਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਅਤੇ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਲਾਗੂ ਨਾ ਕੀਤਾ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਦੇ ਮੁਕੰਮਲ ਬਾਈਕਾਟ ਦਾ ਫ਼ੈਸਲਾ ਲਿਆ ਜਾ ਸਕਦਾ ਹੈ। ਇਸ ਮੌਕੇ ਜਗਜੀਤ ਸਿੰਘ, ਜਗਸੀਰ ਸਿੰਘ, ਸਾਬਰ ਅਲੀ, ਡਵੀਜ਼ਨ ਪ੍ਰਧਾਨ ਜਸਵੀਰ ਸਿੰਘ, ਅਜਿੰਦਰ ਸਿੰਘ, ਗੁਰਦੇਵ ਸਿੰਘ, ਜਾਫਰ ਇਕਬਾਲ, ਪ੍ਰਦੀਪ ਸ਼ਰਮਾ ਆਦਿ ਮੁਲਾਜ਼ਮ ਆਗੂ ਅਤੇ ਮੈਂਬਰ ਹਾਜ਼ਰ ਸਨ। ਮੀਟਿੰਗ ਸਬੰਧੀ ਜਾਣਕਾਰੀ ਜੱਥੇਬੰਦੀ ਦੇ ਪ੍ਰੈਸ ਸਕੱਤਰ ਹਰਵਿੰਦਰ ਸਿੰਘ ਬਨਭੌਰਾ ਵਲੋਂ ਜਾਰੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੀ ਹੋਈ ਵਰਚੂਅਲ ਮੀਟਿੰਗ ਅਗਲੀ ਖ਼ਬਰ ਗਾਵਾਂ ਵਿੱਚ ਫੈਲ ਰਹੇ ਚਮੜੀ ਰੋਗ ਸਬੰਧੀ ਐੱਸ.ਡੀ.ਐੱਮ. ਨੂੰ ਸੌਂਪਿਆ ਮੰਗ ਪੱਤਰ
Ad Position 24