10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਅਕਾਲੀ ਦਲ ਹੀ ਪੰਜਾਬ ਦੀ ਆਪਣੀ ਪਾਰਟੀ, ਇਸ ਨੂੰ ਮੁੜ ਮਜ਼ਬੂਤ ਕਰਨ ਲਈ ਲੋਕ ਅੱਗੇ ਆਉਣ- ਸੁਖਬੀਰ ਸਿੰਘ ਬਾਦਲ ਸਤਿਗੁਰ ਸਿੰਘ ਬਾਂਗੜ ਦੇ ਗ੍ਰਹਿ ਵਿਖੇ ਹੋਇਆ ਸਮਾਗਮ ਪਿੱਪਲ ਚੌਂਕ ’ਚ ਚੋਣ ਰੈਲੀ ’ਚ ਤਬਦੀਲ

ਖਨੌਰੀ, 9 ਅਕਤੂਬਰ (ਬਲਵਿੰਦਰ ਸਿੰਘ ਥਿੰਦ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਖਨੌਰੀ ਵਿਖੇ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਸਤਿਗੁਰ ਸਿੰਘ ਬਾਂਗੜ ਦੇ ਗ੍ਰਹਿ ਵਿਖੇ ਕਰਵਾਏ ਗਏ ਸਮਾਗਮ ਵਿੱਚ ਉਚੇਚੇ ਤੌਰ ’ਤੇ ਪਹੁੰਚੇ। ਸੁਖਬੀਰ ਸਿੰਘ ਬਾਦਲ ਦੇ ਪਹੁੰਚਣ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ, ਵਰਕਰਾਂ ਅਤੇ ਇਲਾਕਾ ਵਾਸੀਆਂ ਦੇ ਇਕੱਠ ਕਾਰਨ ਇਹ ਸਮਾਗਮ ਪਿੱਪਲ ਚੌਂਕ ਵਿਖੇ ਇੱਕ ਵਿਸ਼ਾਲ ਚੋਣ ਰੈਲੀ ਦਾ ਰੂਪ ਧਾਰ ਗਿਆ।

Ad Position 21
No active advertisement
ਖਨੌਰੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕੋਈ ਨੁਕਤਾ ਸਾਂਝਾ ਕਰਦੇ ਹੋਏ ਸਤਿਗੁਰ ਸਿੰਘ ਬਾਂਗੜ। ਤਸਵੀਰਾਂ: ਬਲਵਿੰਦਰ ਸਿੰਘ ਥਿੰਦ 10-10-2026
ਖਨੌਰੀ, 9 ਅਕਤੂਬਰ (ਬਲਵਿੰਦਰ ਸਿੰਘ ਥਿੰਦ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਖਨੌਰੀ ਵਿਖੇ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਸਤਿਗੁਰ ਸਿੰਘ ਬਾਂਗੜ ਦੇ ਗ੍ਰਹਿ ਵਿਖੇ ਕਰਵਾਏ ਗਏ ਸਮਾਗਮ ਵਿੱਚ ਉਚੇਚੇ ਤੌਰ ’ਤੇ ਪਹੁੰਚੇ। ਸੁਖਬੀਰ ਸਿੰਘ ਬਾਦਲ ਦੇ ਪਹੁੰਚਣ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ, ਵਰਕਰਾਂ ਅਤੇ ਇਲਾਕਾ ਵਾਸੀਆਂ ਦੇ ਇਕੱਠ ਕਾਰਨ ਇਹ ਸਮਾਗਮ ਪਿੱਪਲ ਚੌਂਕ ਵਿਖੇ ਇੱਕ ਵਿਸ਼ਾਲ ਚੋਣ ਰੈਲੀ ਦਾ ਰੂਪ ਧਾਰ ਗਿਆ। ਇਸ ਦੌਰਾਨ ਅਕਾਲੀ ਵਰਕਰਾਂ ਵਲੋਂ ਪਾਰਟੀ ਪ੍ਰਧਾਨ ਦਾ ਜੋਸ਼ੋ-ਖਰੋਸ਼ ਨਾਲ ਸਵਾਗਤ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦਾ ਭਲਾ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਸਹੀ ਪਹਿਰੇਦਾਰੀ ਜੇਕਰ ਕੋਈ ਪਾਰਟੀ ਕਰ ਸਕਦੀ ਹੈ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਆਪਣੀ ਪਾਰਟੀ ਹੈ ਅਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ, ਲੋੜਾਂ ਅਤੇ ਭਾਵਨਾਵਾਂ ਦੀ ਡੂੰਘੀ ਸਮਝ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੇ ਮੁੱਖ ਮੰਤਰੀ ਦੀ ਲੋੜ ਹੈ ਜੋ ਦਲੇਰ ਹੋਣ ਦੇ ਨਾਲ-ਨਾਲ ਤਜਰਬੇਕਾਰ ਵੀ ਹੋਵੇ ਅਤੇ ਜਿਸ ਨੇ ਲੋਕਾਂ ਲਈ ਕੰਮ ਕਰਕੇ ਆਪਣੀ ਕਾਬਲੀਅਤ ਸਾਬਤ ਕੀਤੀ ਹੋਵੇ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੇ ਸਮੇਂ ਪੰਜਾਬ ਵਿੱਚ ਬਿਜਲੀ ਦੇ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਗਏ ਅਤੇ ਸੂਬੇ ਨੂੰ ਸਰਪਲੱਸ ਬਿਜਲੀ ਵੱਲ ਲਿਜਾਇਆ ਗਿਆ। ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੀਆਂ ਅਕਾਲੀ ਸਰਕਾਰਾਂ ਵਲੋਂ ਸ਼ੁਰੂ ਕੀਤੀਆਂ ਗਈਆਂ ਅਤੇ ਮੌਜੂਦਾ ਸਮੇਂ ਬੰਦ ਹੋ ਚੁੱਕੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ। ਸਤਿਗੁਰ ਸਿੰਘ ਬਾਂਗੜ ਦੀ ਕੀਤੀ ਸ਼ਲਾਘਾ ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਨਗਰ ਪੰਚਾਇਤ ਖਨੌਰੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਸਤਿਗੁਰ ਸਿੰਘ ਬਾਂਗੜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇੱਕ ਹਿੰਮਤੀ ਅਤੇ ਸਰਗਰਮ ਨੌਜਵਾਨ ਆਗੂ ਹਨ। ਉਨ੍ਹਾਂ ਕਿਹਾ ਕਿ ਸਤਿਗੁਰ ਸਿੰਘ ਬਾਂਗੜ ਨਾਲ ਉਨ੍ਹਾਂ ਦਾ ਸ਼ੁਰੂ ਤੋਂ ਹੀ ਪਿਆਰ ਅਤੇ ਨੇੜਤਾ ਰਹੀ ਹੈ। ਉਨ੍ਹਾਂ ਕਿਹਾ ਕਿ ਸਤਿਗੁਰ ਸਿੰਘ ਬਾਂਗੜ ਦੀ ਸੋਚ ਹਮੇਸ਼ਾ ਇਲਾਕੇ ਦੇ ਵਿਕਾਸ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਦੇ ਹੱਲ ਵੱਲ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਵੀ ਪਾਰਟੀ ਅਤੇ ਇਲਾਕੇ ਦੀ ਬਿਹਤਰੀ ਲਈ ਇਸੇ ਤਰ੍ਹਾਂ ਸਰਗਰਮ ਰਹਿਣਗੇ। ਇਸ ਮੌਕੇ ਸਤਿਗੁਰ ਸਿੰਘ ਬਾਂਗੜ ਨੇ ਸੁਖਬੀਰ ਸਿੰਘ ਬਾਦਲ ਦਾ ਖਨੌਰੀ ਪਹੁੰਚਣ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਅਤੇ ਖਨੌਰੀ ਇਲਾਕੇ ਵਿੱਚ ਹੋਏ ਕਈ ਵੱਡੇ ਵਿਕਾਸ ਕਾਰਜਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦਾ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਿੱਚ ਮੁੜ ਵਿਕਾਸ ਦੀ ਗਤੀ ਤੇਜ਼ ਹੋ ਸਕਦੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਲਹਿਰਾ ਦੇ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ, ਤਜਿੰਦਰ ਸਿੰਘ ਸੰਗਰੇੜੀ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ, ਗੁਲਜ਼ਾਰ ਸਿੰਘ ਮੂਨਕ ਹਲਕਾ ਇੰਚਾਰਜ, ਦਵਿੰਦਰ ਸਿੰਘ ਆਬਜ਼ਰਵਰ ਹਲਕਾ ਲਹਿਰਾਗਾਗਾ, ਨਿਰਮਲ ਸਿੰਘ ਕੜੈਲ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਜੁਗਰਾਜ ਸਿੰਘ ਸਰਕਲ ਪ੍ਰਧਾਨ ਮੂਨਕ, ਹਰਪਾਲ ਸਿੰਘ ਖਡਿਆਲ, ਸੂਰਜ ਮੱਲ੍ਹ ਗੁਲਾੜੀ ਸਰਕਲ ਪ੍ਰਧਾਨ ਖਨੌਰੀ, ਸਤਨਾਮ ਸਿੰਘ ਭੁਟਾਲ, ਬਰਿੰਦਰ ਸਿੰਘ ਚੱਠਾ, ਰਮਨ ਖੰਡੇਬਾਦ, ਗੋਪਾਲ ਸਿੰਘ ਚੱਠਾ, ਬੱਗੜ ਸਿੰਘ ਚੱਠਾ ਅਤੇ ਮੇਲਾ ਸਿੰਘ ਭੂਲਣ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ, ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਪੰਡੋਰੀ ਨੇ ਸ਼ੇਰਪੁਰ-ਕਾਤਰੋਂ ਸੜਕ ਤੋਂ ਅਨਾਜ ਮੰਡੀ ਸ਼ੇਰਪੁਰ ਤੱਕ ਲਿੰਕ ਬਾਈਪਾਸ ਰੋਡ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਕੀਤਾ ਜਾਵੇਗਾ ਤੇਜ਼- ਰਣ ਸਿੰਘ ਚੱਠਾ
Ad Position 24