09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਡੀ. ਸੀ. ਮਾਲੇਰਕੋਟਲਾ ਨੂੰ ਰਜਿਸਟ੍ਰੇਸ਼ਨ ਸਬੰਧੀ ਸੌਂਪਿਆ ਮੰਗ-ਪੱਤਰ

ਮਲੇਰਕੋਟਲਾ, 9 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂਆਂ ਵੱਲੋਂ ਰਾਸ਼ਟਰਪਤੀ ਦੇ ਨਾਂਅ ਜ਼ਿਲ੍ਹਾ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਨੂੰ ਰਜਿਸਟ੍ਰੇਸ਼ਨ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਸੌਂਪਣ ਤੋਂ ਬਾਅਦ ਗੱਲਬਾਤ ਕਰਦਿਆਂ ਜਥੇਦਾਰ ਗੁਰਦੇਵ ਸਿੰਘ ਸੰਗਾਲਾ ਆਰਗੇਨਾਈਜ਼ਿੰਗ ਸਕੱਤਰ ਜੋਨਲ 3, ਹੈਦਰ ਖਾਨ ਜਿਲ੍ਹਾ ਯੂਥ ਪ੍ਰਧਾਨ ਮਾਲੇਰਕੋਟਲਾ, ਐਡਵੋਕੇਟ ਜੁਲਫਕਾਰ ਅਲੀ ਤੇ ਰੁਹਾਨ ਅਲੀ ਖਾਨ ਯੂਥ ਪ੍ਰਧਾਨ ਬਲਾਕ ਮਾਲੇਰਕੋਟਲਾ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਰਜਿਸਟਰੇਸ਼ਨ ਸਬੰਧੀ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਜਾਣ ਬੁਝ ਕੇ ਸਾਡੀ ਪਾਰਟੀ ਨੂੰ ਰਜਿਸਟਰਡ ਨਹੀਂ ਹੋਣ ਦਿੱਤਾ ਜਾ ਰਿਹਾ।

Ad Position 21
No active advertisement
ਅਜੀਤ ਡੈਸਕ 10-10-2026
ਮਲੇਰਕੋਟਲਾ, 9 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂਆਂ ਵੱਲੋਂ ਰਾਸ਼ਟਰਪਤੀ ਦੇ ਨਾਂਅ ਜ਼ਿਲ੍ਹਾ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਨੂੰ ਰਜਿਸਟ੍ਰੇਸ਼ਨ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਸੌਂਪਣ ਤੋਂ ਬਾਅਦ ਗੱਲਬਾਤ ਕਰਦਿਆਂ ਜਥੇਦਾਰ ਗੁਰਦੇਵ ਸਿੰਘ ਸੰਗਾਲਾ ਆਰਗੇਨਾਈਜ਼ਿੰਗ ਸਕੱਤਰ ਜੋਨਲ 3, ਹੈਦਰ ਖਾਨ ਜਿਲ੍ਹਾ ਯੂਥ ਪ੍ਰਧਾਨ ਮਾਲੇਰਕੋਟਲਾ, ਐਡਵੋਕੇਟ ਜੁਲਫਕਾਰ ਅਲੀ ਤੇ ਰੁਹਾਨ ਅਲੀ ਖਾਨ ਯੂਥ ਪ੍ਰਧਾਨ ਬਲਾਕ ਮਾਲੇਰਕੋਟਲਾ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਰਜਿਸਟਰੇਸ਼ਨ ਸਬੰਧੀ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਜਾਣ ਬੁਝ ਕੇ ਸਾਡੀ ਪਾਰਟੀ ਨੂੰ ਰਜਿਸਟਰਡ ਨਹੀਂ ਹੋਣ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਜਦਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਰਜਿਸਟਰਡ ਸਬੰਧੀ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹੋਣ ਦੇ ਬਾਵਜੂਦ ਪਤਾ ਨਹੀਂ ਕਿਉਂ ਸਰਕਾਰ ਨੂੰ ਸਾਡੀ ਪਾਰਟੀ ਤੋਂ ਡਰ ਹੈ। ਆਗੂਆਂ ਨੇ ਆਖਿਆ ਕਿ ਪਾਰਟੀ ਦੇ 2 ਮੈਂਬਰ ਪਾਰਲੀਮੈਂਟ ਜਿੱਤੇ ਹੋਣ ਦੇ ਬਾਵਜੂਦ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਜੇਕਰ ਉਨ੍ਹਾਂ ਦੀ ਪਾਰਟੀ ਨੂੰ ਰਜਿਸਟ੍ਰੇਸ਼ਨ ਨਾ ਮਿਲੀ ਤਾਂ ਇਸ ਸਬੰਧੀ ਅਗਲੀ ਰੂਪਰੇਖਾ ਉਲੀਕੀ ਜਾਵੇਗੀ। ਇਸ ਮੌਕੇ ਦਾਰਾ ਸਿੰਘ ਸਾਬਕਾ ਰੀਡਰ, ਐਡਵੋਕੇਟ ਜੁਲਫਕਾਰ ਅਲੀ, ਐਡਵੋਕੇਟ ਪ੍ਰਸੋਤਮ ਲਾਲ, ਐਡਵੋਕੇਟ ਅਰਵਿੰਦਪਾਲ ਸਿੰਘ, ਐਡਵੋਕੇਟ ਅਰਸ਼ਪ੍ਰੀਤ ਸਿੰਘ ਸੋਹੀ, ਐਡਵੋਕੇਟ ਤਨਵੀਰ ਕੋਰ, ਐਡਵੋਕੇਟ ਸੰਜੀਵ ਕੁਮਾਰ ਮਾਲੇਰਕੋਟਲਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਦੇ ਮਾਮਲੇ ਵਿੱਚੋਂ ਇਕ ਬਰੀ, ਇਕ ਨੂੰ ਹੋਈ ਸਜ਼ਾ ਪਟਿਆਲਾ ਗੇਟ ਵਿਖੇ ਰਾਮ-ਲੀਲ੍ਹਾ ਦਾ ਉਦਘ... ਅਗਲੀ ਖ਼ਬਰ 4 ਲੱਖ ਰੁਪਏ ਦੇ ਸਮਾਨ ਨਾਲ ਤਿਆਰ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਪੰਜਾਬ ਸਰਕਾਰ ਵਕੀਲ ਭਾਈਚਾਰੇ ਨੂੰ ਹਰ ਸੰਭਵ ਮਦਦ ਪ੍ਰਦਾ...
Ad Position 24