09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵਿਨਰਜੀਤ ਸਿੰਘ ਗੋਲਡੀ ਨੇ ਲੌਂਗੋਵਾਲ ਤੋਂ ਕੀਤਾ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼

ਲੌਂਗੋਵਾਲ, 9 ਅਕਤੂਬਰ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਮੁਹਿੰਮ ਦਾ ਅੱਜ ਹਲਕਾ ਸੁਨਾਮ ਵਿਚ ਆਗਾਜ਼ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ 52 ਸ਼ਹੀਦਾਂ ਦੀ ਧਰਤੀ ਲੌਂਗੋਵਾਲ ਤੋਂ ਵਰਕਰਾਂ ਦਾ ਵੱਡੇ ਇਕੱਠ ਦੌਰਾਨ ਕੀਤਾ ਗਿਆ। ਇਸ ਮੌਕੇ ਹਲਕਾ ਸੁਨਾਮ ਦੇ ਆਬਜ਼ਰਬਰ ਬਿੱਕਰ ਸਿੰਘ ਢਿੱਲੋਂ ਵੀ ਉਚੇਚੇ ਤੌਰ ’ਤੇ ਹਾਜ਼ਰ ਸਨ।

Ad Position 21
No active advertisement
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਗੂ। 10-10-2026
ਲੌਂਗੋਵਾਲ, 9 ਅਕਤੂਬਰ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਮੁਹਿੰਮ ਦਾ ਅੱਜ ਹਲਕਾ ਸੁਨਾਮ ਵਿਚ ਆਗਾਜ਼ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ 52 ਸ਼ਹੀਦਾਂ ਦੀ ਧਰਤੀ ਲੌਂਗੋਵਾਲ ਤੋਂ ਵਰਕਰਾਂ ਦਾ ਵੱਡੇ ਇਕੱਠ ਦੌਰਾਨ ਕੀਤਾ ਗਿਆ। ਇਸ ਮੌਕੇ ਹਲਕਾ ਸੁਨਾਮ ਦੇ ਆਬਜ਼ਰਬਰ ਬਿੱਕਰ ਸਿੰਘ ਢਿੱਲੋਂ ਵੀ ਉਚੇਚੇ ਤੌਰ ’ਤੇ ਹਾਜ਼ਰ ਸਨ। ਇਸ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਹਿੱਤ ਨੀਤੀਆਂ ਤੇ ਪਾਰਟੀ ਵਲੋਂ ਚਲਾਈਆਂ ਗਈਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਲੋਕਾਂ ਦੀਆਂ ਮੰਗਾਂ, ਮੁਸ਼ਕਲਾਂ ਅਤੇ ਉਮੀਦਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਗਈ। ਹਲਕੇ ਦੇ ਆਬਜ਼ਰਬਰ ਬਿੱਕਰ ਸਿੰਘ ਢਿੱਲੋਂ ਨੇ ਹਲਕਾ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਦੀ ਕਰਜ਼ੁਗਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਾਲ ਹੀ ਵਿਚ ਸੰਗਰੂਰ ਜ਼ਿਲ੍ਹੇ ਵਿੱਚ ਵਾਪਰੀਆਂ ਦੁਖਦ ਘਟਨਾਵਾਂ ਵਿਚ ਗੋਲਡੀ ਨੇ ਅੱਗੇ ਹੋ ਕੇ ਇਨਸਾਫ ਦੀ ਲੜਾਈ ਲੜੀ ਹੈ। ਇਸ ਮੌਕੇ ਸੂਬਾ ਡੈਲੀਗੇਟ ਗੁਰਮੀਤ ਸਿੰਘ ਲੱਲੀ, ਸਾ. ਸਰਪੰਚ ਸੁਖਵਿੰਦਰ ਸਿੰਘ ਚਹਿਲ, ਰਣਜੀਤ ਸਿੰਘ ਚੱਠੇ ਸੇਖਵਾਂ, ਇਸ਼ਵਿੰਦਰ ਸਿੰਘ ਬਿੰਦੀ, ਰਾਮ ਸਿੰਘ ਦਿਆਲਗੜ੍ਹ ਸਾ. ਸਰਪੰਚ, ਚਰਨਜੀਤ ਸਿੰਘ ਨਮੋਲ ਸਾ. ਸਰਪੰਚ ਗੁਰਦੀਪ ਸਿੰਘ ਘਸੀਵਾਲਾ, ਕੁਲਵਿੰਦਰ ਸਿੰਘ , ਮੱਲ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ ਅਕਬਰਪੁਰ, ਦਰਸ਼ਨ ਸਿੰਘ ਚੀਮਾ, ਨਿਰਮਲ ਸਿੰਘ, ਜੂਝਾਰ ਸਿੰਘ (ਸਾਰੇ ਸਰਕਲ ਪ੍ਰਧਾਨ), ਮਾਤਾ ਮਨਜੀਤ ਕੌਰ, ਪਰਮਿੰਦਰ ਕੌਰ ਬਰਾੜ ਹਲਕਾ ਪ੍ਰਧਾਨ ਇਸਤਰੀ ਵਿੰਗ, ਕੌਂਸਲਰ ਸ਼ਨੋ ਦੇਵੀ, ਸੰਦੀਪ ਕੌਰ ਖਰਸੀਆ ਸ਼ਹਿਰੀ ਪ੍ਰਧਾਨ, ਸਰਪੰਚ ਪਰਮਿੰਦਰ ਕੌਰ ਸਤੀਪੁਰਾ, ਬੀਬੀ ਰੁਪਿੰਦਰ ਕੌਰ, ਬੀਬੀ ਸਰਬਜੀਤ ਕੌਰ, ਬੀ ਆਈ ਪਰਮਿੰਦਰ ਕੌਰ ਅੱਜੀ, ਜਥੇ. ਬਲਦੇਵ ਸਿੰਘ ਰੱਤੋ ਕੇ, ਹਰਬੰਸ ਸਿੰਘ ਭਰੂਰ, ਹਰਵਿੰਦਰ ਸਿੰਘ ਮੱਖਣ ਸਾਬਕਾ ਸਰਪੰਚ, ਯੂਥ ਵਿੰਗ ਹਲਕਾ ਪ੍ਰਧਾਨ ਪੁਸ਼ਪਿੰਦਰ ਸਿੰਘ ਲਖਮੀਰਵਾਲਾ, ਜਗਸੀਰ ਸਿੰਘ ਗਾਂਧੀ, ਬਾਬਾ ਕੁਲਵੰਤ ਸਿੰਘ ਕਾਂਤੀ, ਮੰਚ ਸੰਚਾਲਕ ਅਵਤਾਰ ਸਿੰਘ ਤਾਰੀ ਸਾ. ਪੰਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਖੇਡਾਂ ’ਚ ਗੰਗਾ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਨੇ ਜਿੱਤੇ ਚਾਂਦੀ ਦੇ ਤਮਗੇ ਅਗਲੀ ਖ਼ਬਰ –ਮਾਮਲਾ ਪਿੰਡ ਕਨੋਈ ਦੇ ਨੌਜਵਾਨ ਸਨਮਦੀਪ ਦੀ ਖੁਦਕੁਸ਼ੀ ਦਾ– ਮਜ਼ਦੂਰ, ਕਿਸਾਨ ਤੇ ਜਨਤਕ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ...
Ad Position 24