12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਨਸ਼ਿਆਂ ਖ਼ਿਲਾਫ਼ ਲੜਾਈ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ - ਡੀ.ਆਈ.ਜੀ. ਗੁਰਪ੍ਰੀਤ ਸਿੰਘ ਮਾਲੇਰਕੋਟਲਾ ਪੁਲਿਸ ਨਸ਼ੇ ਦੇ ਖਾਤਮੇ ਲਈ ਬਚਨਬੱਧ - ਜ਼ਿਲ੍ਹਾ ਪੁਲਿਸ ਮੁਖੀ ਖੱਖ

ਮਾਲੇਰਕੋਟਲਾ, 10 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਜ਼ਿਲ੍ਹਾ ਮਲੇਰਕੋਟਲਾ ਅੰਦਰ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਲੋਕ ਲਹਿਰ ਬਣਾਉਣ ਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਪੁਲਿਸ ਵਿਭਾਗ ਵਲੋਂ ਪਿੰਡ ਖ਼ਾਨਪੁਰ ਵਿਖੇ ਪਿੰਡ ਵਾਸੀਆਂ ਤੇ ਨੌਜਵਾਨਾਂ ਨਾਲ ਸੰਪਰਕ ਪ੍ਰੋਗਰਾਮ ਦੇ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਸੁਚੇਤ ਕਰਨ ਸਬੰਧੀ ਅਹਿਮ ਮੀਟਿੰਗ ਕੀਤੀ ਗਈ । ਡੀ.

Ad Position 21
No active advertisement
ਅਜੀਤ ਡੈਸਕ 11-10-2026
ਮਾਲੇਰਕੋਟਲਾ, 10 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਜ਼ਿਲ੍ਹਾ ਮਲੇਰਕੋਟਲਾ ਅੰਦਰ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਲੋਕ ਲਹਿਰ ਬਣਾਉਣ ਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਪੁਲਿਸ ਵਿਭਾਗ ਵਲੋਂ ਪਿੰਡ ਖ਼ਾਨਪੁਰ ਵਿਖੇ ਪਿੰਡ ਵਾਸੀਆਂ ਤੇ ਨੌਜਵਾਨਾਂ ਨਾਲ ਸੰਪਰਕ ਪ੍ਰੋਗਰਾਮ ਦੇ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਸੁਚੇਤ ਕਰਨ ਸਬੰਧੀ ਅਹਿਮ ਮੀਟਿੰਗ ਕੀਤੀ ਗਈ । ਡੀ.ਆਈ.ਜੀ. ਕਮਾਂਡੋ ਪੰਜਾਬ ਗੁਰਪ੍ਰੀਤ ਸਿੰਘ ਨੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਖ਼ਾਤਮਾ ਕੇਵਲ ਕਾਨੂੰਨੀ ਕਾਰਵਾਈ ਨਾਲ ਹੀ ਨਹੀਂ, ਸਗੋਂ ਪਰਿਵਾਰਾਂ, ਪਿੰਡਾਂ, ਸਮਾਜ ਤੇ ਪੁਲਿਸ ਦੇ ਸਾਂਝੇ ਯਤਨਾਂ ਨਾਲ ਸੰਭਵ ਹੈ । ਉਨ੍ਹਾਂ ਕਿਹਾ ਕਿ ਨਸ਼ਾ ਕਿਸੇ ਇੱਕ ਵਿਅਕਤੀ ਦੀ ਸਮੱਸਿਆ ਨਹੀਂ ਰਹਿੰਦਾ, ਬਲਕਿ ਇਸ ਦਾ ਅਸਰ ਪੂਰੇ ਪਰਿਵਾਰ ਤੇ ਸਮਾਜ ’ਤੇ ਪੈਂਦਾ ਹੈ। ਡੀ.ਆਈ.ਜੀ. ਨੇ ਸਰਕਾਰ ਦੀ ਨਸ਼ਾ ਮੁਕਤੀ ਲਈ ਬਹੁ-ਪੱਖੀ ਰਣਨੀਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮੁਹਿੰਮ ਵਿੱਚ ਜਾਗਰੂਕਤਾ, ਨਸ਼ਾ ਤਸਕਰੀ ਵਿਰੁੱਧ ਕਾਰਵਾਈ, ਲੋਕਾਂ ਦੀ ਭਾਗੀਦਾਰੀ ਤੇ ਨੌਜਵਾਨਾਂ ਨੂੰ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਅਹਿਮ ਹੈ । ਜ਼ਿਲ੍ਹਾ ਪੁਲਿਸ ਮੁਖੀ ਮਾਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਨਸ਼ਿਆਂ ਖਿਲਾਫ ਮੁਹਿੰਮ ਦੀ ਸਫ਼ਲਤਾ ਲਈ ਪੁਲਿਸ ਤੇ ਆਮ ਲੋਕਾਂ ਦਾ ਭਰੋਸੇਮੰਦ ਸਹਿਯੋਗ ਬੇਹੱਦ ਜ਼ਰੂਰੀ ਹੈ । ਇਸ ਮੌਕੇ ਐਸ.ਪੀ ਰਾਜਵਿੰਦਰ ਸਿੰਘ ਰੰਧਾਵਾ, ਡੀ.ਐਸ.ਪੀ ਯਾਦਵਿੰਦਰ ਸਿੰਘ, ਡੀ.ਐਸ.ਪੀ ਇੰਦਰਪਾਲ ਸਿੰਘ ਚੁਹਾਨ, ਪੀ.ਏ. ਸਰਪੰਚ ਗੁਰਮੁੱਖ ਖਾਨਪੁਰ, ਮੈਂਬਰ ਪੰਚਾਇਤ ਸੰਦੀਪ ਸਿੰਘ, ਰਾਜਵਿੰਦਰ ਸਿੰਘ, ਗਗਨਦੀਪ ਸਿੰਘ, ਅਵਤਾਰ ਸਿੰਘ, ਜਸਪਾਲ ਸਿੰਘ, ਹਰਜਿੰਦਰ ਸਿੰਘ, ਜਸਵੀਰ ਸਿੰਘ, ਜਗਦੀਪ ਸਿੰਘ, ਬਾਬਾ ਦਲਜੀਤ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ, ਕੇਵਲ ਸਿੰਘ, ਬੂਟਾ ਸਿੰਘ, ਹਰਕੀਰਤ ਸਿੰਘ, ਕਰਨੈਲ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਐਸ.ਯੂ.ਐਸ. ਕਾਲਜ ਮਹਿਲਾਂ ਵਿਖੇ ਅਗਰਸੈਨ ਜੈਅੰਤੀ ਮਨਾਈ ਅਗਲੀ ਖ਼ਬਰ ਪਰਗਟ ਸਿੰਘ ਤੇ ਸਚਿਨ ਪਾਇਲਟ ਦੀ ਫੇਰੀ ਦੌਰਾਨ ਮੋਹਰੀ ਆਗੂਆਂ ’ਚ ਸ਼ਾਮਿਲ ਰਹੇ ਸਮਿਤ ਸਿੰਘ ਮਾਨ
Ad Position 24