11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮਾਨਸਿਕ ਬਿਮਾਰੀਆਂ ਦਾ ਸਮੇਂ ਸਿਰ ਇਲਾਜ ਕਰਵਾਉਣਾ ਜ਼ਰੂਰੀ-ਡਾ. ਰੀਤੀਕਾ ਸੋਫਤ

ਅਹਿਮਦਗੜ੍ਹ, 10 ਅਕਤੂਬਰ (ਸੁਖਜੀਤ ਸਿੰਘ ਖੇੜਾ)-ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਲੋਕਾਂ ਨੂੰ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਕਰਦਿਆਂ ਪ੍ਰਮੁੱਖ ਮਨੋਰੋਗ ਮਾਹਿਰ ਡਾ. ਰਿਤਿਕਾ ਸੋਫ਼ਤ ਐਮ ਬੀ ਬੀ ਐਸ, ਐਮ.

Ad Position 21
No active advertisement
ਅਜੀਤ ਡੈਸਕ 11-10-2026
ਅਹਿਮਦਗੜ੍ਹ, 10 ਅਕਤੂਬਰ (ਸੁਖਜੀਤ ਸਿੰਘ ਖੇੜਾ)-ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਲੋਕਾਂ ਨੂੰ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਕਰਦਿਆਂ ਪ੍ਰਮੁੱਖ ਮਨੋਰੋਗ ਮਾਹਿਰ ਡਾ. ਰਿਤਿਕਾ ਸੋਫ਼ਤ ਐਮ ਬੀ ਬੀ ਐਸ, ਐਮ.ਡੀ. (ਸਾਇਕੈਟਰੀ) ਨੇ ਕਿਹਾ ਕਿ ਮਾਨਸਿਕ ਬਿਮਾਰੀਆਂ ਦਾ ਸਮੇਂ ਸਿਰ ਸਹੀ ਇਲਾਜ ਕਰਵਾਉਣ ਨਾਲ ਮਰੀਜ਼ ਦੀ ਹਾਲਤ ਵਿੱਚ ਕਾਫ਼ੀ ਸੁਧਾਰ ਹੋ ਸਕਦਾ ਹੈ ਅਤੇ ਬਹੁਤ ਸਾਰੇ ਮਰੀਜ਼ ਪੂਰੀ ਤਰ੍ਹਾਂ ਸਿਹਤਯਾਬ ਵੀ ਹੋ ਸਕਦੇ ਹਨ। ਇਸ ਲਈ ਮਾਨਸਿਕ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਮਾਹਿਰ ਡਾਕਟਰਾਂ ਦੀ ਸਲਾਹ ਲੈਣੀ ਚਾਹੀਦੀ ਹੈ। ਡਾ. ਰਿਤਿਕਾ ਸੋਫ਼ਤ ਨੇ ਕਿਹਾ ਕਿ ਪਹਿਲਾਂ ਮਾਨਸਿਕ ਬਿਮਾਰੀਆਂ ਬਾਰੇ ਜਾਗਰੂਕਤਾ ਦੀ ਘਾਟ ਕਾਰਨ ਕਈ ਲੋਕ ਇਨ੍ਹਾਂ ਸਮੱਸਿਆਵਾਂ ਨੂੰ ਓਪਰੀ ਕਸਰ ਜਾਂ ਪ੍ਰੇਤ-ਚੜ੍ਹੇਲ ਨਾਲ ਜੋੜ ਕੇ ਦੇਖਦੇ ਸਨ। ਇਸ ਕਾਰਨ ਮਰੀਜ਼ਾਂ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਨਹੀਂ ਮਿਲਦੀ ਸੀ। ਪਰ ਹੁਣ ਲੋਕਾਂ ਵਿੱਚ ਜਾਗਰੂਕਤਾ ਵਧਣ ਨਾਲ ਮਾਨਸਿਕ ਸਿਹਤ ਨੂੰ ਇੱਕ ਗੰਭੀਰ ਸਿਹਤ-ਵਿਸ਼ੇ ਵਜੋਂ ਸਮਝਣ ਦੀ ਲੋੜ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਉਣ ਦਾ ਮੁੱਖ ਉਦੇਸ਼ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀਮਦ ਭਾਗਵਤ ਗਿਆਨ ਯੱਗ ਕਰਵਾਇਆ ਅਗਲੀ ਖ਼ਬਰ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ
Ad Position 24