ਸਰਕਾਰ ਨੇ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਦੀ ਚਿਤਾਵਨੀ
ਮਲੇਰਕੋਟਲਾ, 10 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਨੰਬਰਦਾਰ ਭਾਈਚਾਰੇ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਕਾਰਨ ਨੰਬਰਦਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਮਲੇਰਕੋਟਲਾ ਨੰਬਰਦਾਰ ਯੂਨੀਅਨ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੰਗਾਲੀ ਨੇ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਦੌਰਾਨ ਕੀਤਾ।
ਮਲੇਰਕੋਟਲਾ, 10 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਨੰਬਰਦਾਰ ਭਾਈਚਾਰੇ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਕਾਰਨ ਨੰਬਰਦਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਮਲੇਰਕੋਟਲਾ ਨੰਬਰਦਾਰ ਯੂਨੀਅਨ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੰਗਾਲੀ ਨੇ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੀ ਪ੍ਰਧਾਨਗੀ ਬਲਵੀਰ ਸਿੰਘ ਆਦਮਵਾਲ ਨੇ ਕੀਤੀ। ਜਗਰੂਪ ਸਿੰਘ ਸੰਗਾਲੀ ਨੇ ਕਿਹਾ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਨੰਬਰਦਾਰਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਠੋਸ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਲਗਭਗ 34 ਤੋਂ 35 ਹਜ਼ਾਰ ਨੰਬਰਦਾਰ ਆਪਣੀਆਂ ਮੰਗਾਂ ਪੂਰੀਆਂ ਹੋਣ ਦੀ ਉਮੀਦ ਲਗਾਈ ਬੈਠੇ ਹਨ, ਪਰ ਲੰਮੇ ਸਮੇਂ ਤੋਂ ਮੰਗਾਂ ਦੀ ਪੂਰਤੀ ਨਾ ਹੋਣ ਕਾਰਨ ਭਾਈਚਾਰੇ ਵਿਚ ਨਿਰਾਸ਼ਾ ਵਧ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਨੰਬਰਦਾਰਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਪੂਰਾ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਮੀਟਿੰਗ ਵਿਚ ਜਸਵਿੰਦਰ ਸਿੰਘ ਮੋਰਾਂਵਾਲੀ ਜਨਰਲ ਸਕੱਤਰ, ਮਹਿੰਦਰ ਸਿੰਘ ਮੁਬਾਰਕਪੁਰ ਸਰਪ੍ਰਸਤ, ਗੁਰਮੇਲ ਸਿੰਘ ਹਥਨ ਚੇਅਰਮੈਨ, ਗੁਰਜੰਟ ਸਿੰਘ ਸਰਬਨਪੁਰ ਖ਼ਜ਼ਾਨਚੀ, ਹਰਚੇਤ ਸਿੰਘ ਫੈਜ਼ਗੜ੍ਹ, ਹਾਕਮ ਸਿੰਘ ਗਵਾਰਾ, ਜਰਨੈਲ ਸਿੰਘ ਅਮੀਰ ਨਗਰ ਦੁਲਮਾ, ਕੁਲਦੀਪ ਸਿੰਘ ਮਾਣਕਵਾਲ, ਸੁਖਮਿੰਦਰ ਸਿੰਘ ਅਹਨਹੇੜੀ, ਹਰਭਜਨ ਸਿੰਘ ਖਾਨਪੁਰ, ਕੇਸਰ ਸਿੰਘ ਭੂਦਨ, ਕੁਲਦੀਪ ਸਿੰਘ ਹਥੋਆ, ਗੁਰਮੇਲ ਸਿੰਘ ਭੈਣੀ ਕਲਾਂ, ਅਮਰੀਕ ਸਿੰਘ ਹਥੋਆ ਅਤੇ ਹਰਪ੍ਰੀਤ ਸਿੰਘ ਭੈਣੀ ਕਲਾਂ ਸਮੇਤ ਹੋਰ ਨੰਬਰਦਾਰ ਹਾਜ਼ਰ ਸਨ।