10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਚੇਅਰਮੈਨ ਜਸਵੀਰ ਸਿੰਘ ਦਿਓਲ ਬਣੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ

ਮਾਲੇਰਕੋਟਲਾ, ਸਦੌੜ, 10 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਜਸਵੀਰ ਸਿੰਘ ਜੱਸੀ)- ਜ਼ਿਲ੍ਹਾ ਮਲੇਰਕੋਟਲਾ ਦੇ ਰਾਜਨੀਤਿਕ ਖੇਤਰ ਅੰਦਰ ਇਕ ਗਹਿਰ-ਗੰਭੀਰ ਆਗੂ ਵਜੋਂ ਜਾਣੇ ਜਾਂਦੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਵੱਖ-ਵੱਖ ਉੱਚ ਆਹੁਦਿਆਂ ‘ਤੇ ਕੰਮ ਕਰ ਚੁੱਕੇ ਸਵਰਗੀ ਜਥੇਦਾਰ ਜੰਗ ਸਿੰਘ ਸੰਗਾਲਾ ਦੇ ਸਪੁੱਤਰ ਚੇਅਰਮੈਨ ਦਿਓਲ ਦਾ ਰਾਜਨੀਤਿਕ ਸਫ਼ਰ ਇੱਕ ਪੰਥ ਪ੍ਰਸਤ, ਟਕਸਾਲੀ ਪਰਿਵਾਰ ’ਚੋਂ ਸ਼ੁਰੂ ਹੋਇਆ।

Ad Position 21
No active advertisement
ਖਾਨਪੁਰ ਵਿਖੇ ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਡੀ.ਆਈ.ਜੀ. ਗੁਰਪ੍ਰੀਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ ਅਤੇ ਪੁਲਿਸ ਅਧਿਕਾਰੀ । ਤਸਵੀਰ-ਸਰੌਦ 11-10-2026
ਮਾਲੇਰਕੋਟਲਾ, ਸਦੌੜ, 10 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਜਸਵੀਰ ਸਿੰਘ ਜੱਸੀ)- ਜ਼ਿਲ੍ਹਾ ਮਲੇਰਕੋਟਲਾ ਦੇ ਰਾਜਨੀਤਿਕ ਖੇਤਰ ਅੰਦਰ ਇਕ ਗਹਿਰ-ਗੰਭੀਰ ਆਗੂ ਵਜੋਂ ਜਾਣੇ ਜਾਂਦੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਵੱਖ-ਵੱਖ ਉੱਚ ਆਹੁਦਿਆਂ ‘ਤੇ ਕੰਮ ਕਰ ਚੁੱਕੇ ਸਵਰਗੀ ਜਥੇਦਾਰ ਜੰਗ ਸਿੰਘ ਸੰਗਾਲਾ ਦੇ ਸਪੁੱਤਰ ਚੇਅਰਮੈਨ ਦਿਓਲ ਦਾ ਰਾਜਨੀਤਿਕ ਸਫ਼ਰ ਇੱਕ ਪੰਥ ਪ੍ਰਸਤ, ਟਕਸਾਲੀ ਪਰਿਵਾਰ ’ਚੋਂ ਸ਼ੁਰੂ ਹੋਇਆ। ਉਨ੍ਹਾਂ ਨੇ ਰਾਜਨੀਤਿਕ ਖੇਤਰ ਤੋਂ ਹਟ ਕੇ ਸਮਾਜ ਸੇਵਾ ਰਾਹੀਂ ਵੀ ਲੋਕ ਮਨਾ ਅੰਦਰ ਚੰਗੀ ਥਾਂ ਬਣਾਈ ਹੈ । ਚੇਅਰਮੈਨ ਦਿਓਲ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ । ਚੇਅਰਮੈਨ ਦਿਓਲ ਦੀ ਨਿਯੁਕਤੀ ‘ਤੇ ਉਨ੍ਹਾਂ ਨੂੰ ਵਧਾਈ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਨ ਵਾਲਿਆਂ ‘ਚ ਹਲਕਾ ਅਮਰਗੜ੍ਹ ਤੋਂ ਹਲਕਾ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀ, ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ, ਜ਼ਿਲ੍ਹਾ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ ਧਲੇਰ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਪ੍ਰਧਾਨ ਮਨਦੀਪ ਸਿੰਘ ਖੁਰਦ, ਜਥੇਦਾਰ ਹਰਦੇਵ ਸਿੰਘ ਸੇਹਕੇ, ਸਾਬਕਾ ਚੇਅਰਮੈਨ ਬਲਬੀਰ ਸਿੰਘ ਜੱਟੂਆ, ਜ਼ਿਲ੍ਹਾ ਯੂਥ ਆਗੂ ਇਰਫਾਨ ਰੋਹੀੜਾ, ਮਨਸ਼ਾਂਤ ਸਿੰਘ ਜਲਾਲਾਬਾਦ, ਜਗਤਾਰ ਸਿੰਘ ਭੁਰਥਲਾ, ਗੁਰਿੰਦਰ ਸਿੰਘ ਬੂਲਾਪੁਰ, ਜਗਤਾਰ ਸਿੰਘ ਜੱਗੀ ਝਨੇਰ, ਸਖਜੀਵਨ ਸਿੰਘ ਸਰੋਦ, ਗੁਰਦੀਪ ਸਿੰਘ ਆਦਿ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਨਾਲ ਭਰੀ ਸਕੂਲ ਬੱਸ ਮਿੱਟੀ ਵਿੱਚ ਧਸੀ ਅਗਲੀ ਖ਼ਬਰ ਸਰਕਾਰ ਨੇ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਦੀ ਚਿਤਾਵਨੀ
Ad Position 24