10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਅਕਾਲੀ ਆਗੂ ਗੁਰਮੀਤ ਸਿੰਘ ਮਾਹਮਦਪੁਰ ਨੇ ਅਕਾਲੀ ਦਲ (ਬ) ਤੋਂ ਦਿੱਤਾ ਅਸਤੀਫ਼ਾ

ਸੰਦੌੜ, 10 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਸ਼੍ਰੋਮਣੀ ਅਕਾਲੀ ਦਲ (ਬ) ਨਾਲ ਪਿਛਲੇ ਕਈ ਦਹਾਕਿਆਂ ਤੋਂ ਜੁੜੇ ਰਹੇ ਸੀਨੀਅਰ ਅਕਾਲੀ ਆਗੂ ਅਤੇ ਵੱਡੇ ਰੀਅਲ ਸਟੇਟ ਕਾਰੋਬਾਰੀ ਗੁਰਮੀਤ ਸਿੰਘ ਮਾਹਮਦਪੁਰ ਨੇ ਅੱਜ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ। ਉਨ੍ਹਾਂ ਨੇ ਅੱਜ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ੇ ਦਾ ਐਲਾਨ ਕੀਤਾ।

Ad Position 21
No active advertisement
ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ। 11-10-2026
ਸੰਦੌੜ, 10 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਸ਼੍ਰੋਮਣੀ ਅਕਾਲੀ ਦਲ (ਬ) ਨਾਲ ਪਿਛਲੇ ਕਈ ਦਹਾਕਿਆਂ ਤੋਂ ਜੁੜੇ ਰਹੇ ਸੀਨੀਅਰ ਅਕਾਲੀ ਆਗੂ ਅਤੇ ਵੱਡੇ ਰੀਅਲ ਸਟੇਟ ਕਾਰੋਬਾਰੀ ਗੁਰਮੀਤ ਸਿੰਘ ਮਾਹਮਦਪੁਰ ਨੇ ਅੱਜ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ। ਉਨ੍ਹਾਂ ਨੇ ਅੱਜ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ੇ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਸ. ਗੁਰਮੀਤ ਸਿੰਘ ਮਾਹਮਦਪੁਰ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ, ਕੌਮੀ ਜੁਆਇੰਟ ਸਕੱਤਰ, ਸਰਕਲ ਪ੍ਰਧਾਨ ਸ਼ੇਰਪੁਰ ਅਤੇ ਰੇਲਵੇ ਸਲਾਹਕਾਰ ਬੋਰਡ ਦੇ ਡਾਇਰੈਕਟਰ ਰਹਿ ਚੁੱਕੇ ਹਨ। ਸ. ਗੁਰਮੀਤ ਸਿੰਘ ਮਾਹਮਦਪੁਰ ਮਰਹੂਮ ਸੁਖਦੇਵ ਸਿੰਘ ਢੀਂਡਸਾ ਦੇ ਖਾਸਮਖਾਸ ਮੰਨੇ ਜਾਂਦੇ ਸਨ ਅਤੇ ਬੀਤੇ ਸਾਲ ਹੀ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਢੀਂਡਸਾ ਧੜ੍ਹੇ ਨਾਲੋਂ ਤੋੜ ਕੇ ਅਕਾਲੀ ਦਲ ਵਿਚ ਸ਼ਾਮਿਲ ਕਰਵਾਇਆ ਸੀ। ਉਧਰ ਗੁਰਮੀਤ ਸਿੰਘ ਮਾਹਮਦਪੁਰ ਨੇ 11 ਅਕਤੂਬਰ ਨੂੰ ਸਵੇਰੇ 10 ਵਜੇ ਆਪਣੇ ਸਮਰਥਕਾਂ ਦਾ ਇਕ ਵੱਡਾ ਇਕੱਠ ਰਾਜ ਪੈਲੇਸ ਸੇਰਗੜ ਚੀਮਾ ਵਿਖੇ ਰੱਖਿਆ ਹੈ। ਗੁਰਮੀਤ ਸਿੰਘ ਮਾਹਮਦਪੁਰ ਨੇ ਕਿਹਾ ਕਿ ਉਨ੍ਹਾਂ ਦੇ ਸਮਰਥਕਾਂ ਵਲੋਂ ਲਗਾਤਾਰ ਉਨ੍ਹਾਂ ਨੂੰ ਚੋਣ ਲੜਨ ਲਈ ਕਿਹਾ ਜਾ ਰਿਹਾ ਸੀ ਅਤੇ ਉਹ ਹਲਕਾ ਮਾਲੇਰਕੋਟਲਾ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਆਜ਼ਾਦ ਉਮੀਦਵਾਰ ਵਜੋਂ ਲੜਨ ਦਾ ਫੈਸਲਾ ਕਰ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਅਰਵਿੰਦ ਖੰਨਾ ਨੂੰ ਅਕਾਲੀ ਦਲ ਦਾ ਕੋਰ ਕਮੇਟੀ ਮੈਂਬਰ ਨਿਯੁਕਤ ਕਰਨ ’ਤੇ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਵਿਦੇਸ਼ ਭੇਜਣ ਲਈ ਠੱਗੀ ਮਾਰਨ ਦੇ ਦੋਸ਼ਾਂ ਵਿੱਚੋਂ ਬਰੀ
Ad Position 24