10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਅਰਵਿੰਦ ਖੰਨਾ ਨੂੰ ਅਕਾਲੀ ਦਲ ਦਾ ਕੋਰ ਕਮੇਟੀ ਮੈਂਬਰ ਨਿਯੁਕਤ ਕਰਨ ’ਤੇ ਖੁਸ਼ੀ ਦੀ ਲਹਿਰ

ਸੰਗਰੂਰ, 10 ਅਕਤੂਬਰ (ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿੱਚ ਉਸ ਸਮੇਂ ਖੁਸ਼ੀ ਦੀ ਲਹਿਰ ਫੈਲ ਗਈ, ਜਦੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਰਵਿੰਦ ਖੰਨਾ ਹਲਕਾ ਇੰਚਾਰਜ ਸੰਗਰੂਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰ ਦਿੱਤਾ ਗਿਆ। ਅਰਵਿੰਦ ਖੰਨਾ ਵਲੋਂ ਸੰਗਰੂਰ ਉਮੀਦ ਦਫ਼ਤਰ ਵਿਖੇ ਪਹੁੰਚਣ ‘ਤੇ ਵੱਖ-ਵੱਖ ਧਾਰਮਿਕ ਅਤੇ ਸਮਾਜਕ ਜਥੇਬੰਦੀਆਂ ਵਲੋਂ ਖੰਨਾ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰ ਕੇ ਮੁਬਾਰਕਾਂ ਦਿੱਤੀਆਂ ਗਈਆਂ।

Ad Position 21
No active advertisement
ਅਰਵਿੰਦ ਖੰਨਾ। 11-10-2026
ਸੰਗਰੂਰ, 10 ਅਕਤੂਬਰ (ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿੱਚ ਉਸ ਸਮੇਂ ਖੁਸ਼ੀ ਦੀ ਲਹਿਰ ਫੈਲ ਗਈ, ਜਦੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਰਵਿੰਦ ਖੰਨਾ ਹਲਕਾ ਇੰਚਾਰਜ ਸੰਗਰੂਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰ ਦਿੱਤਾ ਗਿਆ। ਅਰਵਿੰਦ ਖੰਨਾ ਵਲੋਂ ਸੰਗਰੂਰ ਉਮੀਦ ਦਫ਼ਤਰ ਵਿਖੇ ਪਹੁੰਚਣ ‘ਤੇ ਵੱਖ-ਵੱਖ ਧਾਰਮਿਕ ਅਤੇ ਸਮਾਜਕ ਜਥੇਬੰਦੀਆਂ ਵਲੋਂ ਖੰਨਾ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰ ਕੇ ਮੁਬਾਰਕਾਂ ਦਿੱਤੀਆਂ ਗਈਆਂ। ਇਸ ਮੌਕੇ ਮੁਬਾਰਕਾਂ ਦੇਣ ਵਾਲਿਆਂ ਵਿੱਚ ਤੇਜਿੰਦਰ ਸਿੰਘ ਸੰਘਰੇੜੀ ਜਿ਼ਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਹਰਪਾਲ ਸਿੰਘ ਖਡਿਆਲ ਵਰਕਿੰਗ ਪ੍ਰਧਾਨ ਪੰਜਾਬ ਯੂਥ ਅਕਾਲੀ ਦਲ ਅਤੇ ਬੀਬੀ ਪਰਮਜੀਤ ਕੌਰ ਵਿਰਕ ਅਬਜ਼ਰਵਰ ਹਲਕਾ ਧੂਰੀ ਅਤੇ ਪ੍ਰਧਾਨ ਜਿ਼ਲ੍ਹਾ ਇਸਤਰੀ ਅਕਾਲੀ ਦਲ, ਧਰਮਿੰਦਰ ਸਿੰਘ ਦੁੱਲਟ ਮੈਂਬਰ ਪੀ.ਏ.ਸੀ., ਰੁਪਿੰਦਰ ਸਿੰਘ ਰੰਧਾਵਾ ਮੈਂਬਰ ਪੀ.ਏ.ਸੀ. ਹਰਵਿੰਦਰ ਸਿੰਘ ਕਾਕੜਾ ਮੈਂਬਰ ਪੀ.ਏ.ਸੀ. ਇਕਬਾਲਜੀਤ ਸਿੰਘ ਪੂਨੀਆਂ, ਕਪਿਲ ਗਰਗ , ਅਮਰਜੀਤ ਸਿੰਘ ਜੀਤ ਪ੍ਰਧਾਨ, ਜਤਿੰਦਰ ਸਿੰਘ ਵਿੱਕੀ ਕੋਚ, ਬਿੰਦਰ ਸਿੰਘ ਬਟੜਿਆਣਾ, ਹਰਵਿੰਦਰ ਸਿੰਘ ਗੋਲਡੀ ਤੂਰ, ਪਰਮਜੀਤ ਸਿੰਘ ਸੰਗਤਪੁਰਾ, ਹਰਬੰਸ ਸਿੰਘ ਗਰਚਾ, ਜਸਵੀਰ ਸਿੰਘ ਬਾਲਦ ਖੁਰਦ, ਐਡਵੋਕੇਟ ਸੁਖਵੀਰ ਸਿੰਘ ਪੂਨੀਆ, ਜਸਪਾਲ ਸਿੰਘ ਖਡਿਆਲ, ਨਿਰਦੀਪ ਸਿੰਘ ਨੱਪਾ ਕਾਲਾ ਝਾੜ ਜਰਨਲ ਸਕੱਤਰ ਯੂਥ ਅਕਾਲੀ ਦਲ, ਗੁਰਮੀਤ ਸਿੰਘ ਰਾਜਾ ਸੀਨੀਅਰ ਮੀਤ ਪ੍ਰਧਾਨ ਪੰਜਾਬ, ਗੁਰਵਿੰਦਰ ਸਿੰਘ ਭੜੋ ਸਕੱਤਰ ਯੂਥ ਅਕਾਲੀ ਦਲ, ਜਗਜੀਤ ਸਿੰਘ ਜੱਗੀ ਮੀਤ ਪ੍ਰਧਾਨ ਯੂਥ ਅਕਾਲੀ ਦਲ, ਅੰਗਰੇਜ਼ ਕੌਰ ਬਖੋਪੀਰ, ਪਰਮਜੀਤ ਕੌਰ ਭਵਾਨੀਗੜ੍ਹ, ਮਨਜੀਤ ਕੌਰ ਥੰਮਣ ਸਿੰਘ ਵਾਲਾ, ਮੈਡਮ ਮੰਜ਼ੁਲਾ ਸ਼ਰਮਾ, ਨਰੇਸ਼ ਕੁਮਾਰੀ ਅਤੇ ਉਮੀਦ ਟੀਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਵਰਕਰਾਂ ਨੇ ਅਰਵਿੰਦ ਖੰਨਾ ਨੂੰ ਇਸ ਜ਼ਿੰਮੇਵਾਰੀ ਲਈ ਮੁਬਾਰਕਾਂ ਦਿੱਤੀਆਂ। ਇਸ ਮੌਕੇ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਖੰਨਾ ਨੇ ਕਿਹਾ ਕਿ ਉਨ੍ਹਾਂ ਨੂੰ ਬੜੀ ਖੁਸ਼ੀ ਹੈ ਕਿ ਵਰਕਰਾਂ ਦੀ ਮਿਹਨਤ ਅਤੇ ਲਗਨ ਨਾਲ ਉਨ੍ਹਾਂ ਦੀ ਟੀਮ ਦਿਨ ਪ੍ਰਤੀ ਦਿਨ ਪਾਰਟੀ ਦੇ ਵਿਕਾਸ ਲਈ ਕੰਮ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਯੂਨੀਅਨ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਅਗਲੀ ਖ਼ਬਰ ਅਕਾਲੀ ਆਗੂ ਗੁਰਮੀਤ ਸਿੰਘ ਮਾਹਮਦਪੁਰ ਨੇ ਅਕਾਲੀ ਦਲ (ਬ) ਤੋਂ ਦਿੱਤਾ ਅਸਤੀਫ਼ਾ
Ad Position 24