10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਧੂਰੀ-ਸ਼ੇਰਪੁਰ ਮਾਰਗ ਜਾਮ ਮਾਮਲਾ: ਪ੍ਰਸ਼ਾਸਨ ਦੀ ਅਪੀਲ ਖਾਰਜ, ਧਰਨਾ ਜਾਰੀ

ਧੂਰੀ, 10 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਧੂਰੀ–ਸ਼ੇਰਪੁਰ ਰੋਡ ‘ਤੇ ਸਥਿਤ ਈਥਾਨੌਲ ਫੈਕਟਰੀ ਵਲੋਂ ਧਰਤੀ ਹੇਠਲੇ ਪਾਣੀ ਅਤੇ ਹਵਾ ਨੂੰ ਪ੍ਰਦੂਸ਼ਿਤ ਕਰਨ ਦੇ ਗੰਭੀਰ ਦੋਸ਼ਾਂ ਤਹਿਤ ਜਹਾਂਗੀਰ ਫੈਕਟਰੀ ਮੋਰਚਾ ਅਤੇ ਪਿੰਡ ਵਾਸੀਆਂ ਵਲੋਂ ਲਗਾਇਆ ਗਿਆ ਪੱਕਾ ਧਰਨਾ ਅੱਜ ਵੀ ਜਾਰੀ ਰਿਹਾ। ਸੜਕ ‘ਤੇ ਲੰਮੇ ਸਮੇਂ ਤੋਂ ਠੱਪ ਪਈ ਆਵਾਜਾਈ ਨੂੰ ਬਹਾਲ ਕਰਵਾਉਣ ਦੇ ਮਕਸਦ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ।

Ad Position 21
No active advertisement
ਅਕਾਲ ਅਕੈਡਮੀ ਫਤਹਿਗੜ੍ਹ ਗੰਢੂਆਂ ਦੇ ਜੇਤੂ ਫੁੱਟਬਾਲ ਖਿਡਾਰੀ ਅਕੈਡਮੀ ਪ੍ਰਿੰਸੀਪਲ ਅਨੁਰਾਧਾ ਬੱਬਰ ਅਤੇ ਅਕੈਡਮੀ ਸਟਾਫ ਨਾਲ। ਤਸਵੀਰ : ਗੁਰਜੀਤ ਸਿੰਘ ਚਹਿਲ 11-10-2026
ਧੂਰੀ, 10 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਧੂਰੀ–ਸ਼ੇਰਪੁਰ ਰੋਡ ‘ਤੇ ਸਥਿਤ ਈਥਾਨੌਲ ਫੈਕਟਰੀ ਵਲੋਂ ਧਰਤੀ ਹੇਠਲੇ ਪਾਣੀ ਅਤੇ ਹਵਾ ਨੂੰ ਪ੍ਰਦੂਸ਼ਿਤ ਕਰਨ ਦੇ ਗੰਭੀਰ ਦੋਸ਼ਾਂ ਤਹਿਤ ਜਹਾਂਗੀਰ ਫੈਕਟਰੀ ਮੋਰਚਾ ਅਤੇ ਪਿੰਡ ਵਾਸੀਆਂ ਵਲੋਂ ਲਗਾਇਆ ਗਿਆ ਪੱਕਾ ਧਰਨਾ ਅੱਜ ਵੀ ਜਾਰੀ ਰਿਹਾ। ਸੜਕ ‘ਤੇ ਲੰਮੇ ਸਮੇਂ ਤੋਂ ਠੱਪ ਪਈ ਆਵਾਜਾਈ ਨੂੰ ਬਹਾਲ ਕਰਵਾਉਣ ਦੇ ਮਕਸਦ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ। ਅੱਜ ਦੇ ਇਸ ਦੌਰੇ ਦੌਰਾਨ ਐੱਸ.ਡੀ.ਐੱਮ. ਧੂਰੀ ਮੈਡਮ ਇਸਮਿਤ ਵਿਜੈ ਸਿੰਘ, ਡੀ.ਐੱਸ.ਪੀ. ਧੂਰੀ ਗੁਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਗਰੂਰ ਸੁਖਚੈਨ ਸਿੰਘ ਪਪੜਾ, ਮੁੱਖ ਮੰਤਰੀ ਕੈਂਪਸ ਦਫ਼ਤਰ ਧੂਰੀ ਦੇ ਇੰਚਾਰਜ ਰਾਜਵੰਤ ਸਿੰਘ ਘੁੱਲੀ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐਕਸੀਅਨ ਰੋਹਿਤ ਸਿੰਗਲਾ ਸਮੇਤ ਪ੍ਰਸ਼ਾਸਨਿਕ ਅਮਲਾ ਮੌਕੇ ‘ਤੇ ਹਾਜ਼ਰ ਸੀ। ਅਧਿਕਾਰੀਆਂ ਨੇ ਧਰਨਾਕਾਰੀਆਂ ਨੂੰ ਭਰੋਸਾ ਦਿਵਾਉਣ ਦੀ ਕੋਸ਼ਿਸ਼ ਕੀਤੀ ਕਿ ਆਉਂਦੀ 22 ਅਕਤੂਬਰ ਨੂੰ ਪਟਿਆਲਾ ਵਿਖੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਦਫ਼ਤਰ ਵਿਖੇ ਫੈਕਟਰੀ ਮਾਲਕਾਂ ਨਾਲ ਅਹਿਮ ਮੀਟਿੰਗ ਤੈਅ ਕੀਤੀ ਗਈ ਹੈ। ਪ੍ਰਸ਼ਾਸਨ ਨੇ ਮੋਰਚੇ ਦੇ ਮੁਖੀਆਂ ਨੂੰ ਇਸ ਮੀਟਿੰਗ ਵਿੱਚ ਸ਼ਾਮਿਲ ਹੋਣ ਦੀ ਅਪੀਲ ਕਰਨ ਦੇ ਨਾਲ-ਨਾਲ ਆਮ ਲੋਕਾਂ ਦੀ ਖੱਜਲ-ਖੁਆਰੀ ਨੂੰ ਰੋਕਣ ਲਈ ਧੂਰੀ–ਸ਼ੇਰਪੁਰ ਮਾਰਗ ਨੂੰ ਤੁਰੰਤ ਖੋਲ੍ਹਣ ਦੀ ਗੁਜ਼ਾਰਿਸ਼ ਕੀਤੀ। ਪ੍ਰਸ਼ਾਸਨ ਵਲੋਂ ਕੀਤੀ ਗਈ ਅਪੀਲ ਨੂੰ ਮੋਰਚੇ ਦੇ ਆਗੂਆਂ ਨੇ ਸਰਵਸੰਮਤੀ ਨਾਲ ਨਾ-ਮਨਜੂਰ ਕਰ ਦਿੱਤਾ। ਧਰਨਾਕਾਰੀਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਦੋ-ਟੁੱਕ ਸੁਣਾਉਂਦਿਆਂ ਕਿਹਾ ਕਿ ਜਦੋਂ ਤੱਕ ਫੈਕਟਰੀ ਦਾ ਕੰਮਕਾਜ ਪੂਰੀ ਤਰ੍ਹਾਂ ਜਾਂ ਆਰਜੀ ਤੌਰ ‘ਤੇ ਬੰਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੜਕੀ ਆਵਾਜਾਈ ਨੂੰ ਬਹਾਲ ਨਹੀਂ ਕੀਤਾ ਜਾਵੇਗਾ ਅਤੇ ਪੱਕਾ ਮੋਰਚਾ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਪ੍ਰਮੁੱਖ ਤੌਰ ‘ਤੇ ਸੋਸ਼ਲ ਐਕਟਵਿਸ਼ਟ ਭਾਨਾ ਸਿੱਧੂ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਢਢੋਗਲ ਅਤੇ ਮੋਰਚੇ ਦੇ ਮੋਢੀ ਆਗੂ ਜਸਪਾਲ ਸਿੰਘ ਜੱਸਾ ਘਨੌਰ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਕਿਸਾਨ ਆਗੂ ਮੌਜੂਦ ਸਨ, ਜਿਨ੍ਹਾਂ ਨੇ ਆਪਣੇ ਹੱਕਾਂ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਅਹਿਦ ਲਿਆ।
Ad Position 22
No active advertisement
ਪਿਛਲੀ ਖ਼ਬਰ ਐਨ.ਐਸ.ਐਸ. ਕੈਂਪ ਦੌਰਾਨ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ ਅਗਲੀ ਖ਼ਬਰ ਪ੍ਰਗਟ ਸਿੰਘ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਬਣਾਏ ਜਾਣ ’ਤੇ ਖੁਸ਼ੀ ਪ੍ਰਗਟ
Ad Position 24