10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਐਨ.ਐਸ.ਐਸ. ਕੈਂਪ ਦੌਰਾਨ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਸੁਨਾਮ ਊਧਮ ਸਿੰਘ ਵਾਲਾ, 10 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਐਨ. ਐਸ.

Ad Position 21
No active advertisement
ਅਜੀਤ ਡੈਸਕ 11-10-2026
ਸੁਨਾਮ ਊਧਮ ਸਿੰਘ ਵਾਲਾ, 10 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਐਨ.ਐਸ.ਐਸ. ਵਿਭਾਗ ਅਤੇ ਰੈੱਡ ਕਰਾਸ ਵਿਭਾਗ ਵਲੋਂ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਰਹਿਨੁਮਾਈ ਹੇਠ ਪਿੰਡ ਬਖਤੌਰਪੁਰਾ ਗੁਰਬਖਸ਼ ਨਗਰ ਵਿਖੇ ਇੱਕ ਰੋਜ਼ਾ ਕੈਂਪ ਲਗਾਇਆ ਗਿਆ। ਇਸ ਮੌਕੇ ਵਲੰਟੀਅਰ ਨੇ ਪਿੰਡ ਦੇ ਘਰ ਘਰ ਜਾ ਕੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਅਤੇ ਨਾਲ ਹੀ ਪਿੰਡ ਦੇ ਗੁਰਦੁਆਰੇ ’ਚ ਨਿਰਮਾਣ ਅਧੀਨ ਬਿਲਡਿੰਗ ਦੇ ਚੱਲ ਰਹੇ ਕੰਮ ਦੀ ਵਿੱਚ ਸੇਵਾ ਕੀਤੀ। ਇਸ ਮੌਕੇ ਲੜਕੀਆਂ ਨੇ ਗੁਰਦੁਆਰੇ ਵਿਚ ਸਾਫ ਸਫਾਈ ਕੀਤੀ ਅਤੇ ਨਾਲ ਹੀ ਵਲੰਟੀਅਰਜ ਨੇ ਪਿੰਡ ਦੀ ਸਫਾਈ ਵੀ ਕੀਤੀ। ਸਮਾਪਤੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਲਜ ਸਟਾਫ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਕਾਲਜ ਦੇ ਐਨ.ਐਸ.ਐਸ. ਵਿਭਾਗ ਅਤੇ ਰੈਡ ਕਰਾਸ ਵਿਭਾਗ ਵਲੋਂ ਵੀ ਗੁਰਦੁਆਰਾ ਕਮੇਟੀ ਦਾ ਸਨਮਾਨ ਚਿੰਨ ਦੇ ਕੇ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰੋਫੈਸਰ ਮੁਖਤਿਆਰ ਸਿੰਘ, ਡਾਕਟਰ ਮਨੀਤਾ ਜੋਸ਼ੀ, ਪ੍ਰੋਫੈਸਰ ਕਾਲਾ ਸਿੰਘ, ਪ੍ਰੋਫੈਸਰ ਗੁਰਪ੍ਰੀਤ ਸਿੰਘ, ਡਾਕਟਰ ਮਨਪ੍ਰੀਤ ਹਾਂਡਾ , ਰਘਵੀਰ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ ਪੁਲਿਸ ਵਲੋਂ ਜ਼ਿਲ੍ਹੇ ਅੰਦਰ 7 ਥਾਵਾਂ ’ਤੇ ਕਾਸੋ ਅਪ੍ਰੇਸ਼ਨ ਤਹਿਤ 15 ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਧੂਰੀ-ਸ਼ੇਰਪੁਰ ਮਾਰਗ ਜਾਮ ਮਾਮਲਾ: ਪ੍ਰਸ਼ਾਸਨ ਦੀ ਅਪੀਲ ਖਾਰਜ, ਧਰਨਾ ਜਾਰੀ
Ad Position 24