ਪੈਰਾਗੌਨ ਵਰਲਡ ਸਕੂਲ ਵਿਖੇ ਭਾਰਤੀ ਹਵਾਈ ਸੈਨਾ ਦਿਵਸ ਮਨਾਇਆ
ਮਲੇਰਕੋਟਲਾ, 11 ਅਕਤੂਬਰ (ਮੁਹੰਮਦ ਹਨੀਫ਼ ਥਿੰਦ) - ਸਥਾਨਕ ਪੈਰਾਗੌਨ ਵਰਲਡ ਸਕੂਲ ਵਿਖੇ ਭਾਰਤੀ ਹਵਾਈ ਸੈਨਾ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਭਾਰਤੀ ਹਵਾਈ ਸੈਨਾ ਦੇ ਬਹਾਦਰ ਜਵਾਨਾਂ ਦੀ ਵੀਰਤਾ, ਸਮਰਪਣ ਅਤੇ ਕੁਰਬਾਨੀਆਂ ਬਾਰੇ ਜਾਣੂ ਕਰਵਾਉਣਾ ਸੀ।
ਪ
ਪੈਰਾਗੌਨ ਵਰਲਡ ਸਕੂਲ ‘ਚ ਹਵਾਈ ਸੈਨਾ ਦਿਵਸ ਮੌਕੇ ਗਤੀਵਿਧੀਆਂ ‘ਚ ਭਾਗ ਲੈਂਦੇ ਹੋਏ ਵਿਦਿਆਰਥੀ। ਤਸਵੀਰ : ਮੁਹੰਮਦ ਹਨੀਫ਼ ਥਿੰਦ
12-10-2026
ਮਲੇਰਕੋਟਲਾ, 11 ਅਕਤੂਬਰ (ਮੁਹੰਮਦ ਹਨੀਫ਼ ਥਿੰਦ) - ਸਥਾਨਕ ਪੈਰਾਗੌਨ ਵਰਲਡ ਸਕੂਲ ਵਿਖੇ ਭਾਰਤੀ ਹਵਾਈ ਸੈਨਾ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਭਾਰਤੀ ਹਵਾਈ ਸੈਨਾ ਦੇ ਬਹਾਦਰ ਜਵਾਨਾਂ ਦੀ ਵੀਰਤਾ, ਸਮਰਪਣ ਅਤੇ ਕੁਰਬਾਨੀਆਂ ਬਾਰੇ ਜਾਣੂ ਕਰਵਾਉਣਾ ਸੀ। ਇਸ ਮੌਕੇ ਮੈਡਮ ਸੋਨੀਆ ਅਤੇ ਮੈਡਮ ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਹਵਾਈ ਸੈਨਾ ਦੇ ਇਤਿਹਾਸ, ਬਹਾਦਰੀ ਅਤੇ ਦੇਸ਼ ਦੀ ਹਵਾਈ ਸਰਹੱਦ ਦੀ ਰਾਖੀ ‘ਚ ਇਸ ਦੀ ਅਹਿਮ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਹਵਾਈ ਸੈਨਾ ਦੇ ਜਵਾਨਾਂ ਨੂੰ ਸਨਮਾਨ ਦੇਣ ਲਈ ਵਿਦਿਆਰਥੀਆਂ ਵਲੋਂ ਕਾਗਜ਼ ਦੇ ਹਵਾਈ ਜਹਾਜ਼ ਬਣਾ ਕੇ ਉਡਾਏ ਗਏ, ਜਿਸ ਰਾਹੀਂ ਉਨ੍ਹਾਂ ਜਵਾਨਾਂ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕੀਤਾ। ਇਸ ਤੋਂ ਇਲਾਵਾ ਹਵਾਈ ਸੈਨਾ ਦੀ ਸਖ਼ਤ ਟ੍ਰੇਨਿੰਗ ਤੋਂ ਪ੍ਰੇਰਿਤ ਵੱਖ-ਵੱਖ ਸਰੀਰਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਸ ਨਾਲ ਬੱਚਿਆਂ ਨੂੰ ਅਨੁਸ਼ਾਸਨ, ਟੀਮ ਵਰਕ ਅਤੇ ਸਰੀਰਕ ਤੰਦਰੁਸਤੀ ਦੀ ਮਹੱਤਤਾ ਸਮਝਾਈ ਗਈ। ਪੂਰਾ ਸਕੂਲ ‘ਜੈ ਹਿੰਦ’ ਦੇ ਗੂੰਜਦੇ ਨਾਅਰਿਆਂ ਨਾਲ ਦੇਸ਼ ਭਗਤੀ ਦੇ ਰੰਗ ‘ਚ ਰੰਗਿਆ ਗਿਆ। ਸਮਾਗਮ ਨੂੰ ਸਫਲ ਬਣਾਉਣ ‘ਚ ਸਮੂਹ ਸਟਾਫ਼ ਦਾ ਵਿਸ਼ੇਸ਼ ਸਹਿਯੋਗ ਰਿਹਾ। ਅੰਤ ‘ਚ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਅਭਿਸ਼ੇਕ ਵੋਹਰਾ ਅਤੇ ਡਾਇਰੈਕਟਰ ਸ਼ੁਭਾਂਗੀ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ‘ਚ ਦੇਸ਼ ਪ੍ਰੇਮ, ਬਹਾਦਰੀ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਭਾਵਨਾ ਪੈਦਾ ਕਰਦੀਆਂ ਹਨ।