11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

‘ਆਪ’ ਸਰਕਾਰ ਦੀਆਂ ਸਕੀਮਾਂ ਤੋਂ ਵਾਂਝੇ ਪਰਿਵਾਰਾਂ ਨਾਲ ਬਨੀ ਖਹਿਰਾ ਨੇ ਕੀਤੀ ਮੁਲਾਕਾਤ

ਸ਼ੇਰਪੁਰ, 11 ਅਕਤੂਬਰ (ਦਰਸ਼ਨ ਸਿੰਘ ਖੇੜੀ)-ਹਲਕਾ ਮਹਿਲ ਕਲਾਂ ਅਧੀਨ ਪੈਂਦੇ ਬਲਾਕ ਸ਼ੇਰਪੁਰ ਦੇ ਨੇੜਲੇ ਪਿੰਡ ਟਿੱਬਾ ਵਿਖੇ ਕਾਂਗਰਸ ਪਾਰਟੀ ਦੇ ਸੂਬਾ ਵਰਕਿੰਗ ਚੇਅਰਮੈਨ ਪੰਜਾਬ ਕਾਂਗਰਸ ਐਸ. ਸੀ ਵਿਭਾਗ ਅਤੇ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਬੰਨੀ ਖਹਿਰਾ ਵਲੋਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤੋਂ ਵਾਂਝੇ ਲੋੜਵੰਦ ਤੇ ਗਰੀਬ ਮਜ਼ਦੂਰ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 12-10-2026
ਸ਼ੇਰਪੁਰ, 11 ਅਕਤੂਬਰ (ਦਰਸ਼ਨ ਸਿੰਘ ਖੇੜੀ)-ਹਲਕਾ ਮਹਿਲ ਕਲਾਂ ਅਧੀਨ ਪੈਂਦੇ ਬਲਾਕ ਸ਼ੇਰਪੁਰ ਦੇ ਨੇੜਲੇ ਪਿੰਡ ਟਿੱਬਾ ਵਿਖੇ ਕਾਂਗਰਸ ਪਾਰਟੀ ਦੇ ਸੂਬਾ ਵਰਕਿੰਗ ਚੇਅਰਮੈਨ ਪੰਜਾਬ ਕਾਂਗਰਸ ਐਸ. ਸੀ ਵਿਭਾਗ ਅਤੇ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਬੰਨੀ ਖਹਿਰਾ ਵਲੋਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤੋਂ ਵਾਂਝੇ ਲੋੜਵੰਦ ਤੇ ਗਰੀਬ ਮਜ਼ਦੂਰ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ।ਇਸ ਮੌਕੇ ਗੱਲਬਾਤ ਕਰਦਿਆਂ ਬਨੀ ਖਹਿਰਾ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਜਿਨ੍ਹਾਂ ਵਲੋਂ ਕੱਚੇ ਘਰਾਂ ਅਤੇ ਹੜ੍ਹਾਂ ਦੌਰਾਨ ਨੁਕਸ਼ਾਨੇ ਘਰਾਂ ਦੇ ਮੁਆਵਜੇ ਲਈ ਫਾਰਮ ਭਰੇ ਗਏ ਸਨ, ਉਨ੍ਹਾਂ ’ਚੋਂ ਜਿਨ੍ਹਾਂ ਵਿਅਕਤੀਆਂ ਦੇ ਨਾਮ ਸਰਕਾਰ ਦੀ ਲਿਸਟ ਵਿੱਚ ਆਏ ਹਨ, ਉਨ੍ਹਾਂ ਨੂੰ ਅਜੇ ਤੱਕ ਮੁਆਵਜਾ ਰਾਸ਼ੀ ਨਹੀ ਮਿਲੀ ਹੈ। ਦੂਜਾ ਬਹੁਤੇ ਅਜਿਹੇ ਪਰਿਵਾਰ ਹਨ ਜਿਨ੍ਹਾਂ ਦੇ ਘਰ ਬੁਰੀ ਤਰ੍ਹਾਂ ਨਾਲ ਨੁਕਸ਼ਾਨੇ ਗਏ ਸਨ, ਉਨ੍ਹਾਂ ਦੇ ਨਾਮ ਲਿਸਟ ਵਿੱਚ ਵੀਂ ਨਹੀ ਆਏ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋੜਵੰਦ ਕਾਮਿਆਂ ਨੂੰ ਜੀ ਰਾਮ ਜੀ ਸਕੀਮ ਤਹਿਤ ਪੰਜਾਬ ਸਰਕਾਰ ਦੀ ਦੋਗਲੀ ਨੀਤੀ ਕਰਕੇ ਕੰਮ ਨਹੀ ਮਿਲ ਰਿਹਾ ਹੈ ਜਿਸ ਕਰਕੇ ਲੋੜਵੰਦ ਪਰਿਵਾਰਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਰਿਹਾ ਹੈ। ਬਨੀ ਖੈਰਾ ਨੇ ਅੱਗੇ ਕਿਹਾ ਕਿ ਇਸ ਤੋਂ ਬਿਨਾਂ ਵੀ ਲੋੜਵੰਦ ਲੋਕਾਂ ਨੂੰ ਬੁਢਾਪਾ, ਅੰਗਹੀਣ ਤੇ ਵਿਧਵਾ ਪੈਨਸ਼ਨ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਕਾਂਗਰਸ ਪਾਰਟੀ ਵਲੋਂ 15 ਅਕਤੂਬਰ ਨੂੰ ਬੀ.ਡੀ.ਪੀ.ਓ. ਦਫਤਰ ਸ਼ੇਰਪੁਰ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ਼ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਟਿੱਬਾ ਕਾਂਗਰਸ ਇਕਾਈ ਦੇ ਪ੍ਰਧਾਨ ਇੰਦਰਜੀਤ ਸਿੰਘ, ਬਲਾਕ ਸ਼ੇਰਪੁਰ ਐ.ਸੀ ਡਿਪਾਰਟਮੈਂਟ ਦੇ ਚੇਅਰਮੈਨ ਰਿੰਪੀ ਟਿੱਬਾ, ਸੀਨੀਅਰ ਕਾਂਗਰਸੀ ਡਾਕਟਰ ਲਖਵਿੰਦਰ ਸਿੰਘ ਲੱਖਾ ਟਿੱਬਾ, ਹਰਪ੍ਰੀਤ ਕਾਲਾਬੂਲਾ, ਅਮਰਜੀਤ ਕਾਲਾਬੁਲਾ, ਹਰਬੰਸ ਲਾਲ ਟਿੱਬਾ, ਰਾਜਨ ਟਿੱਬਾ, ਗੁਰਬਚਨ ਸਿੰਘ, ਹੰਸਰਾਜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰ ਡ ਦੇ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸਭਾ ਦੀ ਚੋਣ ’ਚ (ਵਾਰਿਸ ਪੰਜਾਬ ਦੇ) ਪਾਰਟੀ ਦੀ ਸ਼ਾਨਦਾਰ ਜਿੱਤ ਅਗਲੀ ਖ਼ਬਰ ਪ੍ਰਗਟ ਸਿੰਘ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਬਣਾਏ ਜਾਣ ’ਤੇ ਖੁਸ਼ੀ ਪ੍ਰਗਟ
Ad Position 24