11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਹਿਕਾਰੀ ਸਭਾ ਦੀ ਚੋਣ ’ਚ (ਵਾਰਿਸ ਪੰਜਾਬ ਦੇ) ਪਾਰਟੀ ਦੀ ਸ਼ਾਨਦਾਰ ਜਿੱਤ

ਦਿੜ੍ਹਬਾ ਮੰਡੀ, 11 ਅਕਤੂਬਰ (ਜਸਵੀਰ ਸਿੰਘ ਔਜਲਾ)- ਪਿੰਡ ਖਡਿਆਲੀ ਦੀ ਕੋਆਪਰੇਟਿਵ ਸੋਸਾਇਟੀ ਦੀ ਚੋਣ ਅਮਨ-ਅਮਾਨ ਨਾਲ ਨੇਪਰੇ ਚੜ੍ਹੀ, ਸਾਬਕਾ ਸਰਪੰਚ ਬਲਜੀਤ ਸਿੰਘ ਨੇ ਦੱਸਿਆ ਕਿ ਚੋਣ ਲਈ 13 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਸਨ, ਜਿਨ੍ਹਾਂ ’ਚੋਂ 11 ਉਮੀਦਵਾਰਾਂ ਨੂੰ ਜੇਤੂ ਐਲਾਨਿਆ ਗਿਆ। ਜਿਸ ’ਚ (ਵਾਰਿਸ ਪੰਜਾਬ ਦੇ) ਪਾਰਟੀ ਦੇ 6 ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਹਾਸਿਲ ਕੀਤੀ ।

Ad Position 21
No active advertisement
ਅਜੀਤ ਡੈਸਕ 12-10-2026
ਦਿੜ੍ਹਬਾ ਮੰਡੀ, 11 ਅਕਤੂਬਰ (ਜਸਵੀਰ ਸਿੰਘ ਔਜਲਾ)- ਪਿੰਡ ਖਡਿਆਲੀ ਦੀ ਕੋਆਪਰੇਟਿਵ ਸੋਸਾਇਟੀ ਦੀ ਚੋਣ ਅਮਨ-ਅਮਾਨ ਨਾਲ ਨੇਪਰੇ ਚੜ੍ਹੀ, ਸਾਬਕਾ ਸਰਪੰਚ ਬਲਜੀਤ ਸਿੰਘ ਨੇ ਦੱਸਿਆ ਕਿ ਚੋਣ ਲਈ 13 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਸਨ, ਜਿਨ੍ਹਾਂ ’ਚੋਂ 11 ਉਮੀਦਵਾਰਾਂ ਨੂੰ ਜੇਤੂ ਐਲਾਨਿਆ ਗਿਆ। ਜਿਸ ’ਚ (ਵਾਰਿਸ ਪੰਜਾਬ ਦੇ) ਪਾਰਟੀ ਦੇ 6 ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਹਾਸਿਲ ਕੀਤੀ । ਜੇਤੂ ਉਮੀਦਵਾਰਾਂ ’ਚ ਰਵਿੰਦਰ ਕੌਰ, ਰਣਜੀਤ ਸਿੰਘ ਢੀਂਡਸਾ, ਪਰਮ ਸਿੰਘ, ਪਾਲ ਸਿੰਘ ਸਰਾਓ, ਜੰਗੀਰ ਸਿੰਘ, ਰਣਜੀਤ ਸਿੰਘ, ਮਨਦੀਪ ਸਿੰਘ, ਸੁਖਚੈਨ ਸਿੰਘ, ਜਸਵੀਰ ਕੌਰ, ਪਰਮਜੀਤ ਕੌਰ ਅਤੇ ਗੁਰਦੀਪ ਸਿੰਘ ਸ਼ਾਮਲ ਹਨ । ਇਸ ਮੌਕੇ ਪਿੰਡ ਦੇ ਮੋਹਤਬਰ ਵਿਅਕਤੀਆਂ ਅਤੇ ਪਾਰਟੀ ਆਗੂਆਂ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਜੀਤ ਸਿੰਘ, ਹਾਕਮ ਸਿੰਘ ਸਿੱਧੂ, ਬਲਵਿੰਦਰ ਸਿੰਘ ਸਿੱਧੂ, ਲਾਲ ਸਿੰਘ ਢੀਂਡਸਾ, ਪਰਗਟ ਸਿੰਘ ਢੀਂਡਸਾ, ਮੇਜਰ ਸਿੰਘ, ਗੁਰਜੀਤ ਸਿੰਘ, ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਸੁਖਵਿੰਦਰ ਸਿੰਘ ਝਨੇੜੀ, ਬਰਮਾ ਸਿੰਘ ਖਾਲਸਾ, ਬਾਬੂ ਸਿੰਘ ਢੀਂਡਸਾ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਬਹਿੰਦ ਸਮਾਗਮ ਲਈ ਸੰਗਤਾਂ ਸੁਰਿੰਦਰ ਪਾਲ ਸਿੰਘ ਸਿਦਕੀ ਦੀ ਅਗਵਾਈ ’ਚ ਰਵਾਨਾ ਅਗਲੀ ਖ਼ਬਰ ‘ਆਪ’ ਸਰਕਾਰ ਦੀਆਂ ਸਕੀਮਾਂ ਤੋਂ ਵਾਂਝੇ ਪਰਿਵਾਰਾਂ ਨਾਲ ਬਨੀ ਖਹਿਰਾ ਨੇ ਕੀਤੀ ਮੁਲਾਕਾਤ
Ad Position 24