ਫਿਰੌਤੀਆਂ ਦੀ ਦਹਿਸ਼ਤ ਕਾਰਨ ਪੰਜਾਬ ਦੇ ਉਦਯੋਗ ਦੂਜਿਆਂ ਸੂਬਿਆਂ ਨੂੰ ਕਰ ਰਹੇ ਪਲਾਇਨ—ਐਨ. ਕੇ ਸ਼ਰਮਾ
ਸੁਨਾਮ ਊਧਮ ਸਿੰਘ ਵਾਲਾ, 12 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਪ੍ਰਧਾਨ ਅਤੇ ਹਲਕਾ ਡੇਰਾਬੱਸੀ ਦੇ ਸਾਬਕਾ ਵਿਧਾਇਕ ਐਨ. ਕੇ.
ਸੁਨਾਮ ਊਧਮ ਸਿੰਘ ਵਾਲਾ, 12 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਪ੍ਰਧਾਨ ਅਤੇ ਹਲਕਾ ਡੇਰਾਬੱਸੀ ਦੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਵਪਾਰੀ ਅਤੇ ਉਦਯੋਗਪਤੀ ਭਾਰੀ ਮਾਨਸਿਕ ਤਣਾਅ ’ਚੋਂ ਲੰਘ ਰਹੇ ਹਨ। ਸੂਬੇ ਵਿਚ ਵਪਾਰ ਕਰਨ ਲਈ ਹਲਾਤ ਬਿਲਕੁਲ ਅਨੁਕੂਲ ਨਹੀਂ ਹਨ, ਜਿੱਥੇ ਇਕ ਪਾਸੇ ਗੈਂਗਸਟਰਾਂ ਵਲੋਂ ਵਪਾਰੀਆਂ ਤੋਂ ਵੱਡੀਆਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਉੱਥੇ ਹੀ ਇੰਸਪੈਕਟਰੀ ਰਾਜ ਦੇ ਚੱਲਦਿਆਂ ਉਦਯੋਗਾਂ ਨੂੰ ਭਾਰੀ ਜੁਰਮਾਨੇ ਲਾਉਣ ਦੇ ਨਾਲ-ਨਾਲ ਕਰੋੜਾਂ ਰੁਪਏ ਦੀਆਂ ਰਿਸ਼ਵਤਾਂ ਮੰਗੀਆਂ ਜਾ ਰਹੀਆਂ ਹਨ। ਪਿਛਲੇ ਦਸ ਸਾਲਾਂ ਤੋਂ ਕੋਈ ਵੀ ਬੁਨਿਆਦੀ ਢਾਂਚਾ ਵਿਕਸਿਤ ਨਹੀ ਕੀਤਾ ਗਿਆ ਅਤੇ ਨਾ ਹੀ ਬਿਜਲੀ ਦੀ ਇਕ ਨਵੀਂ ਯੂਨਿਟ ਪੈਦਾ ਕੀਤੀ ਗਈ ਹੈ, ਜਿਸ ਕਾਰਨ ਉਦਯੋਗਿਕ ਖੇਤਰ ਬਿਜਲੀ ਸੰਕਟ ਦੇ ਚੱਲਦਿਆਂ ਬੰਦ ਹੋਣ ਕਿਨਾਰੇ ਹਨ ਅਤੇ ਪੰਜਾਬ ਦੇ ਉਦਯੋਗ ਬਾਹਰਲੇ ਰਾਜਾਂ ਨੂੰ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਬਿਜਲੀ ਦਾ ਉਤਪਾਦਨ 12462 ਮੈਗਾਵਾਟ ਤੱਕ ਪੈਦਾ ਕੀਤਾ ਜਾਂਦਾ ਰਿਹਾ ਹੈ ਪਰ ਹੁਣ ਦੀ ਸਰਕਾਰ ਸਮੇਂ ਇਹ ਘੱਟ ਕੇ 11000 ਮੈਗਾਵਾਟ ਰਹਿ ਗਿਆ ਹੈ ਜਦੋਂ ਕਿ ਬਿਜਲੀ ਦੀ ਮੰਗ 17000 ਮੈਗਾਵਾਟ ਤੱਕ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਆਉਣ ’ਤੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਨੂੰ ਦਸ ਸਾਲ ਤੱਕ ਜਮਾਨਤ ਨਾ ਮਿਲੇ। ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਖਡਿਆਲ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਅਤੇ ਸ਼੍ਰੋ ਅ ਦ ਯੂਥ ਵਿੰਗ ਦੇ ਹਲਕਾ ਪ੍ਰਧਾਨ ਐਡਵੋਕੇਟ ਪੁਸ਼ਪਿੰਦਰ ਸਿੰਘ ਲਖਮੀਰਵਾਲਾ ਆਦਿ ਵੀ ਮੌਜੂਦ ਸਨ।