ਅਮਨ ਅਰੋੜਾ ਵਲੋਂ ਚੀਮਾ ਵਿਖੇ ਨਹਿਰੀ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ
ਚੀਮਾ ਮੰਡੀ,12 ਅਕਤੂਬਰ (ਗੁਰਜੀਤ ਸਿੰਘ ਚਹਿਲ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਸਬਾ ਚੀਮਾ ਵਿਖੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਅਧੀਨ 15. 95 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਨਹਿਰੀ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕੀਤਾ।
ਚੀਮਾ ਮੰਡੀ,12 ਅਕਤੂਬਰ (ਗੁਰਜੀਤ ਸਿੰਘ ਚਹਿਲ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਸਬਾ ਚੀਮਾ ਵਿਖੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਅਧੀਨ 15.95 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਨਹਿਰੀ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕੀਤਾ। ਉਨ੍ਹਾਂ ਵਾਟਰ ਵਰਕਸ ਕੰਪਲੈਕਸ ਵਿਖੇ ਰਿਬਨ ਕੱਟ ਕੇ ਅਤੇ ਕੰਟਰੋਲ ਪੈਨਲ ਦਾ ਸਵਿੱਚ ਦਬਾ ਕੇ ਇਹ ਪ੍ਰੋਜੈਕਟ ਇਲਾਕਾ ਵਾਸੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਾਫ਼ ਅਤੇ ਸੁਰੱਖਿਅਤ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚੀਮਾ ਦਾ ਇਹ ਪ੍ਰੋਜੈਕਟ ਲੋਕਾਂ ਦੀ ਬੁਨਿਆਦੀ ਲੋੜ ਪੂਰੀ ਕਰਨ ਦੇ ਨਾਲ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਵੱਲ ਵੀ ਅਹਿਮ ਕਦਮ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਹਲਕੇ ਦੇ ਤਿੰਨ ਸ਼ਹਿਰਾਂ ਸੁਨਾਮ, ਚੀਮਾ ਅਤੇ ਲੌਂਗੋਵਾਲ ਵਿੱਚ ਲੋਕਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਨਾਲ ਜੋੜਨ ਲਈ ਪ੍ਰੋਜੈਕਟ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਚੀਮਾ ਵਿਖੇ ਪ੍ਰੋਜੈਕਟ ਦਾ ਉਦਘਾਟਨ ਹੋਣ ਨਾਲ ਇਸ ਦਿਸ਼ਾ ਵਿੱਚ ਇੱਕ ਅਹਿਮ ਪੜਾਅ ਪੂਰਾ ਹੋਇਆ ਹੈ। ਨਹਿਰੀ ਪਾਣੀ ਨੂੰ ਸੋਧ ਕੇ ਜਲ ਸਪਲਾਈ ਪ੍ਰਣਾਲੀ ਰਾਹੀਂ ਲੋਕਾਂ ਤੱਕ ਪਹੁੰਚਾਉਣਾ ਇਨ੍ਹਾਂ ਪ੍ਰੋਜੈਕਟਾਂ ਦਾ ਮੁੱਖ ਉਦੇਸ਼ ਹੈ।