12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਛੱਪੜ ਦੇ ਨਵੀਨੀਕਰਨ ਦੇ ਕੰਮ ਦਾ ਰੱਖਿਆ ਨੀਂਹ ਪੱਥਰ

ਜਖੇਪਲ,12 ਅਕਤੂਬਰ(ਮੇਜਰ ਸਿੰਘ ਸਿੱਧੂ) - ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਛੱਪੜਾਂ ਦੇ ਨਵੀਨੀਕਰਨ ਦੇ ਪ੍ਰੋਜੈਕਟ ’ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਇਸੇ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬਲਾਕ ਪ੍ਰਧਾਨ ਤੇ ਸਰਪੰਚ ਗੁਰਚਰਨ ਸਿੰਘ ਦੇ ਯਤਨਾਂ ਸਦਕਾ ਪਿੰਡ ਚਾਓੁਬਾਸ ਜਖੇਪਲ ਵਿਖੇ 25 ਲੱਖ ਦੀ ਲਾਗਤ ਨਾਲ ਹੋਣ ਵਾਲੇ ਛੱਪੜ ਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ । ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆਂ ਕਰਵਾਉਣ ਕਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 13-10-2026
ਜਖੇਪਲ,12 ਅਕਤੂਬਰ(ਮੇਜਰ ਸਿੰਘ ਸਿੱਧੂ) - ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਛੱਪੜਾਂ ਦੇ ਨਵੀਨੀਕਰਨ ਦੇ ਪ੍ਰੋਜੈਕਟ ’ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਇਸੇ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬਲਾਕ ਪ੍ਰਧਾਨ ਤੇ ਸਰਪੰਚ ਗੁਰਚਰਨ ਸਿੰਘ ਦੇ ਯਤਨਾਂ ਸਦਕਾ ਪਿੰਡ ਚਾਓੁਬਾਸ ਜਖੇਪਲ ਵਿਖੇ 25 ਲੱਖ ਦੀ ਲਾਗਤ ਨਾਲ ਹੋਣ ਵਾਲੇ ਛੱਪੜ ਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ । ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆਂ ਕਰਵਾਉਣ ਕਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਲੋਕਾਂ ਦੀਆਂ ਜਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਹੀਜ ਦੇਣਾ ਹੈ । ਇਸ ਮੌਕੇ ਸਰਪੰਚ ਗੁਰਚਰਨ ਸਿੰਘ,ਬਲਾਕ ਸੰਮਤੀ ਮੈਂਬਰ ਸੁਖਦੇਵ ਸਿੰਘ,ਰਿਟਾ. ਇੰਸ: ਰਾਜ ਕੁਮਾਰ,ਭੋਲਾ ਸਿੰਘ ਸਰਾਓ,ਲਾਭ ਸਿੰਘ ਸਰਾਓ,ਪ੍ਰਧਾਨ ਲੱਖਾ ਸਿੰਘ ਦਿਆਲ ਕਾ,ਪੰਚ ਅਮਰੀਕ ਸਿੰਘ, ਮੇਵਾ ਸਿੰਘ,ਦਰਸ਼ਨ ਸਿੰਘ, ਨੈਬ ਸਿੰਘ,ਭੋਲਾ ਸਿੰਘ, ਸੁਖਚੈਨ ਸਿੰਘ, ਗੁਰਪਿਆਰ ਸਿੰਘ, ਰਾਮਪਾਲ ਸਿੰਘ ਆਦਿ ਪੰਚਾਂ ਤੋਂ ਸੀਨੀਅਰ ਆਗੂ ਜਸਪਾਲ ਸਿੰਘ, ਹਰਚਰਨ ਸਿੰਘ, ਚੇਅਰਮੈਨ ਬਲਵਿੰਦਰ ਸਿੰਘ ਧੁਲੇ ਕਾ, ਰਮਨ ਸਿੰਘ, ਮਾ.ਹਰਮਨਜੀਤ ਸਿੰਘ, ਮਾ. ਬਲਜੀਤ ਸਿੰਘ, ਲਾਲ ਸਿੰਘ ਤੇ ਬਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਪਿੰਡ ਦੇ ਮੁਹਤਬਰ ਵਿਅਕਤੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਵਿਸ਼ੇਸ਼ ਗਹਿਰੀ ਸੁਧਾਈ-2026 ਦੀ ਪ੍ਰਕਿਰਿਆ ਮੁਕੰਮਲ, ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਅਗਲੀ ਖ਼ਬਰ ਕ੍ਰਿਕਟ ਟੂਰਨਾਮੈਂਟ ’ਚ 32 ਟੀਮਾਂ ਨੇ ਲਿਆ ਹਿੱਸਾ
Ad Position 24