14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਈਨਾ ਬਾਜਵਾ ਵਿਖੇ ਵਿੱਕੀ ਪਰੋਚਾ ਦੀ ਅਗਵਾਈ ਹੇਠ ਭਾਜਪਾ ਦੀ ਮੀਟਿੰਗ

ਸ਼ੇਰਪੁਰ, 13 ਅਕਤੂਬਰ (ਦਰਸ਼ਨ ਸਿੰਘ ਖੇੜੀ)-ਪਿੰਡ ਈਨਾ ਬਾਜਵਾ ਵਿਖੇ ਬੀ. ਜੇ.

Ad Position 21
No active advertisement
ਈਨਾ ਬਾਜਵਾ ਵਿਖੇ ਵਿੱਕੀ ਪਰੋਚਾ ਦੀ ਅਗਵਾਈ ਹੇਠ ਭਾਜਪਾ ਦੀ ਮੀਟਿੰਗ 14-10-2026
ਸ਼ੇਰਪੁਰ, 13 ਅਕਤੂਬਰ (ਦਰਸ਼ਨ ਸਿੰਘ ਖੇੜੀ)-ਪਿੰਡ ਈਨਾ ਬਾਜਵਾ ਵਿਖੇ ਬੀ.ਜੇ.ਪੀ. ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਮਹਿਲ ਕਲਾਂ ਤੋਂ ਬੀ.ਜੇ.ਪੀ. ਦੇ ਸੀਨੀਅਰ ਆਗੂ ਵਿੱਕੀ ਪਰੋਚਾ ਦੀ ਅਗਵਾਈ ‘ਚ ਮੀਟਿੰਗ ਹੋਈ। ਇਸ ਮੌਕੇ ਵਿੱਕੀ ਪਰੋਚਾ ਨੇ ਬੋਲਦਿਆਂ ਕਿਹਾ ਕਿ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਉਣ ’ਤੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਤੋਰਿਆ ਜਾਵੇਗਾ। ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਪੂਰਾ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਚਾਹੁੰਦੇ ਹਨ ਕਿ 2027 ਵਿੱਚ ਪੰਜਾਬ ਅੰਦਰ ਬੀ . ਜੇ.ਪੀ. ਦੀ ਸਰਕਾਰ ਬਣੇ। ਇਸ ਮੌਕੇ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਮਹਿੰਦਰ ਸਿੰਘ, ਗੱਗੀ ਸਿੰਘ, ਰਾਜੂ ਸਿੰਘ, ਸੇਬ ਸਿੰਘ, ਉੱਤਮ ਸਿੰਘ ਪੇਂਟਰ, ਸੰਦੀਪ ਸਿੰਘ, ਅਤਿੰਦਰਪਾਲ ਸਿੰਘ, ਸੁਖਵਿੰਦਰ ਸਿੰਘ, ਅਵਤਾਰ ਸਿੰਘ, ਗੁਰਲਾਲ ਸਿੰਘ ਆਦਿ ਆਗੂ ਭਾਰਤੀ ਜਨਤਾ ਪਾਰਟੀ ‘ਚ ਸ਼ਾਮਿਲ ਹੋਏ। ਇਸ ਮੌਕੇ ਕ੍ਰਿਸ਼ਨ ਚੰਦ ਉਰਫ ਬਿੱਟੂ, ਲੈਫਟੀਨੈਂਟ ਦਰਸ਼ਨ ਸਿੰਘ, ਮਨੀ ਸਿੰਘ ਆਦਿ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਜਮੀਲ ਉਰ ਰਹਿਮਾਨ ਨੇ ਸੰਦੌੜ ਅਤੇ ਦਸੌਧਾ ਸਿੰਘ ਵਾਲਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਸੰਗਤਾਂ ਦੀ ਸਹੂਲਤ ਲਈ ਕੀਤੇ ਉਪਰਾਲੇ ਬਦਲੇ ਸਮਾਜ ਸੇਵੀ ਆਗੂਆਂ ਦਾ ਸਨਮਾਨ
Ad Position 24