14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨਨਕਾਣਾ ਸਾਹਿਬ ਸਕੂਲ ਰਾਮਪੁਰ ਛੰਨਾ ’ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ

ਅਮਰਗੜ੍ਹ, 13 ਅਕਤੂਬਰ (ਜਤਿੰਦਰ ਮੰਨਵੀ)- ਨਨਕਾਣਾ ਸਾਹਿਬ ਸਕੂਲ ਰਾਮਪੁਰ ਛੰਨਾ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਐੱਸ.

Ad Position 21
No active advertisement
ਨਨਕਾਣਾ ਸਾਹਿਬ ਸਕੂਲ ਰਾਮਪੁਰ ਛੰਨਾ ’ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ 14-10-2026
ਅਮਰਗੜ੍ਹ, 13 ਅਕਤੂਬਰ (ਜਤਿੰਦਰ ਮੰਨਵੀ)- ਨਨਕਾਣਾ ਸਾਹਿਬ ਸਕੂਲ ਰਾਮਪੁਰ ਛੰਨਾ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਐੱਸ.ਪੀ. ਹੈੱਡਕੁਆਰਟਰ ਰਜਿੰਦਰ ਰੰਧਾਵਾ, ਡੀ.ਐੱਸ.ਪੀ. ਅਮਰਗੜ੍ਹ ਸੰਜੀਵ ਕਪੂਰ ਅਤੇ ਐੱਸ.ਐੱਚ.ਓ. ਅਮਰਗੜ੍ਹ ਨਵਦੀਪ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਡੀ.ਐੱਸ.ਪੀ. ਅਮਰਗੜ੍ਹ ਸੰਜੀਵ ਕਪੂਰ ਸਮੇਤ ਪੁਲਿਸ ਅਧਿਕਾਰੀਆਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਵਰਗੀ ਘਾਤਕ ਅਲਾਮਤ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਇਸ ਕੋਹੜ ਤੋ ਬਚਾਉਣ ਵਿਚ ਅਧਿਆਪਕਾਂ ਦੀ ਭੂਮਿਕਾ ਸਭ ਤੋ ਅਹਿਮ ਹੈ। ਅਧਿਕਾਰੀਆਂ ਨੇ ਅਧਿਆਪਕਾਂ ਨੂੰ ਬੱਚਿਆਂ ਨਾਲ ਦੋਸਤਾਨਾ ਮਾਹੌਲ ਬਣਾਉਣ ਅਤੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਪ੍ਰੇਰਿਤ ਕਰਨ ਦਾ ਸੁਨੇਹਾ ਦਿੱਤਾ ਤਾਂ ਜੋ ਉਹ ਸਿਹਤਮੰਦ ਜੀਵਨ ਵੱਲ ਵਧ ਸਕਣ। ਸੈਮੀਨਾਰ ਦੇ ਅੰਤ ਵਿਚ ਸਕੂਲ ਸਟਾਫ਼ ਵਲੋਂ ਡੀ.ਐੱਸ.ਪੀ. ਸੰਜੀਵ ਕਪੂਰ ਅਤੇ ਸਮੂਹ ਪੁਲਿਸ ਟੀਮ ਦਾ ਇਸ ਵਡਮੁੱਲੀ ਜਾਣਕਾਰੀ ਨੂੰ ਸਾਂਝਾ ਕਰਨ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਪ੍ਰਣ ਲਿਆ ਕਿ ਉਹ ਖ਼ੁਦ ਤਾਂ ਨਸ਼ਿਆਂ ਤੋਂ ਦੂਰ ਰਹਿਣਗੇ ਹੀ, ਸਗੋਂ ਸਮਾਜ ਵਿਚ ਵੀ ਲੋਕਾਂ ਨੂੰ ਇਸ ਵਿਰੁੱਧ ਜਾਗਰੂਕ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਵਾਲੀਬਾਲ ਮੁਕਾਬਲਿਆਂ ’ਚ ਸੋਨ ਤਗਮਾ ਜਿੱਤਣ ਵਾਲੀਆਂ ਖਿਡਾਰਨਾਂ ਦਾ ਸਕੂਲ ਪਹੁੰਚਣ ’ਤੇ ਸਨਮਾਨ ਅੰਡਰ-14 ਵਾਲੀਬਾਲ ਲੜਕੀਆਂ... ਅਗਲੀ ਖ਼ਬਰ ਦੁਰਗਾ ਸਪਤਸਿਤੀ ਦੇ ਨਰਾਤਿਆਂ ’ਤੇ ਪਾਠ ਆਰੰਭ
Ad Position 24